11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-05-2026

ਨਗਰ ਨਿਗਮ ਬਠਿੰਡਾ ਸਮੇਤ 6 ਨਗਰ ਕੌਂਸਲ ਅਤੇ 8 ਨਗਰ ਪੰਚਾਇਤਾਂ ਲਈ ਚੋਣਾਂ 26 ਨੂੰ: ਜ਼ਿਲ੍ਹਾ ਚੋਣ ਅਫ਼ਸਰ <br/>

Ad Position 21
No active advertisement
ਅਜੀਤ ਡੈਸਕ 13-05-2026
ਬਠਿੰਡਾ, 12 ਮਈ (ਅੰਮਿ੍ਤਪਾਲ ਸਿੰਘ ਵਲ੍ਹਾਣ)-ਰਾਜ ਚੋਣ ਕਮਿਸ਼ਨ ਵਲੋਂ ਸੂਬੇ ਵਿਚ ਨਗਰ ਨਿਗਮਾਂ, ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਦੇ ਮੈਂਬਰਾਂ ਦੀ ਚੋਣ ਲਈ ਆਮ ਚੋਣਾਂ ਕਰਵਾਉਣ ਲਈ ਚੋਣ ਸ਼ਡਿਊਲ ਦਾ ਐਲਾਨ ਕਰ ਦਿੱਤਾ ਗਿਆ ਹੈ | ਜ਼ਿਲ੍ਹਾ ਚੋਣ ਅਫ਼ਸਰ ਬਠਿੰਡਾ ਰਾਜੇਸ਼ ਧੀਮਾਨ ਨੇ ਦੱਸਿਆ ਕਿ ਜ਼ਿਲ੍ਹਾ ਬਠਿੰਡਾ ਵਿਚ ਨਗਰ ਨਿਗਮ ਬਠਿੰਡਾ, ਨਗਰ ਕੌਂਸਲ ਭੁੱਚੋ ਮੰਡੀ, ਗੋਨਿਆਣਾ, ਰਾਮਾਂ, ਮੌੜ, ਕੋਟਫੱਤਾ ਅਤੇ ਸੰਗਤ ਦੇ ਨਾਲ-ਨਾਲ ਨਗਰ ਪੰਚਾਇਤ ਕੋਟਸ਼ਮੀਰ, ਲਹਿਰਾ ਮੁਹੱਬਤ, ਨਥਾਣਾ, ਭਗਤਾ ਭਾਈਕਾ, ਭਾਈ ਰੂਪਾ, ਕੋਠਾਗੁਰੂ, ਮਲੂਕਾ ਅਤੇ ਮਹਿਰਾਜ ਨਗਰ ਪੰਚਾਇਤਾਂ ਲਈ ਚੋਣਾਂ ਹੋਣੀਆਂ ਹਨ | ਚੋਣ ਸ਼ਡਿਊਲ ਮੁਤਾਬਕ ਇਨ੍ਹਾਂ ਚੋਣਾਂ ਲਈ ਉਮੀਦਵਾਰਾਂ ਵਲੋਂ ਨਾਮਜ਼ਦਗੀਆਂ 13 ਮਈ ਸਵੇਰੇ 11 ਵਜੇ ਤੋਂ ਦੁਪਹਿਰ 3 ਵਜੇ ਤੱਕ ਤੋਂ ਦਾਖਲ ਕੀਤੀਆਂ ਜਾ ਸਕਣਗੀਆਂ, ਤਾਰੀਖ ਮਿਤੀ 16 ਮਈ ਹੋਵੇਗੀ | ਨਾਮਜ਼ਦਗੀ ਪੱਤਰਾਂ ਦੀ ਪੜਤਾਲ 18 ਮਈ ਨੂੰ ਹੋਵੇਗੀ | ਨਾਮਜ਼ਦਗੀਆਂ ਵਾਪਸ ਲੈਣ ਦੀ ਆਖਰੀ ਮਿਤੀ 19 ਮਈ ਦੁਪਹਿਰ 3 ਵਜੇ ਤੱਕ ਹੈ | ਸਾਰੇ ਨਾਮਜ਼ਦਗੀ ਫਾਰਮਾਂ ਦੇ ਨਾਲ ਹਲਫੀਆ ਬਿਆਨ ਸ਼ਾਮਲ ਹੋਣੇ ਚਾਹੀਦੇ ਹਨ ਅਤੇ ਜੇਕਰ ਕਿਸੇ ਉਮੀਦਵਾਰ ਨੂੰ ਕਿਸੇ ਸਿਆਸੀ ਪਾਰਟੀ ਵੱਲੋਂ ਸਪਾਂਸਰ ਕੀਤਾ ਗਿਆ ਹੈ ਤਾਂ ਉਸ ਸਬੰਧਤ ਰਾਜਨੀਤਿਕ ਪਾਰਟੀ ਦਾ ਅਧਿਕਾਰ ਪੱਤਰ ਵੀ ਸ਼ਾਮਲ ਹੋਣਾ ਚਾਹੀਦਾ ਹੈ | ਉਮੀਦਵਾਰਾਂ ਦੇ ਕੇਵਾਈਸੀ ਵੇਰਵੇ ਜ਼ਿਲ੍ਹੇ ਦੀਆਂ ਵੈੱਬਸਾਈਟਾਂ 'ਤੇ ਅਪਲੋਡ ਕੀਤੇ ਜਾਣਗੇ | ਚੋਣਾਂ 26 ਮਈ ਸਵੇਰੇ 8 ਤੋਂ ਸ਼ਾਮ 5 ਵਜੇ ਤੱਕ ਕਰਵਾਈਆਂ ਜਾਣਗੀਆਂ, ਗਿਣਤੀ 29 ਮਈ ਨੂੰ ਸਥਾਪਿਤ ਗਿਣਤੀ ਕੇਂਦਰਾਂ ਵਿਚ ਕੀਤੀ ਜਾਵੇਗੀ | ਉਨ੍ਹਾਂ ਦੱਸਿਆ ਕਿ ਨਗਰ ਨਿਗਮ ਬਠਿੰਡਾ ਹੇਠ 50 ਵਾਰਡਾਂ, ਭੁੱਚੋ ਮੰਡੀ ਅਤੇ ਗੋਨਿਆਣਾ 'ਚ 13-13 ਵਾਰਡ, ਰਾਮਾਂ 'ਚ 15 ਵਾਰਡਾਂ, ਮੌੜ 'ਚ 17 ਵਾਰਡਾਂ, ਕੋਟਫੱਤਾ 'ਚ 11 ਅਤੇ ਸੰਗਤ ਦੇ 9 ਵਾਰਡਾਂ ਲਈ ਚੋਣਾਂ ਹੋਣੀਆਂ ਹਨ | ਇਸੇ ਤਰ੍ਹਾਂ ਨਗਰ ਪੰਚਾਇਤ ਕੋਟਸ਼ਮੀਰ, ਭਗਤਾ ਭਾਈਕਾ, ਭਾਈ ਰੂਪਾ ਅਤੇ ਮਹਿਰਾਜ 'ਚ 13-13 ਵਾਰਡਾਂ ਚ, ਲਹਿਰਾ ਮੁਹੱਬਤ, ਨਥਾਣਾ, ਕੋਠਾ ਗੁਰੂ ਅਤੇ ਮਲੂਕਾ ਦੇ 11-11 ਵਾਰਡਾਂ ਦੀਆਂ ਚੋਣਾਂ ਕਰਵਾਈਆਂ ਜਾਣੀਆਂ ਹਨ | ਉਨ੍ਹਾਂ ਦੱਸਿਆ ਕਿ ਨਗਰ ਨਿਗਮ ਬਠਿੰਡਾ ਦੇ ਵਾਰਡ ਨੰਬਰ 1 ਤੋਂ 17 ਦੇ ਰਿਟਰਨਿੰਗ ਅਫ਼ਸਰ ਐਕਸੀਅਨ ਲੋਕ ਨਿਰਮਾਣ ਵਿਭਾਗ (ਪ੍ਰੋਵਿੰਸ਼ੀਅਲ ਡਿਵੀਜ਼ਨ ਨੰਬਰ 2), ਵਾਰਡ ਨੰਬਰ 18 ਤੋਂ 34 ਰਿਟਰਨਿੰਗ ਅਫ਼ਸਰ ਉਪ ਮੰਡਲ ਮੈਜਿਸਟਰੇਟ ਬਠਿੰਡਾ ਅਤੇ ਵਾਰਡ ਨੰਬਰ 35 ਤੋਂ 50 ਦੇ ਰਿਟਰਨਿੰਗ ਅਫ਼ਸਰ ਜ਼ਿਲ੍ਹਾ ਮੈਨੇਜਰ ਮਾਰਕਫੈਡ ਬਠਿੰਡਾ ਹਨ | ਇਸੇ ਤਰ੍ਹਾਂ ਭੁੱਚੋ ਮੰਡੀ ਦੇ ਰਿਟਰਨਿੰਗ ਅਫਸਰ ਐਕਸੀਅਨ ਜਲ ਸਰੋਤ ਵਿਭਾਗ, ਗੋਨਿਆਣਾ ਦੇ ਰਿਟਰਨਿੰਗ ਅਫਸਰ ਗੋਨਿਆਣਾ ਨਾਇਬ ਤਹਿਸੀਲਦਾਰ, ਰਾਮਾਂ ਦੇ ਰਿਟਰਨਿੰਗ ਅਫ਼ਸਰ ਨਾਇਬ ਤਹਿਸੀਲਦਾਰ ਤਲਵੰਡੀ ਸਾਬੋ, ਮੌੜ ਦੇ ਰਿਟਰਨਿੰਗ ਅਫ਼ਸਰ ਉਪ ਮੰਡਲ ਮੈਜਿਸਟਰੇਟ ਮੌੜ, ਕੋਟਫੱਤਾ ਦੇ ਰਿਟਰਨਿੰਗ ਅਫਸਰ ਐਕਸੀਅਨ ਪੰਚਾਇਤੀ ਰਾਜ ਬਠਿੰਡਾ, ਸੰਗਤ ਦੇ ਰਿਟਰਨਿੰਗ ਅਫ਼ਸਰ ਐਕਸੀਅਨ ਲੋਕ ਨਿਰਮਾਣ ਵਿਭਾਗ (ਉਸਾਰੀ ਮੰਡਲ ਨੰਬਰ 2), ਕੋਟਸ਼ਮੀਰ ਦੇ ਐਕਸੀਅਨ ਸੀਵਰੇਜ ਬੋਰਡ, ਲਹਿਰਾ ਮੁਹੱਬਤ ਦੇ ਬੀ.ਡੀ.ਪੀ.ਓ ਗੋਨਿਆਣਾ, ਨਥਾਣਾ ਦੇ ਨਾਇਬ ਤਹਿਸੀਲਦਾਰ ਨਥਾਣਾ, ਭਗਤਾ ਭਾਈਕਾ ਦੇ ਉਪ ਮੰਡਲ ਮੈਜਿਸਟਰੇਟ ਰਾਮਪੁਰਾ, ਭਾਈ ਰੂਪਾ ਦੇ ਨਾਇਬ ਤਹਿਸੀਲਦਾਰ ਰਾਮਪੁਰਾ, ਕੋਠਾ ਗੁਰੂ ਦੇ ਜ਼ਿਲ੍ਹਾ ਮੰਡੀ ਅਫਸਰ, ਮਲੂਕਾ ਦੇ ਜ਼ਿਲ੍ਹਾ ਪ੍ਰੋਗਰਾਮ ਅਫਸਰ ਬਠਿੰਡਾ, ਮਹਿਰਾਜ ਦੇ ਜ਼ਿਲ੍ਹਾ ਰੈਜਿਸਟਰਾਰ ਸਹਿਕਾਰਤਾ ਵਿਭਾਗ ਹਨ | ਉਨ੍ਹਾਂ ਕਿਹਾ ਕਿ ਸਾਰੇ ਇੰਤੇਜਾਮ ਮੁਕੰਮਲ ਕਰ ਲਏ ਗਏ ਹਨ |

Ad Position 22
No active advertisement
ਪਿਛਲੀ ਖ਼ਬਰ ਬੱਸ 'ਚ ਸਵਾਰ ਬਜ਼ੁਰਗ ਦੀ ਜੇਬ ਵਿਚੋਂ ਨੌਜਵਾਨ ਨੇ ਕੱਢੇ 15 ਹਜ਼ਾਰ ਰੁਪਏ ਅਗਲੀ ਖ਼ਬਰ 10 ਦਿਨਾਂ ਤੋਂ ਪੀਣ ਵਾਲੇ ਪਾਣੀ ਦੀ ਭਾਰੀ ਕਮੀ ਕਾਰਨ ਲੋਕਾਂ ਵਿਚ ਰੋਸ <br/>
Ad Position 24