11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-05-2026

ਫਤਹਿ ਗਰੁੱਪ ਆਫ ਇੰਸਟੀਚਿਊਸ਼ਨ ਵਿਖੇ ਰਾਸ਼ਟਰੀ ਤਕਨਾਲੋਜੀ ਦਿਵਸ ਮਨਾਇਆ

Ad Position 21
No active advertisement
ਅਜੀਤ ਡੈਸਕ 13-05-2026
ਰਾਮਪੁਰਾ ਫੂਲ, 12 ਮਈ (ਹੇਮੰਤ ਕੁਮਾਰ ਸ਼ਰਮਾ)- ਮਾਈ ਭਾਰਤ ਬਠਿੰਡਾ ਅਤੇ ਭਾਰਤ ਸਰਕਾਰ ਦੇ ਯੁਵਾ ਮਾਮਲੇ ਅਤੇ ਖੇਡ ਮੰਤਰਾਲੇ ਦੇ ਸਾਂਝੇ ਉਪਰਾਲੇ ਤਹਿਤ ਜ਼ਿਲ੍ਹਾ ਯੁਵਾ ਅਫ਼ਸਰ ਮਿਸ਼ਾ ਦੀ ਅਗਵਾਈ ਹੇਠ ਰਾਸ਼ਟਰੀ ਤਕਨਾਲੋਜੀ ਦਿਵਸ ਬੜੇ ਉਤਸ਼ਾਹ ਅਤੇ ਜੋਸ਼ ਨਾਲ ਮਨਾਇਆ ਗਿਆ | ਇਸ ਪ੍ਰੋਗਰਾਮ ਦਾ ਆਯੋਜਨ ਸੰਸਥਾ ਦੇ ਕੰਪਿਊਟਰ ਵਿਭਾਗ ਵਲੋਂ ਕੀਤਾ ਗਿਆ, ਜਿਸ ਵਿਚ ਹਰ ਵਿਭਾਗ ਦੇ ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਸਰਗਰਮ ਭਾਗ ਲਿਆ | ਕਾਰਜਕ੍ਰਮ ਦੌਰਾਨ ਵਿਦਿਆਰਥੀਆਂ ਵਲੋਂ ਭਾਸ਼ਣ, ਕਵਿਤਾ ਪਾਠ, ਪੋਸਟਰ ਤਿਆਰੀ, ਚਿੱਤਰਕਲਾ, ਲੇਖ ਲਿਖਣ ਅਤੇ ਨੁੱਕੜ ਨਾਟਕ ਰਾਹੀਂ ਤਕਨਾਲੋਜੀ ਦੇ ਮਨੁੱਖੀ ਜੀਵਨ ਉੱਤੇ ਪੈਣ ਵਾਲੇ ਚੰਗੇ ਅਤੇ ਮਾੜੇ ਪ੍ਰਭਾਵਾਂ ਨੂੰ ਬਹੁਤ ਪ੍ਰਭਾਵਸ਼ਾਲੀ ਢੰਗ ਨਾਲ ਪੇਸ਼ ਕੀਤਾ ਗਿਆ | ਇਸ ਮੌਕੇ ਰਾਸ਼ਟਰੀ ਯੁਵਾ ਆਗੂ ਹੁਸਨਦੀਪ ਸਿੰਘ ਨੇ ਕਿਹਾ ਕਿ ਆਧੁਨਿਕ ਯੁੱਗ ਵਿਚ ਤਕਨਾਲੋਜੀ ਜੀਵਨ ਦਾ ਅਟੁੱਟ ਹਿੱਸਾ ਬਣ ਚੁੱਕੀ ਹੈ ਅਤੇ ਇਸ ਦੀ ਸਹੀ ਅਤੇ ਜ਼ਿੰਮੇਵਾਰ ਵਰਤੋਂ ਬਾਰੇ ਜਾਣਕਾਰੀ ਹੋਣਾ ਬਹੁਤ ਜ਼ਰੂਰੀ ਹੈ | ਸਕੂਲ ਦੇ ਪਿ੍ੰਸੀਪਲ ਬਘੈਲ ਸਿੰਘ ਨੇ ਆਏ ਹੋਏ ਮਹਿਮਾਨਾਂ ਦਾ ਸਵਾਗਤ ਕੀਤਾ ਅਤੇ ਵਿਦਿਆਰਥੀਆਂ ਨੂੰ ਤਕਨਾਲੋਜੀ ਦੇ ਸੁਚੱਜੇ ਉਪਯੋਗ ਲਈ ਪ੍ਰੇਰਿਤ ਕੀਤਾ | ਸੰਸਥਾ ਦੇ ਡੀਨ ਡਾ: ਜਗਵਿੰਦਰ ਸਿੰਘ, ਸਹਾਇਕ ਡਾਇਰੈਕਟਰ ਹਰਪ੍ਰੀਤ ਸ਼ਰਮਾ ਨੇ ਵਿਦਿਆਰਥੀਆਂ ਨੂੰ ਰਾਸ਼ਟਰੀ ਤਕਨਾਲੋਜੀ ਦਿਵਸ ਦੀ ਵਧਾਈ ਦਿੰਦਿਆਂ ਕਿਹਾ ਕਿ ਵਿਗਿਆਨ ਅਤੇ ਤਕਨਾਲੋਜੀ ਦੇ ਖੇਤਰ ਵਿਚ ਨੌਜਵਾਨਾਂ ਦੀ ਭੂਮਿਕਾ ਦੇਸ਼ ਦੇ ਭਵਿੱਖ ਨੂੰ ਨਿਰਧਾਰਤ ਕਰਦੀ ਹੈ | ਚਿੱਤਰਕਲਾ ਅਤੇ ਲੇਖ ਲਿਖਣ ਮੁਕਾਬਲਿਆਂ ਵਿਚ ਕਰੀਬ 30 ਵਿਦਿਆਰਥੀਆਂ ਨੇ ਭਾਗ ਲਿਆ | ਇਨ੍ਹਾਂ ਵਿਚ ਹਰਮਨ ਕੌਰ ਨੇ ਪਹਿਲਾ, ਸਾਹਿਬਦੀਪ ਕੌਰ ਨੇ ਦੂਜਾ ਅਤੇ ਜਸ਼ਨਪ੍ਰੀਤ ਸਿੰਘ ਨੇ ਤੀਜਾ ਸਥਾਨ ਹਾਸਲ ਕੀਤਾ | ਜੇਤੂ ਵਿਦਿਆਰਥੀਆਂ ਨੂੰ ਸਨਮਾਨ ਚਿੰਨ ਦੇ ਕੇ ਸਨਮਾਨਿਤ ਕੀਤਾ ਗਿਆ, ਜਦਕਿ ਸਾਰੇ ਭਾਗੀਦਾਰਾਂ ਨੂੰ ਕਾਪੀਆਂ ਅਤੇ ਪੈਨ ਵੰਡੇ ਗਏ | ਸਮਾਗਮ ਦੇ ਅੰਤ ਵਿੱਚ ਡਾ. ਜਗਵਿੰਦਰ ਸਿੰਘ ਨੇ ਮਾਈ ਭਾਰਤ ਬਠਿੰਡਾ ਦੀ ਟੀਮ ਦਾ ਧੰਨਵਾਦ ਕਰਦਿਆਂ ਕਿਹਾ ਕਿ ਅਜਿਹੇ ਪ੍ਰੋਗਰਾਮ ਵਿਦਿਆਰਥੀਆਂ ਵਿਚ ਰਚਨਾਤਮਕਤਾ, ਵਿਗਿਆਨਕ ਸੋਚ ਅਤੇ ਸਮਾਜਿਕ ਜ਼ਿੰਮੇਵਾਰੀ ਦੀ ਭਾਵਨਾ ਨੂੰ ਮਜ਼ਬੂਤ ਕਰਦੇ ਹਨ | ਇਸ ਮੌਕੇ ਸਮੂਹ ਐਨ ਐਸ ਐਸ ਦੇ ਪ੍ਰੋਗਰਾਮ ਅਫ਼ਸਰ ਤੇ ਸਮੂਹ ਸਟਾਫ਼ ਸ਼ਾਮਿਲ ਹੋਏ |
Ad Position 22
No active advertisement
ਪਿਛਲੀ ਖ਼ਬਰ ਸਨਰਜੀ ਇੰਟਰਨੈਸ਼ਨਲ ਕਾਲਜ ਵਿਖੇ ਨਰਸਿੰਗ ਹਫਤਾ ਮਨਾਇਆ <br/> ਅਗਲੀ ਖ਼ਬਰ ਦਸਵੀਂ ਜਮਾਤ ਦੇ ਨਤੀਜਿਆਂ 'ਚ ਲੜਕੀਆਂ ਨੇ ਮਾਰੀ ਬਾਜ਼ੀ <br/>
Ad Position 24