ਬਠਿੰਡਾ, 12 ਮਈ (ਅਵਤਾਰ ਸਿੰਘ ਕੈਂਥ)-ਸਥਾਨਕ ਸ਼ਹਿਰ ਦੀ ਬਾਦਲ ਰੋਡ 'ਤੇ ਨੰਨ੍ਹੀ ਛਾਂ ਚੌਕ ਕੋਲ ਐਕਟਿਵਾ ਸਵਾਰ ਨੌਜਵਾਨ ਉਲਟ ਕੇ ਗੰਭੀਰ ਜ਼ਖ਼ਮੀ ਹੋ ਗਿਆ ਸੀ | ਜਿਸ ਦੀ ਸੂਚਨਾ ਮਿਲਣ 'ਤੇ ਸਹਾਰਾ ਜਨ ਸੇਵਾ ਦੀ ਲਾਈਫ਼ ਸੇਵਿੰਗ ਬਿ੍ਗੇਡ ਟੀਮ ਰਾਜਿੰਦਰ ਕੁਮਾਰ ਐਂਬੂਲੈਂਸ ਟੀਮ ਲੈ ਕੇ ਘਟਨਾ ਸਥਾਨ ਪਹੁੰਚੀ¢ ਉੱਥੇ ਐਕਟਿਵਾ ਸਵਾਰ ਨੌਜਵਾਨ ਗੰਭੀਰ ਜ਼ਖ਼ਮੀ ਉਲਟਿਆ ਹੋਇਆ ਮਿਲਿਆ, ਜਿਸ ਦੀ ਕਿ ਮੌਤ ਹੋ ਚੁੱਕੀ ਸੀ | ਇਸ ਸਬੰਧੀ ਸਹਾਰਾ ਟੀਮ ਮੈਂਬਰ ਰਾਜਿੰਦਰ ਕੁਮਾਰ ਨੇ ਸਦਰ ਪੁਲਿਸ ਸਟੇਸ਼ਨ ਨੂੰ ਸੂਚਿਤ ਕੀਤਾ¢ ਥੋੜ੍ਹੀ ਦੇਰ ਵਿਚ ਹੀ ਸਦਰ ਪੁਲਿਸ ਸਟੇਸ਼ਨ ਟੀਮ ਅਤੇ ਮਿ੍ਤਕ ਨੌਜਵਾਨ ਦੇ ਪਰਿਵਾਰਿਕ ਮੈਂਬਰ ਵੀ ਮੌਕੇ 'ਤੇ ਪਹੁੰਚ ਗਏ¢ ਮਿ੍ਤਕ ਨੌਜਵਾਨ ਦੀ ਮੌਤ ਕਿਸ ਕਾਰਨ ਹੋਈ, ਇਸਦਾ ਪਤਾ ਨਹੀਂ ਲੱਗ ਸਕਿਆ¢ ਸਦਰ ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ | ਮਿ੍ਤਕ ਮਨਦੀਪ ਸਿੰਘ ਵਾਸੀ ਹਾਊਸਫੈੱਡ ਕਲੋਨੀ ਦਾ ਰਹਿਣ ਵਾਲਾ ਸੀ¢ ਸਹਾਰਾ ਟੀਮ ਵਲੋਂ ਮਿ੍ਤਕ ਨੌਜਵਾਨ ਦੀ ਲਾਸ਼ ਨੂੰ ਸਿਵਲ ਹਸਪਤਾਲ ਦੇ ਮੁਰਦਾਘਰ ਵਿਚ ਪੋਸਟਮਾਰਟਮ ਲਈ ਪਹੁੰਚਾਇਆ ਗਿਆ ਹੈ¢