ਤਲਵੰਡੀ ਸਾਬੋ, 12 ਮਈ (ਰਵਜੋਤ ਸਿੰਘ ਰਾਹੀ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮਿ੍ਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੀ ਇਲਾਕੇ ਦੀ ਨਾਮਵਰ ਵਿਦਿਅਕ ਸੰਸਥਾ ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਦੇ ਕੰਪਿਊਟਰ ਸਾਇੰਸ ਵਿਭਾਗ ਦੀ ਵਿਦਿਆਰਥਣ ਰਜਨੀ ਗਰਗ ਵਲੋਂ ਯੂ.ਜੀ.ਸੀ. ਨੈੱਟ ਪ੍ਰੀਖਿਆ ਸਫ਼ਲਤਾ ਪੂਰਵਕ ਪਾਸ ਕਰਕੇ ਕਾਲਜ ਅਤੇ ਆਪਣੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਗਿਆ | ਇਸ ਉਪਲੱਬਧੀ 'ਤੇ ਕਾਲਜ ਪਿ੍ੰਸੀਪਲ ਡਾ: ਨਰਿੰਦਰ ਸਿੰਘ ਨੇ ਵਿਦਿਆਰਥਣ ਨੂੰ ਵਧਾਈ ਦਿੰਦਿਆਂ ਕਿਹਾ ਕਿ ਰਜਨੀ ਗਰਗ ਦੀ ਇਹ ਸਫ਼ਲਤਾ ਉਸ ਦੀ ਮਿਹਨਤ, ਲਗਨ ਅਤੇ ਅਧਿਆਪਕਾਂ ਦੀ ਯੋਗ ਰਹਿਨੁਮਾਈ ਦਾ ਨਤੀਜਾ ਹੈ | ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੀਆਂ ਪ੍ਰਾਪਤੀਆਂ ਹੋਰ ਵਿਦਿਆਰਥੀਆਂ ਲਈ ਪ੍ਰੇਰਣਾ ਸਰੋਤ ਬਣਦੀਆਂ ਹਨ | ਇਸ ਮੌਕੇ ਕਾਲਜ ਦੇ ਸੀਨੀਅਰ ਪ੍ਰੋਫੈਸਰ ਸ਼ਾਲਿਨੀ ਸਹਿਗਲ, ਕੰਪਿਊਟਰ ਸਾਇੰਸ ਵਿਭਾਗ ਮੁਖੀ ਡਾ: ਇੰਦਰਪ੍ਰੀਤ ਕੌਰ, ਡਾ: ਸਪਨਜੀਤ ਕੌਰ, ਪ੍ਰੋ: ਮੋਨਿਕਾ, ਪ੍ਰੋ: ਕਿਰਨ ਅਤੇ ਸਮੂਹ ਸਟਾਫ਼ ਨੇ ਰਜਨੀ ਗਰਗ ਨੂੰ ਵਧਾਈ ਦਿੰਦਿਆਂ ਭਵਿੱਖ ਲਈ ਸ਼ੁਭਕਾਮਨਾਵਾਂ ਭੇਟ ਕੀਤੀਆਂ ਗਈਆਂ | ਅਧਿਆਪਕਾਂ ਨੇ ਕਿਹਾ ਕਿ ਵਿਦਿਆਰਥਣ ਦੀ ਸਖ਼ਤ ਮਿਹਨਤ ਅਤੇ ਨਿਰੰਤਰ ਅਧਿਐਨ ਸਦਕਾ ਇਹ ਉਪਲੱਬਧੀ ਸੰਭਵ ਹੋਈ ਹੈ |