11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-05-2026

10 ਦਿਨਾਂ ਤੋਂ ਪੀਣ ਵਾਲੇ ਪਾਣੀ ਦੀ ਭਾਰੀ ਕਮੀ ਕਾਰਨ ਲੋਕਾਂ ਵਿਚ ਰੋਸ <br/>

Ad Position 21
No active advertisement
ਅਜੀਤ ਡੈਸਕ 13-05-2026
ਰਾਮਪੁਰਾ ਫੂਲ, 12 ਮਈ (ਹੇਮੰਤ ਕੁਮਾਰ ਸ਼ਰਮਾ): ਸ਼ਹਿਰ ਦੇ ਨਾਨਕ ਨਗਰ ਵਾਰਡ ਨੰਬਰ-11 ਵਿਚ ਪਿਛਲੇ 10 ਦਿਨਾਂ ਤੋਂ ਪੀਣ ਵਾਲੇ ਪਾਣੀ ਦੀ ਭਾਰੀ ਕਮੀ ਕਾਰਨ ਲੋਕਾਂ ਵਿਚ ਰੋਸ ਪਾਇਆ ਜਾ ਰਿਹਾ ਹੈ | ਅੱਜ ਇਲਾਕੇ ਦੇ ਵਸਨੀਕਾਂ ਨੇ ਇਕੱਠੇ ਹੋ ਕੇ ਆਪਣੇ ਗ਼ੁੱਸੇ ਦਾ ਪ੍ਰਗਟਾਵਾ ਕੀਤਾ ਅਤੇ ਸ਼ਹਿਰ ਦੀ ਮਿੳਾੂਸੀਪਲ ਕਮੇਟੀ ਅਤੇ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਕੀਤੀ | ਇਲਾਕਾ ਵਾਸੀਆਂ ਦਾ ਕਹਿਣਾ ਹੈ ਕਿ ਕਈ ਦਿਨਾਂ ਤੋਂ ਘਰਾਂ ਵਿਚ ਪਾਣੀ ਨਹੀਂ ਆ ਰਿਹਾ, ਜਿਸ ਕਾਰਨ ਰੋਜ਼ਾਨਾ ਦੇ ਕੰਮ ਬਹੁਤ ਪ੍ਰਭਾਵਿਤ ਹੋ ਰਹੇ ਹਨ | ਲੋਕਾਂ ਨੂੰ ਪੀਣ ਵਾਲੇ ਪਾਣੀ ਲਈ ਵੀ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਨਾਨਕ ਨਗਰ ਦੇ ਵਾਸੀਆਂ ਨੇ ਦੱਸਿਆ ਕਿ ਜਦੋਂ ਵੀ ਉਹ ਆਪਣੀ ਦੀ ਸਮੱਸਿਆ ਲੈ ਕੇ ਪ੍ਰਸ਼ਾਸਨ ਕੋਲ ਜਾਂਦੇ ਹਨ ਤਾਂ ਉਨ੍ਹਾਂ ਨੂੰ ਕਿਹਾ ਜਾਂਦਾ ਹੈ ਕਿ ਪਾਣੀ ਦੀ ਸਪਲਾਈ ਸਹੀ ਚੱਲ ਰਹੀ ਹੈ | ਲੋਕਾਂ ਨੇ ਦੋਸ਼ ਲਗਾਇਆ ਕਿ ਜਿਵੇਂ ਹੀ ਪ੍ਰਸ਼ਾਸਨ ਦੇ ਅਧਿਕਾਰੀ ਜਾਂਚ ਲਈ ਇਲਾਕੇ ਵਿਚ ਪਹੁੰਚਦੇ ਹਨ, ਉਸ ਸਮੇਂ ਕੁਝ ਦੇਰ ਲਈ ਪਾਣੀ ਚਲਾ ਦਿੱਤਾ ਜਾਂਦਾ ਹੈ, ਪਰ ਅਧਿਕਾਰੀਆਂ ਦੇ ਵਾਪਸ ਜਾਂਦੇ ਹੀ ਸਪਲਾਈ ਮੁੜ ਬੰਦ ਹੋ ਜਾਂਦੀ ਹੈ | ਇਸ ਕਾਰਨ ਇਲਾਕਾ ਵਾਸੀਆਂ ਵਿਚ ਭਾਰੀ ਨਾਰਾਜ਼ਗੀ ਹੈ | ਨਾਨਕ ਨਗਰ ਦੇ ਵਾਸੀਆਂ ਵਲੋਂ ਆਖਿਆ ਗਿਆ ਕਿ ਇੰਜ ਜਾਪਦਾ ਹੈ ਸਾਨੂੰ ਸਰਕਾਰ ਜਾਂ ਮਿਉਂਸੀਪਲ ਕਮੇਟੀ ਦੇ ਅਧਿਕਾਰੀਆਂ ਨੇ ਕਿਸੇ ਪ੍ਰਕਾਰ ਦੀ ਸਜ਼ਾ ਸੁਣਾਈ ਹੋਵੇ | ਨਗਰ ਵਾਸੀਆਂ ਨੇ ਮੰਗ ਕੀਤੀ ਹੈ ਕਿ ਪਾਣੀ ਦੀ ਸਮੱਸਿਆ ਦਾ ਜਲਦ ਤੋਂ ਜਲਦ ਪੱਕਾ ਹੱਲ ਕੀਤਾ ਜਾਵੇ ਅਤੇ ਇਲਾਕੇ ਦੇ ਲੋਕਾਂ ਨੂੰ ਨਿਰੰਤਰ ਪਾਣੀ ਦੀ ਸਪਲਾਈ ਦਿੱਤੀ ਜਾਵੇ, ਤਾਂ ਜੋ ਉਨ੍ਹਾਂ ਨੂੰ ਹੋ ਰਹੀ ਪਰੇਸ਼ਾਨੀ ਤੋਂ ਰਾਹਤ ਮਿਲ ਸਕੇ |

Ad Position 22
No active advertisement
ਪਿਛਲੀ ਖ਼ਬਰ ਨਗਰ ਨਿਗਮ ਬਠਿੰਡਾ ਸਮੇਤ 6 ਨਗਰ ਕੌਂਸਲ ਅਤੇ 8 ਨਗਰ ਪੰਚਾਇਤਾਂ ਲਈ ਚੋਣਾਂ 26 ਨੂੰ: ਜ਼ਿਲ੍ਹਾ ਚੋਣ ਅਫ਼ਸਰ <br/> ਅਗਲੀ ਖ਼ਬਰ ਸਰਕਾਰ ਦੀਆਂ ਮੁਲਾਜ਼ਮ ਵਿਰੋਧੀ ਨੀਤੀਆਂ ਖ਼ਿਲਾਫ਼ ਸਫ਼ਾਈ ਸੇਵਕਾਂ ਵਲੋਂ ਹੜਤਾਲ ਦਾ ਐਲਾਨ
Ad Position 24