11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-05-2026

ਭਾਕਿਯੂ ਕ੍ਰਾਂਤੀਕਾਰੀ ਵਲੋਂ ਸਹਿਕਾਰੀ ਬੈਂਕ ਬਠਿੰਡਾ ਅੱਗੇ ਧਰਨਾ ਦੇ ਕੇ ਰੋਸ ਪ੍ਰਦਰਸ਼ਨ

Ad Position 21
No active advertisement
ਅਜੀਤ ਡੈਸਕ 13-05-2026

ਬਠਿੰਡਾ, 12 ਮਈ (ਅੰਮਿ੍ਤਪਾਲ ਸਿੰਘ ਵਲ੍ਹਾਣ)-ਕਿਸਾਨ ਮਜ਼ਦੂਰ ਮੋਰਚਾ ਦੇ ਸੱਦੇ 'ਤੇ ਅੱਜ ਪੰਜਾਬ ਭਰ ਵਿਚ ਸਹਿਕਾਰੀ ਬੈਂਕਾਂ ਦੇ ਜ਼ਿਲ੍ਹਾ ਹੈੱਡਕੁਆਟਰਾਂ ਅਤੇ ਸਬ ਡਵੀਜ਼ਨਾਂ ਅੱਗੇ ਚਾਰ ਘੰਟਿਆਂ ਲਈ ਧਰਨੇ-ਪ੍ਰਦਰਸ਼ਨ ਕੀਤੇ ਗਏ¢ ਇਸੇ ਤਹਿਤ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਪੰਜਾਬ ਵਲੋਂ ਜ਼ਿਲ੍ਹਾ ਸਹਿਕਾਰੀ ਬੈਂਕ ਬਠਿੰਡਾ ਦੀ ਮੁੱਖ ਸ਼ਾਖਾ ਅੱਗੇ ਸੂਬਾ ਜਨਰਲ ਸਕੱਤਰ ਸੁਖਵਿੰਦਰ ਕੌਰ ਰਾਮਪੁਰਾ ਦੀ ਅਗਵਾਈ ਹੇਠ ਧਰਨਾ ਦਿੱਤਾ ਗਿਆ ¢ ਇਸ ਮੌਕੇ ਸੰਬੋਧਨ ਕਰਦਿਆਂ ਸੁਖਵਿੰਦਰ ਕੌਰ ਰਾਮਪੁਰਾ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਕਿਸਾਨਾਂ ਦੇ ਹੱਦ ਕਰਜ਼ੇ ਦੀ ਰਾਸ਼ੀ ਵਧਾਉਣ ਸਬੰਧੀ ਪੱਤਰ ਜਾਰੀ ਕੀਤਾ ਜਾ ਚੁੱਕਾ ਹੈ, ਪਰ ਸਹਿਕਾਰੀ ਬੈਂਕ ਵਲੋਂ ਇਸ ਦੇ ਬਾਵਜੂਦ ਵਧੀ ਹੋਈ ਕਰਜ਼ਾ ਰਾਸ਼ੀ ਕਿਸਾਨਾਂ ਨੂੰ ਨਹੀਂ ਦਿੱਤੀ ਜਾ ਰਹੀ ¢ ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਦੇ ਅਧੀਨ ਚੱਲ ਰਹੇ ਬੈਂਕ ਜਾਣਬੱੁਝ ਕੇ ਕਿਸਾਨਾਂ ਨੂੰ ਰਾਹਤ ਦੇਣ ਵਿਚ ਟਾਲਮਟੋਲ ਕਰ ਰਹੇ ਹਨ¢ ਉਨ੍ਹਾਂ ਕੇਂਦਰ ਸਰਕਾਰ 'ਤੇ ਵੀ ਨਿਸ਼ਾਨਾ ਸਾਧਦਿਆਂ ਕਿਹਾ ਕਿ ਜੇਕਰ ਫ਼ਸਲਾਂ ਦੀ ਖਰੀਦ ਐੱਮ. ਐੱਸ. ਪੀ. 'ਤੇ ਯਕੀਨੀ ਬਣਾਈ ਜਾਵੇ ਤਾਂ ਕਿਸਾਨਾਂ ਅਤੇ ਆਮ ਲੋਕਾਂ 'ਤੇ ਆਰਥਿਕ ਬੋਝ ਘੱਟ ਸਕਦਾ ਹੈ¢ ਇਸ ਮੌਕੇ ਜ਼ਿਲ੍ਹਾ ਪ੍ਰਧਾਨ ਪੁਰਸ਼ੋਤਮ ਮਹਿਰਾਜ ਨੇ ਕਿਹਾ ਕਿ ਪਹਿਲਾਂ ਕਿਸਾਨਾਂ ਦੀ ਹੱਦ ਕਰਜ਼ਾ ਲਿਮਟ 13 ਹਜ਼ਾਰ ਰੁਪਏ ਸੀ, ਜਿਸ ਨੂੰ ਹੁਣ ਵਧਾ ਕੇ 22 ਹਜ਼ਾਰ ਰੁਪਏ ਕੀਤਾ ਗਿਆ ਹੈ, ਪਰ ਬੈਂਕ ਅਜੇ ਵੀ ਪੁਰਾਣੀ ਲਿਮਟ ਅਨੁਸਾਰ ਹੀ ਕਰਜ਼ਾ ਜਾਰੀ ਕਰ ਰਿਹਾ ਹੈ ¢ ਧਰਨਾਕਾਰੀਆਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਕਿਸਾਨਾਂ ਦੀਆਂ ਮੰਗਾਂ ਜਲਦ ਨਾ ਮੰਨੀਆਂ ਗਈਆਂ ਤਾਂ ਆਉਣ ਵਾਲੇ ਦਿਨ੍ਹਾਂ 'ਚ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ ¢ ਇਸ ਮੌਕੇ ਜ਼ਿਲ੍ਹਾ ਮੀਤ ਪ੍ਰਧਾਨ ਦਰਸ਼ਨ ਢਿੱਲੋਂ ਫੂਲ, ਜ਼ਿਲ੍ਹਾ ਖਜ਼ਾਨਚੀ ਕਰਮਜੀਤ ਭਗਤਾ, ਬਲਾਕ ਫੂਲ ਸਕੱਤਰ ਬੂਟਾ ਢਿਪਾਲੀ, ਤੀਰਥ ਰਾਮ ਸੇਲਬਰਾਹ, ਹਰਬੰਸ ਕੋਠਾਗੁਰੂ, ਕੇ ਐੱਮ ਐੱਸ ਸੀ ਤੋਂ ਧਰਮੀ ਫ਼ੌਜੀ ਸਲਾਬਤਪੁਰਾ, ਲਖਵੀਰ ਸਲਾਬਤਪੁਰਾ, ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਗੋਰਾ ਡਿੱਖ, ਬਲਾਕ ਫੂਲ ਪ੍ਰਧਾਨ ਗੁਰਪ੍ਰੀਤ ਢਿਪਾਲੀ, ਭਗਤਾ ਬਲਾਕ ਪ੍ਰਧਾਨ ਬੂਟਾ ਬਾਜਵਾ ਕੋਠਾਗੁਰੂ, ਰਾਮਪੁਰਾ ਬਲਾਕ ਪ੍ਰਧਾਨ ਭੋਲਾ ਸਿੰਘ ਢੱਡੇ, ਬਠਿੰਡਾ ਬਲਾਕ ਪ੍ਰਧਾਨ ਬੇਅੰਤ ਸਿੰਘ ਜੰਡਾਂਵਾਲਾ, ਸੁਖਮੰਦਰ ਸਿੰਘ ਬਾਲਿਆਂਵਾਲੀ, ਅੰਮਿ੍ਤਪਾਲ ਸਿੰਘ ਬਰਕੰਦੀ ਅਤੇ ਤੇਜਾ ਸਿੰਘ ਕੋਠਾਗੁਰੂ ਸਮੇਤ ਹੋਰ ਕਿਸਾਨ ਆਗੂ ਮੌਜੂਦ ਰਹੇ¢

Ad Position 22
No active advertisement
ਪਿਛਲੀ ਖ਼ਬਰ ਨਗਰ ਕੌਂਸਲ ਚੋਣਾਂ ਦਾ ਐਲਾਨ ਹੁੰਦੇ ਹੀ ਸਮੂਹ ਪਾਰਟੀਆਂ ਵਲੋਂ ਵਾਰਡਾਂ ਅੰਦਰ ਉਮੀਦਵਾਰਾਂ ਦੀ ਭਾਲ ਸ਼ੁਰੂ ਅਗਲੀ ਖ਼ਬਰ ਰਾਸ਼ਨ ਡਿਪੂਆਂ 'ਤੇ ਫੂਡ ਕਮਿਸ਼ਨ ਦਾ ਹੈਲਪਲਾਈਨ ਨੰਬਰ ਲਿਖਣਾ ਯਕੀਨੀ ਬਣਾਇਆ ਜਾਵੇ-ਸੇਖੋਂ <br/>
Ad Position 24