ਬਠਿੰਡਾ, 13 ਮਈ (ਅੰਮਿ੍ਤਪਾਲ ਸਿੰਘ ਵਲ੍ਹਾਣ)- ਆਮ ਆਦਮੀ ਪਾਰਟੀ ਸੂਬੇ 'ਚ ਹੋਣ ਵਾਲੀਆਂ ਨਗਰ ਨਿਗਮ ਅਤੇ ਨਗਰ ਕੌਂਸਲ ਚੋਣਾਂ ਨੂੰ ਲੈ ਕੇ ਭਗਵੰਤ ਮਾਨ ਸਰਕਾਰ ਵਲੋਂ ਕੀਤੇ ਗਏ ਇਤਿਹਾਸਕ ਕਾਰਜਾਂ ਦੇ ਅਧਾਰ 'ਤੇ ਵੋਟਰਾਂ 'ਚ ਜਾਏਗੀ¢ ਪੂਰੀ ਤਿਆਰੀ ਅਤੇ ਮਜ਼ਬੂਤ ਰਣਨੀਤੀ ਨਾਲ ਮੈਦਾਨ ਵਿਚ ਉਤਰਨ ਦਾ ਅਹਿਦ ਪ੍ਰਗਟ ਕਰਦਿਆਂ 'ਆਪ' ਦੇ ਸੀਨੀਅਰ ਬੁਲਾਰੇ ਅਤੇ ਪੰਜਾਬ ਮੀਡੀਅਮ ਇੰਡਸਟਰੀ ਡਿਵੈਲਪਮੈਂਟ ਬੋਰਡ ਦੇ ਚੇਅਰਮੈਨ ਨੀਲ ਗਰਗ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਨੇ ਪਿਛਲੇ ਚਾਰ ਸਾਲਾਂ ਦੌਰਾਨ ਸੂਬੇ ਦੇ ਵਿਕਾਸ ਅਤੇ ਹੋਰ ਵੱਖ ਵੱਖ ਮੋਰਚਿਆਂ 'ਤੇ ਇਤਿਹਾਸਕ ਕੰਮ ਕੀਤੇ ਹਨ, ਜਿਨ੍ਹਾਂ ਨੂੰ ਘਰ-ਘਰ ਤੱਕ ਪਹੁੰਚਾਉਣ ਦਾ ਫੈਸਲਾ ਲਿਆ ਹੈ¢ ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਵਾਸੀਆਂ ਦੇ ਆਸ਼ੀਰਵਾਦ ਨਾਲ ਪਾਰਟੀ ਵੱਡੀ ਜਿੱਤ ਦਰਜ ਕਰੇਗੀ ਅਤੇ 2022 ਵਾਂਗ ਝਾੜੂ ਚੱਲਣਾ ਤੈਅ ਹੈ ¢ ਉਨ੍ਹਾਂ ਕਿਹਾ ਕਿ 'ਆਪ' ਨੂੰ ਮਿਲ ਰਹੀ ਲੋਕ ਹਮਾਇਤ ਦਾ ਅੰਦਾਜ਼ਾ ਇਸ ਗੱਲ ਤੋਂ ਲਾਇਆ ਜਾ ਸਕਦਾ ਹੈ ਕਿ ਨਗਰ ਨਿਗਮਾਂ ਅਤੇ ਨਗਰ ਕੌਂਸਲਾਂ ਨਾਲ ਸਬੰਧਿਤ ਹਰ ਵਾਰਡ ਵਿਚੋਂ ਕਈ-ਕਈ ਉਮੀਦਵਾਰਾਂ ਨੇ ਚੋਣ ਲੜਨ ਲਈ ਅਰਜ਼ੀਆਂ ਦਿੱਤੀਆਂ ਹਨ ਅਤੇ ਲਗਾਤਾਰ ਦੇ ਰਹੇ ਹਨ ¢ ਨੀਲ ਗਰਗ ਨੇ ਕਿਹਾ ਕਿ ਇਸ ਤੋਂ ਇਹ ਸਪੱਸ਼ਟ ਹੁੰਦਾ ਹੈ ਕਿ ਪੰਜਾਬ ਦੇ ਲੋਕ ਮਾਨ ਸਰਕਾਰ ਦੇ ਕੰਮਾਂ ਤੋਂ ਪੂਰੀ ਤਰ੍ਹਾਂ ਸੰਤੁਸ਼ਟ ਹਨ ਅਤੇ ਇਕ ਵਾਰ ਫਿਰ 'ਆਪ' ਉੱਤੇ ਭਰੋਸਾ ਜਤਾਉਣ ਲਈ ਪੂਰੀ ਤਰਾਂ ਤਿਆਰ ਹਨ ¢