11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-05-2026

ਗੰਗਾ ਅਬਲੂ 'ਚ ਤੂੜੀ-ਪਰਾਲੀ ਦੇ ਡੰਪ ਨੂੰ ਅੱਗ, 25 ਲੱਖ ਦਾ ਹੋਇਆ ਨੁਕਸਾਨ

Ad Position 21
No active advertisement
ਅਜੀਤ ਡੈਸਕ 13-05-2026

ਮਹਿਮਾ ਸਰਜਾ, 12 ਮਈ (ਬਲਦੇਵ ਸੰਧੂ)-ਤਿੰਨ ਜ਼ਿਲਿ੍ਹਆਂ ਦੀ ਹੱਦ 'ਤੇ ਸਥਿਤ ਬਠਿੰਡਾ ਜ਼ਿਲ੍ਹੇ ਦਾ ਪਿੰਡ ਗੰਗਾ ਅਬਲੂ ਵਿਖੇ ਬੀਤੀ ਰਾਤ ਤੂੜੀ ਅਤੇ ਪਰਾਲੀ ਦੇ ਵੱਡੇ ਡੰਪ ਨੂੰ ਅਚਾਨਕ ਅੱਗ ਲੱਗਣ ਕਾਰਨ ਇਕ ਕਿਸਾਨ ਨੂੰ ਕਰੀਬ 25 ਲੱਖ ਰੁਪਏ ਦਾ ਭਾਰੀ ਨੁਕਸਾਨ ਝੱਲਣਾ ਪਿਆ ਹੈ | ਇਹ ਘਟਨਾ ਰਾਤ ਕਰੀਬ 1 ਵਜੇ ਉਸ ਸਮੇਂ ਵਾਪਰੀ, ਜਦੋਂ ਇਲਾਕੇ ਵਿਚ ਤੇਜ਼ ਹਨੇਰੀ ਚੱਲ ਰਹੀ ਸੀ | ਜਾਣਕਾਰੀ ਅਨੁਸਾਰ ਪਿੰਡ ਦੇ ਜਲ ਘਰ ਕੋਲ ਖੁੱਲ੍ਹੇ ਅਸਮਾਨ ਹੇਠਾਂ ਇਕੱਠੀ ਕਰਕੇ ਰੱਖੀ ਤੂੜੀ ਅਤੇ ਪਰਾਲੀ ਨੂੰ ਅਚਾਨਕ ਅੱਗ ਲੱਗ ਗਈ | ਹਵਾ ਤੇਜ਼ ਹੋਣ ਕਾਰਨ ਅੱਗ ਨੇ ਕੁਝ ਹੀ ਸਮੇਂ ਵਿਚ ਭਿਆਨਕ ਰੂਪ ਧਾਰ ਲਿਆ ਅਤੇ ਅੱਗ ਦੀਆਂ ਉੱਚੀਆਂ ਲਪਟਾਂ ਦੂਰੋਂ ਹੀ ਦਿਖਾਈ ਦੇਣ ਲੱਗੀਆਂ | ਘਟਨਾ ਸਥਾਨ ਦੇ ਨੇੜੇ ਰਹਿ ਰਹੇ ਪ੍ਰਵਾਸੀ ਮਜ਼ਦੂਰਾਂ ਨੇ ਅੱਗ ਲੱਗਦੀ ਦੇਖ ਤੁਰੰਤ ਰੌਲਾ ਪਾਇਆ, ਜਿਸ ਤੋਂ ਬਾਅਦ ਪਿੰਡ ਵਾਸੀ ਮੌਕੇ 'ਤੇ ਇਕੱਠੇ ਹੋ ਗਏ ਅਤੇ ਆਪਣੇ ਪੱਧਰ 'ਤੇ ਅੱਗ ਬੁਝਾਉਣ ਦੇ ਯਤਨ ਸ਼ੁਰੂ ਕਰ ਦਿੱਤੇ | ਪਿੰਡ ਵਾਸੀਆਂ ਨੇ ਦੱਸਿਆ ਕਿ ਜੇਕਰ ਹਵਾ ਦਾ ਰੁਖ ਪਿੰਡ ਵੱਲ ਹੁੰਦਾ ਤਾਂ ਅੱਗ ਰਿਹਾਇਸ਼ੀ ਇਲਾਕੇ ਤੱਕ ਫੈਲ ਸਕਦੀ ਸੀ ਅਤੇ ਵੱਡਾ ਜਾਨੀ-ਮਾਲੀ ਨੁਕਸਾਨ ਹੋ ਸਕਦਾ ਸੀ | ਪੀੜਤ ਕਿਸਾਨ ਹਰਕੀਰਤ ਸਿੰਘ ਪੁੱਤਰ ਨਿਰਮਲ ਸਿੰਘ ਨੇ ਦੱਸਿਆ ਕਿ ਅੱਗ ਕਾਰਨ ਕਰੀਬ 125 ਟਰਾਲੀਆਂ ਦੇ ਬਰਾਬਰ ਤੂੜੀ, ਲਗਭਗ 10 ਹਜ਼ਾਰ ਕੁਇੰਟਲ ਪਰਾਲੀ ਦੀਆਂ ਗੱਠਾਂ ਅਤੇ ਇਕ ਟਰਾਲਾ ਸੜ ਕੇ ਸੁਆਹ ਹੋ ਗਿਆ | ਉਨ੍ਹਾਂ ਕਿਹਾ ਕਿ ਇਸ ਅਗਨੀ ਕਾਂਡ ਨਾਲ ਕਰੀਬ 25 ਲੱਖ ਰੁਪਏ ਦਾ ਆਰਥਿਕ ਨੁਕਸਾਨ ਹੋਇਆ ਹੈ | ਸੂਚਨਾ ਮਿਲਣ 'ਤੇ ਬਠਿੰਡਾ ਅਤੇ ਕੋਟਕਪੂਰਾ ਤੋਂ ਚਾਰ ਫ਼ਾਇਰ ਬਿਗ੍ਰੇਡ ਗੱਡੀਆਂ ਮੌਕੇ 'ਤੇ ਪਹੁੰਚੀਆਂ | ਫ਼ਾਇਰ ਬਿਗ੍ਰੇਡ ਦੇ ਅਮਲੇ ਨੇ ਕਈ ਘੰਟਿਆਂ ਦੀ ਮੁਸ਼ੱਕਤ ਮਗਰੋਂ ਅੱਗ 'ਤੇ ਕਾਬੂ ਪਾਇਆ | ਇਸ ਦੌਰਾਨ ਨੇਹੀਂਆਂ ਵਾਲਾ ਪੁਲਿਸ ਵਲੋਂ ਵੀ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ | ਪਿੰਡ ਦੀ ਪੰਚਾਇਤ ਨੇ ਡਿਪਟੀ ਕਮਿਸ਼ਨਰ ਬਠਿੰਡਾ ਕੋਲੋਂ ਮੰਗ ਕੀਤੀ ਹੈ ਕਿ ਪੀੜਤ ਕਿਸਾਨ ਦੇ ਹੋਏ ਨੁਕਸਾਨ ਦਾ ਜਲਦ ਮੁਆਵਜ਼ਾ ਦਿੱਤਾ ਜਾਵੇ |

Ad Position 22
No active advertisement
ਪਿਛਲੀ ਖ਼ਬਰ ਭਾਜਪਾ ਵਲੋਂ ਨਗਰ ਪੰਚਾਇਤ ਚੋਣਾਂ ਸੰਬੰਧੀ ਮੀਟਿੰਗ <br/> ਅਗਲੀ ਖ਼ਬਰ ਚੰਡੀਗੜ੍ਹ ਰੋਡ ਟੋਹਾਣਾ 'ਤੇ ਦਰਦਨਾਕ ਹਾਦਸਾ, ਜ਼ਖਮੀ ਦਾ ਫ਼ੋਨ ਲੈ ਕੇ ਫ਼ਰਾਰ ਹੋਇਆ ਵਿਅਕਤੀ <br/>
Ad Position 24