11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-05-2026

'ਤੱਕੜੀ' ਨਿਸ਼ਾਨ 'ਤੇ ਨਿਗਮ ਤੇ ਕੌਂਸਲ ਚੋਣਾਂ ਲੜੇਗਾ ਅਕਾਲੀ ਦਲ- ਸੁਸ਼ੀਲ ਗੋਲਡੀ <br/>

Ad Position 21
No active advertisement
ਅਜੀਤ ਡੈਸਕ 13-05-2026
ਬਠਿੰਡਾ, 12 ਮਈ (ਅੰਮਿ੍ਤਪਾਲ ਸਿੰਘ ਵਲ੍ਹਾਣ)-ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਬਠਿੰਡਾ ਸ਼ਹਿਰੀ ਦੇ ਪ੍ਰਧਾਨ ਸੁਸ਼ੀਲ ਕੁਮਾਰ ਗੋਲਡੀ ਨੇ ਕਿਹਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਆਉਣ ਵਾਲੀਆਂ ਨਗਰ ਨਿਗਮ, ਨਗਰ ਕੌਂਸਲ ਅਤੇ ਨਗਰ ਪੰਚਾਇਤ ਚੋਣਾਂ ਚੋਣ ਨਿਸ਼ਾਨ 'ਤੱਕੜੀ' 'ਤੇ ਲੜੇਗਾ ਅਤੇ ਪੂਰਨ ਬਹੁਮਤ ਹਾਸਲ ਕਰਕੇ ਮੇਅਰ ਤੇ ਪ੍ਰਧਾਨ ਬਣਾਏ ਜਾਣਗੇ¢ ਗੋਲਡੀ ਨੇ ਕਿਹਾ ਕਿ ਕਾਂਗਰਸ ਅਤੇ ਮੌਜੂਦਾ ਪੰਜਾਬ ਸਰਕਾਰ ਤੋਂ ਲੋਕ ਦੁਖੀ ਹਨ ਅਤੇ ਸੂਬੇ ਦੇ ਮਾੜੇ ਹਾਲਾਤ ਕਾਰਨ ਲੋਕ ਹੁਣ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਨੂੰ ਯਾਦ ਕਰ ਰਹੇ ਹਨ ¢ ਉਨ੍ਹਾਂ ਦਾਅਵਾ ਕੀਤਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਦੀ ਅਗਵਾਈ ਹੇਠ ਅਕਾਲੀ ਸਰਕਾਰ ਦੇ ਸਮੇਂ ਪੰਜਾਬ ਦਾ ਚਹੁੰਮੁਖੀ ਵਿਕਾਸ ਹੋਇਆ ਸੀ¢ ਉਨ੍ਹਾਂ ਕਿਹਾ ਕਿ ਬਠਿੰਡਾ ਵਿਚ ਆਲ ਇੰਡੀਆ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਬਠਿੰਡਾ (ਏਮਜ਼) ਵਰਗੇ ਵੱਡੇ ਹਸਪਤਾਲ, ਯੂਨੀਵਰਸਿਟੀਆਂ ਅਤੇ ਹਵਾਈ ਅੱਡੇ ਆਉਣ ਨਾਲ ਇਲਾਕੇ ਦੀ ਤਰੱਕੀ ਹੋਈ ਸੀ¢ ਇਸ ਕਾਰਨ ਲੋਕ ਹੁਣ ਮੁੜ ਉਹੀ ਵਿਕਾਸ ਕਾਰਜ ਸ਼ੁਰੂ ਕਰਵਾਉਣ ਲਈ ਸ਼੍ਰੋਮਣੀ ਅਕਾਲੀ ਦਲ ਨੂੰ ਮਜ਼ਬੂਤ ਬਣਾਉਣ ਦੇ ਹੱਕ ਵਿਚ ਹਨ ¢ ਇਸੇ ਕਰਕੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਵੀ ਅਕਾਲੀ ਦਲ ਦੀ ਸਰਕਾਰ ਬਣੇਗੀ ¢ ਉਨ੍ਹਾਂ ਬਠਿੰਡਾ ਨਿਗਮ ਅਤੇ ਜ਼ਿਲ੍ਹੇ ਦੇ ਵੋਟਰਾਂ ਨੂੰ ਅਪੀਲ ਕੀਤੀ ਕਿ ਵਿਕਾਸ, ਅਮਨ-ਸ਼ਾਂਤੀ, ਭਾਈਚਾਰਕ ਸਾਂਝ ਅਤੇ ਖੁਸ਼ਹਾਲੀ ਲਈ ਅਕਾਲੀ ਦਲ ਦੇ ਉਮੀਦਵਾਰਾਂ ਨੂੰ ਵੱਧ ਤੋਂ ਵੱਧ ਵੋਟਾਂ ਪਾ ਕੇ ਜਿਤਾਇਆ ਜਾਵੇ ¢

Ad Position 22
No active advertisement
ਪਿਛਲੀ ਖ਼ਬਰ ਡਿਜੀਟਲ ਬਿਜਲੀ ਮੀਟਰਾਂ ਖ਼ਿਲਾਫ਼ ਤਹਿਸੀਲਦਾਰ ਨੂੰ ਮੰਗ-ਪੱਤਰ ਦਿੱਤਾ <br/> ਅਗਲੀ ਖ਼ਬਰ ਬੱਸ 'ਚ ਸਵਾਰ ਬਜ਼ੁਰਗ ਦੀ ਜੇਬ ਵਿਚੋਂ ਨੌਜਵਾਨ ਨੇ ਕੱਢੇ 15 ਹਜ਼ਾਰ ਰੁਪਏ
Ad Position 24