ਬਠਿੰਡਾ, 13 ਮਈ (ਅੰਮਿ੍ਤਪਾਲ ਸਿੰਘ ਵਲ੍ਹਾਣ)- ਸੀ.ਬੀ.ਐਸ.ਈ. ਵਲੋਂ ਐਲਾਨੇ ਗਏ ਦਸਵੀਂ ਅਤੇ ਬਾਰ੍ਹਵੀਂ ਕਲਾਸ ਦੇ ਨਤੀਜਿਆਂ ਵਿਚ ਹਮੇਸ਼ਾ ਵਾਂਗ ਐਤਕੀਂ ਵੀ ਲੜਕੀਆਂ ਨੇ ਬਾਜ਼ੀ ਮਾਰੀ ਹੈ ਅਤੇ ਬੱਚਿਆਂ ਅਤੇ ਉਨ੍ਹਾਂ ਦੇ ਮਾਪਿਆਂ 'ਚ ਖ਼ੁਸ਼ੀ ਦੀ ਲਹਿਰ ਦੌੜ ਗਈ ਹੈ ਹੈ |
ਲਾਰਡ ਰਾਮਾਂ ਪਬਲਿਕ ਸਕੂਲ
ਸੀਬੀਐਸਈ ਵਲੋਂ ਬਾਰ੍ਹਵੀਂ ਦੇ ਐਲਾਨੇ ਗਏ ਨਤੀਜੇ ਵਿਚ ਲਾਰਡ ਰਾਮਾ ਪਬਲਿਕ ਸਕੂਲ ਬਠਿੰਡਾ ਦਾ ਨਤੀਜਾ ਸ਼ਾਨਦਾਰ ਰਿਹਾ ਹੈ | ਸਕੂਲ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਰਾਜਨ ਗਰਗ ਅਤੇ ਸਕੂਲ ਪਿ੍ੰਸੀਪਲ ਸੂਰਜ ਸੇਤੀਆ ਨੇ ਦੱਸਿਆ ਕਿ ਸਕੂਲ ਨਾਲ ਸਬੰਧਿਤ ਕਾਮਰਸ, ਸਾਇੰਸ ਅਤੇ ਹਿਊਮੈਨੀਟੀਜ਼ ਦੇ 255 ਵਿਦਿਆਰਥੀਆਂ ਨੇ ਬਾਰ੍ਹਵੀਂ ਦੀ ਪ੍ਰੀਖਿਆ ਦਿੱਤੀ ਸੀ ਅਤੇ ਸਾਰੇ ਹੀ ਬੜੇ ਵਧੀਆਂ ਅੰਕ ਲੈ ਕੇ ਪਾਸ ਹੋਏ ਹਨ | ਕਾਮਰਸ ਵਿਚ ਗਿਰੀਸ਼ ਨੇ 96.4 ਫ਼ੀਸਦੀ ਅੰਕ ਲੈ ਕੇ ਸਕੂਲ ਵਿਚੋਂ ਪਹਿਲਾ ਸਥਾਨ ਹਾਸਲ ਕੀਤਾ, ਹਿਊਮੈਨੀਟੀਜ਼ 'ਚ ਤਨਿਸ਼ਕਾ ਨੇ 94.5 ਫ਼ੀਸਦੀ ਅਤੇ ਸਾਇੰਸ ਵਿਚ ਉਦੇ ਗਰਗ ਨ 91.2 ਫ਼ੀਸਦੀ ਅੰਕ ਹਾਸਲ ਕਰਕੇ ਸਕੂਲ ਵਿਚੋਂ ਪਹਿਲੇ ਸਥਾਨ ਹਾਸਲ ਕੀਤੇ ਹਨ | ਇਸ ਤੋਂ ਇਲਾਵਾ 90 ਫ਼ੀਸਦੀ ਤੋਂ ਵੱਧ ਅੰਕ ਪ੍ਰਾਪਤ ਕਰਨ ਵਾਲੇ ਵਿਦਿਆਰਥੀ ਪਿ੍ਅੰਕਾ ਨੇ 95 ਫ਼ੀਸਦੀ, ਮਹਿਕ ਨੇ 93.2 ਫ਼ੀਸਦੀ, ਲੀਜ਼ਾ ਨੇ 92.8 ਫ਼ੀਸਦੀ, ਸਾਨਿਆ ਨੇ 91.8 ਫ਼ੀਸਦੀ, ਅਰਸ਼ਪ੍ਰੀਤ ਨੇ 91.8 ਫ਼ੀਸਦੀ, ਇੱਛਾ ਨੇ 91.6 ਫ਼ੀਸਦੀ, ਨਿਤਿਨ ਨੇ 91.6 ਫ਼ੀਸਦੀ, ਅਨੀਸ਼ਕਾ ਨੇ 91 ਫ਼ੀਸਦੀ, ਤਨਿਸ਼ਕਾ ਨਾਗਪਾਲ ਨੇ 90.6, ਜਤਿਨ ਮਹੇਸ਼ਵਰੀ ਨੇ 90.6, ਭਵਨੀਸ਼ ਨੇ 90.2 ਅਤੇ ਰਵਨੂਰਦੀਪ ਨੇ 90.2 ਫ਼ੀਸਦੀ ਅੰਕ ਹਾਸਲ ਕਰਕੇ ਆਪਣਾ ਤੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ | ਉਨ੍ਹਾਂ ਵਧੀਆ ਨਤੀਜੇ ਲਈ ਸਮੂਹ ਸਟਾਫ਼ ਦੇ ਸਮਰਹਿਤ ਮਾਰਗਦਰਸ਼ਨ, ਵਿਦਿਆਰਥੀਆਂ ਦੀ ਮਿਹਨਤ ਅਤੇ ਉਨ੍ਹਾਂ ਦੇ ਮਾਪਿਆਂ ਦੇ ਨਿਰੰਤਰ ਸਮੱਰਥਨ ਲਈ ਉਨ੍ਹਾਂ ਨੂੰ ਵਧਾਈ ਦਿੱਤੀ ਹੈ, ਜਿਨ੍ਹਾਂ ਦੇ ਯਤਨਾਂ ਸਦਕਾ ਸਕੂਲ ਦਾ ਨਤੀਜਾ ਹਮੇਸ਼ਾ ਵਾਂਗ 100 ਫ਼ੀਸਦੀ ਰਿਹਾ ਹੈ |
ਪੁਲਿਸ ਪਬਲਿਕ ਸਕੂਲ ਬਠਿੰਡਾ
ਸੀ.ਬੀ.ਐਸ.ਈ. ਵਲੋਂ ਬਾਰ੍ਹਵੀਂ ਜਮਾਤ ਦੇ ਐਲਾਨੇ ਗਏ ਨਤੀਜੇ ਵਿਚ ਪੁਲਿਸ ਪਬਲਿਕ ਸਕੂਲ ਬਠਿੰਡਾ ਦੇ ਵਿਦਿਆਰਥੀਆਂ ਨੇ ਮੱਲਾਂ ਮਾਰੀਆਂ ਹਨ¢ ਆਰਟਸ ਗਰੁੱਪ ਦੀ ਵਿਦਿਆਰਥਣ ਖੁਸ਼ਦੀਪ ਕੌਰ ਨੇ 94.4 ਫ਼ੀਸਦੀ ਅੰਕ ਲੈ ਕੇ ਸਕੂਲ ਵਿਚੋਂ ਪਹਿਲਾ ਸਥਾਨ ਹਾਸਿਲ ਕੀਤਾ, ਰਤਨਪਾਲ ਸਿੰਘ ਰੋਮਾਣਾ ਨੇ 94.2 ਫ਼ੀਸਦੀ ਅੰਕ ਲੈ ਕੇ ਦੂਜਾ ਸਥਾਨ, ਅਮਨਦੀਪ ਕੌਰ ਨੇ 92.2 ਫ਼ੀਸਦੀ ਅੰਕਾਂ ਨਾਲ ਤੀਜਾ ਸਥਾਨ, ਗੁਰਲੀਨ ਕੌਰ ਨੇ 91.4 ਫ਼ੀਸਦੀ ਨਾਲ ਚੌਥਾ ਸਥਾਨ ਅਤੇ ਕਮਲਦੀਪ ਸਿੰਘ ਨੇ 90.6 ਫ਼ੀਸਦੀ ਅੰਕ ਲੈ ਕੇ ਪੰਜਵਾਂ ਸਥਾਨ ਹਾਸਲ ਕੀਤਾ¢ ਕਾਮਰਸ ਗਰੁੱਪ ਦੇ ਵਿਦਿਆਰਥੀ ਬਿਕਰਮ ਸਿੰਘ ਢਿੱਲੋਂ ਨੇ 89.8 ਫ਼ੀਸਦੀ ਅੰਕ ਲੈ ਕੇ ਪਹਿਲਾ ਸਥਾਨ, ਕਾਸ਼ਵੀ ਜਿੰਦਲ ਨੇ 88.4 ਫ਼ੀਸਦੀ ਅੰਕ ਲੈ ਕੇ ਦੂਜਾ ਸਥਾਨ, ਰੁਦਰ ਸਾਜਵਾਨ ਨੇ 82.8 ਫ਼ੀਸਦੀ ਅੰਕ ਲੈ ਕੇ ਤੀਜਾ ਸਥਾਨ ਹਾਸਿਲ ਕੀਤਾ | ਸਾਇੰਸ ਗਰੁੱਪ ਵਿਚੋਂ ਹਰਲੀਨ ਕੌਰ ਰੱਖੜਾ ਨੇ 92.8 ਫ਼ੀਸਦੀ ਅੰਕ ਲੈ ਕੇ ਪਹਿਲਾ ਸਥਾਨ, ਰਸ਼ਮੀਤ ਸਿੰਘ ਨੇ 87.2 ਫ਼ੀਸਦੀ ਅੰਕ ਲੈ ਕੇ ਦੂਜਾ ਅਤੇ ਨਿਮਰਜੋਤ ਸਿੰਘ ਨੇ 85.6 ਫ਼ੀਸਦੀ ਅੰਕ ਲੈ ਕੇ ਤੀਜਾ ਸਥਾਨ ਹਾਸਿਲ ਕੀਤਾ¢ਕਾਰਜਕਾਰੀ ਪਿ੍ੰਸੀਪਲ ਮੈਡਮ ਅਨੂ ਸਿੰਗਲਾ ਅਤੇ ਸਕੂਲ ਮੈਨੇਜਮੈਂਟ ਨੇ ਸਾਰੇ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਅਤੇ ਅਧਿਆਪਕਾਂ ਨੂੰ ਵਧੀਆ ਨਤੀਜੇ ਲਈ ਮੁਬਾਰਕਵਾਦ ਦਿੱਤੀ ਹੈ¢
ਸੁਦੇਸ਼ ਵਾਟਿਕਾ ਕਾਨਵੈਂਟ ਸਕੂਲ
ਤਲਵੰਡੀ ਸਾਬੋ, (ਰਵਜੋਤ ਸਿੰਘ ਰਾਹੀ)- ਸੀ.ਬੀ.ਐਸ.ਈ ਬੋਰਡ ਵਲੋਂ ਐਲਾਨੇ ਗਏ ਬਾਰ੍ਹਵੀਂ ਜਮਾਤ ਦੇ ਨਤੀਜਿਆਂ ਵਿਚ ਸੁਦੇਸ਼ ਵਾਟਿਕਾ ਕਾਨਵੈਂਟ ਸਕੂਲ ਭਾਗੀਵਾਂਦਰ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਕੇ ਸਕੂਲ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ | ਸਕੂਲ ਪ੍ਰਬੰਧਕਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਾਮਰਸ ਸਟ੍ਰੀਮ ਵਿਚ ਵਿਦਿਆਰਥਣ ਹਿਮਾਨੀਆ ਨੇ 96 ਫ਼ੀਸਦੀ ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ ਹਾਸਲ ਕੀਤਾ | ਮੈਡੀਕਲ ਸਟ੍ਰੀਮ ਵਿਚ ਇਸ਼ਾਂਤ ਗਰਗ ਨੇ 92.4 ਫ਼ੀਸਦੀ ਅੰਕ ਪ੍ਰਾਪਤ ਕਰਕੇ ਸ਼ਾਨਦਾਰ ਸਫਲਤਾ ਹਾਸਲ ਕੀਤੀ | ਜਦਕਿ ਨਾਨ-ਮੈਡੀਕਲ ਸਟ੍ਰੀਮ ਵਿਚ ਵਿਦਿਆਰਥੀ ਗਤਿਨ ਗਰਗ ਨੇ 91 ਫ਼ੀਸਦੀ ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ ਹਾਸਲ ਕੀਤਾ |
ਮਾਊਾਟ ਲਿਟਰਾ ਜੀ ਸਕੂਲ
ਲਹਿਰਾ ਮੁਹੱਬਤ, (ਸੁਖਪਾਲ ਸਿੰਘ ਸੁੱਖੀ)- ਸੀ.ਬੀ.ਐੱਸ.ਈ. ਬੋਰਡ ਨਵੀਂ ਦਿੱਲੀ ਵਲੋਂ ਐਲਾਨੇ ਗਏ ਬਾਰ੍ਹਵੀਂ ਜਮਾਤ ਦੇ ਨਤੀਜਿਆਂ ਵਿਚ ਮਾਊਾਟ ਲਿਟਰਾ ਜੀ ਸਕੂਲ ਦੇ ਵਿਦਿਆਰਥੀਆਂ ਨੇ ਬਹੁਤ ਵਧੀਆ ਪ੍ਰਦਰਸ਼ਨ ਕੀਤਾ ਤੇ ਆਪਣੇ ਪ੍ਰਦਰਸ਼ਨ ਨਾਲ ਇਲਾਕੇ ਵਿਚ ਆਪਣਾ, ਆਪਣੇ ਮਾਪਿਆਂ ਤੇ ਸਕੂਲ ਦਾ ਨਾਮ ਰੌਸ਼ਨ ਕੀਤਾ | ਸਕੂਲ ਦੇ ਸਾਇੰਸ ਸਟ੍ਰੀਮ ਦੇ ਕੱਲ੍ਹ 27 ਵਿਦਿਆਰਥੀਆਂ ਨੇ ਪ੍ਰੀਖਿਆ ਦਿੱਤੀ | ਜਿਸ 'ਚੋਂ ਵਿਦਿਆਰਥਣ ਸਾਹਿਲਪ੍ਰੀਤ ਕੌਰ ਨੇ 95.6 ਫ਼ੀਸਦੀ, ਸੱਚਵੀਰ ਸਿੰਘ ਨੇ 82.6, ਸਿਮਰਨ ਜੋਸ਼ੀ ਨੇ 82.4, ਮਹਿਕਪ੍ਰੀਤ ਕੌਰ ਨੇ 81.8 ਤੇ ਰੁਪਿੰਦਰ ਕੌਰ ਨੇ 81.4 ਫ਼ੀਸਦੀ ਅੰਕ ਪ੍ਰਾਪਤ ਕੀਤੇ | ਜਦ ਕਿ ਕਾਮਰਸ ਸਟ੍ਰੀਮ ਵਿਚ ਵਿਦਿਆਰਥਣ ਜੀਨਲ ਸਿੰਗਲਾ ਨੇ 92.2, ਪ੍ਰਭਲੀਨ ਨੇ 91.8, ਹਰਨੂਰਦੀਪ ਕੌਰ ਨੇ 91.2, ਸੁਖਮਨ ਸਿੰਘ ਨੇ 83.8, ਮਨਿੰਦਰ ਸਿੰਘ ਨੇ 82, ਅਕਾਸ਼ਦੀਪ ਨੇ 81.8, ਮਹਿਕਪ੍ਰੀਤ ਕੌਰ ਨੇ 81.6 ਫ਼ੀਸਦੀ ਅੰਕ ਪ੍ਰਾਪਤ ਕਰਕੇ ਆਪਣੇ ਨਾਲ-ਨਾਲ ਆਪਣੇ ਮਾਪਿਆਂ ਤੇ ਸਕੂਲ ਦਾ ਨਾਮ ਇਲਾਕੇ ਵਿਚ ਰੌਸ਼ਨ ਕੀਤਾ | ਸਕੂਲ ਦਾ ਨਤੀਜਾ 100 ਫ਼ੀਸਦੀ ਰਿਹਾ | ਇਸ ਮੌਕੇ ਸਕੂਲ ਦੇ ਪ੍ਰਧਾਨ ਗਗਨ ਬਾਂਸਲ, ਜਨਰਲ ਸਕੱਤਰ ਸ਼੍ਰੀਮਤੀ ਨਮਿਤਾ ਬਾਂਸਲ, ਪਿ੍ੰਸੀਪਲ ਸ਼੍ਰੀਮਤੀ ਗੀਤਾ ਪਿੱਲੇ ਨੇ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਅਤੇ ਸਕੂਲ ਸਟਾਫ਼ ਨੂੰ ਵਧਾਈ ਦਿੰਦੇ ਹੋਏ ਵਿਦਿਆਰਥੀਆਂ ਦੀ ਇਸ ਪ੍ਰਾਪਤੀ 'ਤੇ ਮਾਣ ਹੈ ਕਿ ਉਨ੍ਹਾਂ ਨੇ ਆਪਣੇ ਅਧਿਆਪਕਾਂ ਦੀ ਯੋਗ ਅਗਵਾਈ ਹੇਠ ਸਖ਼ਤ ਮਿਹਨਤ ਨਾਲ ਇਹ ਪ੍ਰਾਪਤੀ ਕੀਤੀ ਹੈ | ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਵੀ ਉਨ੍ਹਾਂ ਵਲੋਂ ਅਤੇ ਸਕੂਲ ਸਟਾਫ਼ ਵਲੋਂ ਵਿਦਿਆਰਥੀਆਂ ਦੇ ਸੁੰਦਰ ਭਵਿੱਖ ਲਈ ਹੋਰ ਵੀ ਸਖ਼ਤ ਮਿਹਨਤ ਕੀਤੀ ਜਾਵੇਗੀ |
ਸੀ.ਬੀ.ਐਸ.ਈ. ਬਾਰ੍ਹਵੀਂ ਦੇ ਨਤੀਜਿਆਂ 'ਚ ਮੁੜ ਲੜਕੀਆਂ ਨੇ ਮਾਰੀ ਬਾਜ਼ੀ
ਅਜੀਤ ਡੈਸਕ
14-05-2026