11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-05-2026

ਡਾਕਟਰ ਬਣਨਾ ਚਾਹੁੰਦੀ ਹੈ ਵਿਦਿਆਰਥਣ ਸਵਪਨਦੀਪ ਕੌਰ <br/>

Ad Position 21
No active advertisement
ਬਠਿੰਡਾ ਜ਼ਿਲ੍ਹੇ 'ਚੋਂ ਪਹਿਲਾ ਸਥਾਨ ਹਾਸਿਲ ਕਰਨ ਵਾਲੀ ਖਾਲਸਾ ਸਕੂਲ ਤਲਵੰਡੀ ਸਾਬੋ ਦੀ ਵਿਦਿਆਰਥਣ ਸਵਪਨਦੀਪ ਕੌਰ ਦਾ ਮੂੂੰਹ ਮਿੱਠਾ ਕਰਵਾਉਂਦੇ ਹੋਏ ਮਾਪੇ | ਤਸਵੀਰ: ਰਾਹੀ/ਰਾਜੂ <br/> 14-05-2026
ਤਲਵੰਡੀ ਸਾਬੋ, 13 ਮਈ (ਰਵਜੋਤ ਸਿੰਘ ਰਾਹੀ/ਰਣਜੀਤ ਸਿੰਘ ਰਾਜੂ)-ਬੋਰਡ ਦੀ ਹਰ ਪ੍ਰੀਖਿਆ 'ਚ ਸੂਬਾਈ ਮੈਰਿਟ 'ਚ ਸਥਾਨ ਬਣਾ ਕੇ ਵਿੱਦਿਅਕ ਖੇਤਰ 'ਚ ਨਾਮਣਾ ਖੱਟ ਚੁੱਕੀ ਸੰਸਥਾ, ਖਾਲਸਾ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਤਲਵੰਡੀ ਸਾਬੋ ਦੇ ਵਿਦਿਆਰਥੀਆਂ ਨੇ ਜਿੱਥੇ ਅੱਜ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੀ ਬਾਰ੍ਹਵੀਂ ਸ਼੍ਰੇਣੀ ਦੇ ਨਤੀਜਿਆਂ 'ਚ ਵੀ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ, ਉੱਥੇ ਜ਼ਿਲ੍ਹੇ ਭਰ 'ਚੋਂ ਅੱਵਲ ਅਤੇ ਸੂਬਾਈ ਮੈਰਿਟ 'ਚ 14ਵਾਂ ਸਥਾਨ ਹਾਸਲ ਕਰਨ ਵਾਲੀ ਇਸ ਸਕੂਲ ਦੀ ਵਿਦਿਆਰਥਣ ਸਵਪਨਦੀਪ ਕੌਰ ਭਵਿੱਖ 'ਚ ਡਾਕਟਰ ਬਣ ਕੇ ਮਨੁੱਖਤਾ ਦੀ ਸੇਵਾ ਕਰਨਾ ਚਾਹੁੰਦੀ ਹੈ | ਉਸ ਨੇ 500 'ਚੋਂ 494 ਅੰਕ ਹਾਸਿਲ ਕਰਕੇ ਜ਼ਿਲ੍ਹਾ ਬਠਿੰਡਾ 'ਚੋਂ ਪਹਿਲਾ, ਜਦੋਂਕਿ ਸੂਬਾਈ ਮੈਰਿਟ ਚੋਂ 14ਵਾਂ ਸਥਾਨ ਹਾਸਿਲ ਕੀਤਾ ਹੈ | ਵਿਦਿਆਰਥਣ ਦੀ ਇਸ ਪ੍ਰਾਪਤੀ 'ਤੇ ਜਿੱਥੇ ਸਕੂਲ ਮੈਨੇਜਮੈਂਟ ਕਮੇਟੀ ਦੇ ਮੈਨੇਜਰ ਰਣਜੀਤ ਸਿੰਘ ਮਲਕਾਣਾ, ਪ੍ਰਧਾਨ ਛੋਟਾ ਸਿੰਘ, ਪਿ੍ੰਸੀਪਲ ਗੁਰਮੀਤ ਕੌਰ, ਪਿ੍ੰਸੀਪਲ ਬਿਕਰਮਜੀਤ ਸਿੰਘ ਨੇ ਉਸ ਨੂੰ ਸ਼ੁਭਕਾਮਨਾਵਾਂ ਭੇਟ ਕੀਤੀਆਂ | ਵਿਦਿਆਰਥਣ ਸਵਪਨਦੀਪ ਨੇ ਦੱਸਿਆ ਕਿ ਅੱਜ ਉਸ ਦੀ ਜ਼ਿੰਦਗੀ ਦਾ ਸਭ ਤੋਂ ਖੁਸ਼ੀ ਵਾਲਾ ਦਿਨ ਹੈ | ਉਸ ਨੇ ਦੱਸਿਆ ਕਿ ਉਹ ਅੱਗੇ ਚੱਲ ਕੇ ਡਾਕਟਰ ਬਨਣਾ ਚਾਹੁੰਦੀ ਹੈ |

Ad Position 22
No active advertisement
ਪਿਛਲੀ ਖ਼ਬਰ 12ਵੀਂ ਜਮਾਤ ਦੇ ਨਤੀਜਿਆਂ 'ਚ ਲੜਕੀਆਂ ਦੀ ਸਰਦਾਰੀ ਅਗਲੀ ਖ਼ਬਰ ਸੀ.ਬੀ.ਐਸ.ਈ. ਬਾਰ੍ਹਵੀਂ ਦੇ ਨਤੀਜਿਆਂ 'ਚ ਮੁੜ ਲੜਕੀਆਂ ਨੇ ਮਾਰੀ ਬਾਜ਼ੀ
Ad Position 24