11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-05-2026

ਗੁਰੂ ਗੋਬਿੰਦ ਸਿੰਘ ਸਕੂਲ ਜੋਗੇਵਾਲਾ ਦੀਆਂ ਦੋ ਵਿਦਿਆਰਥਣਾਂ ਨੇ 10ਵੀਂ ਦੇ ਨਤੀਜਿਆਂ 'ਚ ਮਾਰੀ ਬਾਜ਼ੀ

Ad Position 21
No active advertisement
ਅਜੀਤ ਡੈਸਕ 13-05-2026
ਸੀਂਗੋ ਮੰਡੀ, 12 ਮਈ (ਪਿ੍ੰਸ ਗਰਗ)- ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ ਦਸਵੀਂ ਜਮਾਤ ਦੇ ਨਤੀਜਿਆਂ ਵਿਚ ਤਲਵੰਡੀ ਸਾਬੋ ਬਲਾਕ ਦੇ ਪਿੰਡ ਜੋਗੇਵਾਲਾ ਸਥਿਤ ਗੁਰੂ ਗੋਬਿੰਦ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਜੋਗੇਵਾਲਾ ਦੀਆਂ ਦੋ ਹੋਣਹਾਰ ਵਿਦਿਆਰਥਣਾਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪੰਜਾਬ ਪੱਧਰ 'ਤੇ ਮੈਰਿਟ ਵਿਚ ਸਥਾਨ ਹਾਸਲ ਕਰਕੇ ਸਕੂਲ, ਮਾਪਿਆਂ ਅਤੇ ਇਲਾਕੇ ਦਾ ਨਾਂਅ ਰੌਸ਼ਨ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਪ੍ਰਬੰਧਕ ਹਰਪ੍ਰੀਤ ਸਿੰਘ ਬਰਾੜ ਨੇ ਦੱਸਿਆ ਕਿ ਵਿਦਿਆਰਥਣ ਰਵਨੀਤ ਕੌਰ ਪੁੱਤਰੀ ਗੁਰਪ੍ਰੀਤ ਸਿੰਘ ਨੇ 650 ਵਿਚੋਂ 635 ਅੰਕ ਪ੍ਰਾਪਤ ਕੀਤੇ, 97.69 ਫੀਸਦੀ ਨੰਬਰਾਂ ਨਾਲ ਪੰਜਾਬ ਭਰ ਵਿਚੋਂ 10ਵਾਂ ਸਥਾਨ ਅਤੇ ਜ਼ਿਲ੍ਹੇ ਵਿਚੋਂ ਦੂਸਰਾ ਸਥਾਨ ਹਾਸਲ ਕੀਤਾ ਹੈ | ਉਨ੍ਹਾਂ ਦੱਸਿਆ ਕਿ ਪਹਿਲਾਂ ਵੀ ਰਵਨੀਤ ਕੌਰ ਨੇ ਅੱਠਵੀਂ ਜਮਾਤ ਦੀ ਮੈਰਿਟ ਵਿਚੋਂ 9ਵਾਂ ਰੈਂਕ ਪ੍ਰਾਪਤ ਕੀਤਾ ਸੀ | ਇਸ ਤਰ੍ਹਾਂ ਪਰਨੀਤ ਕੌਰ ਪੁੱਤਰੀ ਜਰਨੈਲ ਸਿੰਘ ਨੇ 650 'ਚੋਂ 626 ਅੰਕ ਪ੍ਰਾਪਤ ਕਰਦੇ ਹੋਏ 96.31 ਫੀਸਦੀ ਨੰਬਰਾਂ ਨਾਲ ਪੰਜਾਬ 'ਚੋਂ 19ਵਾਂ ਅਤੇ ਜ਼ਿਲ੍ਹੇ ਵਿਚੋਂ ਸੱਤਵਾਂ ਸਥਾਨ ਹਾਸਲ ਕੀਤਾ ਹੈ | ਪਿ੍ੰਸੀਪਲ ਗੁਰਪ੍ਰੀਤ ਸਿੰਘ ਜੋਗੇਵਾਲਾ ਨੇ ਦੱਸਦਿਆਂ ਕਿਹਾ ਕਿ ਇਹ ਸਫ਼ਲਤਾ ਵਿਦਿਆਰਥਣਾਂ ਦੀ ਸਖਤ ਮਿਹਨਤ, ਮਾਪਿਆਂ ਦੇ ਸਹਿਯੋਗ ਅਤੇ ਅਧਿਆਪਕਾਂ ਦੀ ਯੋਗ ਰਹਿਨੁਮਾਈ ਦਾ ਨਤੀਜਾ ਹੈ | ਵਿਦਿਆਰਥੀਆਂ ਨੂੰ ਸਨਮਾਨਿਤ ਕਰਨ ਸਮੇਂ ਮੈਨੇਜਮੈਂਟ ਤੋਂ ਹਰਪ੍ਰੀਤ ਸਿੰਘ, ਜਸਕਰਨ ਸਿੰਘ ਸਮੂਹ ਸਟਾਫ਼ ਵਿਦਿਆਰਥੀ ਅਤੇ ਨਾਨ ਟੀਚਿੰਗ ਸਟਾਫ਼ ਸ਼ਾਮਿਲ ਰਿਹਾ |
Ad Position 22
No active advertisement
ਪਿਛਲੀ ਖ਼ਬਰ ਹਰਿਗੋਬਿੰਦ ਪਬਲਿਕ ਸਕੂਲ ਕਾਂਗੜ ਵਲੋਂ ਲਗਾਇਆ ਗਿਆ ਧਾਰਮਿਕ ਟੂਰ <br/> ਅਗਲੀ ਖ਼ਬਰ ਡਾ. ਬਲਵੀਰ ਸਿੰਘ ਇੰਸਟੀਟਿਊਟ ਵਿਖੇ ਵਿਸ਼ਵ ਨਰਸਿੰਗ ਦਿਵਸ ਮੌਕੇ ਸਮਾਗਮ
Ad Position 24