11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-05-2026

ਪੰਜਾਬ ਕੇਂਦਰੀ ਯੂਨੀਵਰਸਿਟੀ ਵਿਖੇ ਮੁੱਲ ਆਧਾਰਿਤ ਸਿੱਖਿਆ ਵਿਸ਼ੇ 'ਤੇ ਵਿਸ਼ੇਸ਼ ਭਾਸ਼ਨ

Ad Position 21
No active advertisement
ਅਜੀਤ ਡੈਸਕ 14-05-2026
ਬਠਿੰਡਾ, 13 ਮਈ (ਅੰਮਿ੍ਤਪਾਲ ਸਿੰਘ ਵਲ੍ਹਾਣ)- ਪੰਜਾਬ ਕੇਂਦਰੀ ਯੂਨੀਵਰਸਿਟੀ ਦੇ ਦੱਖਣੀ ਅਤੇ ਕੇਂਦਰੀ ਏਸ਼ੀਆਈ ਅਧਿਐਨ ਵਿਭਾਗ ਵਲੋਂ ਵਾਇਸ ਚਾਂਸਲਰ ਪ੍ਰੋ. ਰਾਘਵੇਂਦਰ ਪ੍ਰਸਾਦ ਤਿਵਾਰੀ ਦੀ ਸਰਪ੍ਰਸਤੀ ਹੇਠ 'ਮੁੱਲ ਅਧਾਰਿਤ ਸਿੱਖਿਆ' ਵਿਸ਼ੇ 'ਤੇ ਵਿਸ਼ੇਸ਼ ਭਾਸ਼ਣ ਕਰਵਾਇਆ | ਜਿਸ 'ਚ ਆਈ.ਕੇ.ਜੀ. ਪੰਜਾਬ ਟੈਕਨੀਕਲ ਯੂਨੀਵਰਸਿਟੀ ਦੇ ਸਾਬਕਾ ਵਾਇਸ ਚਾਂਸਲਰ ਅਤੇ ਏ.ਆਈ.ਸੀ.ਟੀ.ਈ. ਦੀ ਨੈਸ਼ਨਲ ਕੋਆਰਡੀਨੇਸ਼ਨ ਕਮੇਟੀ ਫਾਰ ਇੰਡਕਸ਼ਨ ਪ੍ਰੋਗਰਾਮ ਦੇ ਚੇਅਰਮੈਨ ਪ੍ਰੋ. ਰਜਨੀਸ਼ ਅਰੋੜਾ ਨੇ ਮੁੱਖ ਵਕਤਾ ਵਜੋਂ ਸ਼ਿਰਕਤ ਕੀਤੀ | ਸੰਬੋਧਨ ਦੌਰਾਨ ਪ੍ਰੋ. ਰਜਨੀਸ਼ ਅਰੋੜਾ ਨੇ ਉੱਚ ਸਿੱਖਿਆ ਵਿਚ ਯੂਨੀਵਰਸਲ ਹਿਊਮਨ ਵੈਲਿਊਜ਼ ਨੂੰ ਸ਼ਾਮਲ ਕਰਨ ਦੀ ਲੋੜ 'ਤੇ ਜ਼ੋਰ ਦਿੰਦਿਆਂ ਕਿਹਾ ਕਿ ਸਮੁੱਚੀ ਅਤੇ ਮੁੱਲ ਅਧਾਰਿਤ ਸਿੱਖਿਆ ਸਮੇਂ ਦੀ ਲੋੜ ਹੈ | ਪ੍ਰੋ. ਅਰੋੜਾ ਨੇ ਕਿਹਾ ਕਿ ਸਮੁੱਚੀ ਮੁੱਲ ਅਧਾਰਿਤ ਸਿੱਖਿਆ ਤਿੰਨ ਮੁੱਖ ਸਤੰਭਾਂ-ਯੂਨੀਵਰਸਲ ਹਿਊਮਨ ਵੈਲਿਊਜ਼, ਭਾਰਤੀ ਗਿਆਨ ਪਰੰਪਰਾ ਅਤੇ ਪ੍ਰਕਿਰਤੀ ਤੇ ਮਨੁੱਖ-ਹਿਤੈਸ਼ੀ ਹੁਨਰਾਂ 'ਤੇ ਆਧਾਰਿਤ ਹੈ | ਉਨ੍ਹਾਂ ਮਾਤ ਭਾਸ਼ਾ ਅਤੇ ਖੇਤਰੀ ਭਾਸ਼ਾਵਾਂ ਦੇ ਪ੍ਰਯੋਗ ਨੂੰ ਵੀ ਮੁੱਲ ਅਧਾਰਿਤ ਸਿੱਖਿਆ ਮਜ਼ਬੂਤ ਕਰਨ ਲਈ ਮਹੱਤਵਪੂਰਨ ਦੱਸਿਆ | ਪ੍ਰੋ. ਅਰੋੜਾ ਨੇ ਯੂਨੀਵਰਸਲ ਹਿਊਮਨ ਵੈਲਿਊਜ਼ ਸਬੰਧੀ ਕੀਤੀਆਂ ਗਈਆਂ ਖੋਜਾਂ ਦੇ ਨਤੀਜੇ ਵੀ ਸਾਂਝੇ ਕੀਤੇ | ਇਸ ਮੌਕੇ ਵਾਈਸ ਚਾਂਸਲਰ ਪ੍ਰੋ. ਰਾਘਵੇਂਦਰ ਪ੍ਰਸਾਦ ਤਿਵਾਰੀ ਨੇ ਕਿਹਾ ਕਿ ਮੁੱਲ ਅਧਾਰਿਤ ਸਿੱਖਿਆ ਜ਼ਿੰਮੇਵਾਰ ਨਾਗਰਿਕ ਤਿਆਰ ਕਰਨ ਅਤੇ ਸਮਾਜ ਦੀ ਨੈਤਿਕ ਮਜ਼ਬੂਤੀ ਲਈ ਬਹੁਤ ਜ਼ਰੂਰੀ ਹੈ | ਪ੍ਰੋਗਰਾਮ ਦੇ ਅੰਤ ਵਿੱਚ ਪ੍ਰੋਗਰਾਮ ਕੋਆਰਡੀਨੇਟਰ ਪ੍ਰੋ. ਬਾਵਾ ਸਿੰਘ ਨੇ ਆਏ ਹੋਏ ਵਕਤਾ ਅਤੇ ਯੂਨੀਵਰਸਿਟੀ ਪ੍ਰਸ਼ਾਸਨ ਦਾ ਧੰਨਵਾਦ ਕੀਤਾ | ਇਸ ਮੌਕੇ ਪ੍ਰੋ. ਜਗਮੀਤ ਬਾਵਾ, ਪ੍ਰੋ. ਨਿਸ਼ੀਥਾ ਕੌਸ਼ਾਕੀ ਅਤੇ ਵਿਭਾਗ ਦੇ ਹੋਰ ਅਧਿਆਪਕ ਮੌਜੂਦ ਰਹੇ | ਖੋਜਾਰਥੀਆਂ ਅਤੇ ਵਿਦਿਆਰਥੀਆਂ ਨੇ ਵੀ ਸਰਗਰਮ ਭਾਗੀਦਾਰੀ ਕਰਦਿਆਂ ਸਿੱਖਿਆ ਅਤੇ ਸਮਾਜ ਵਿੱਚ ਮਨੁੱਖੀ ਮੁੱਲਾਂ ਦੀ ਭੂਮਿਕਾ 'ਤੇ ਵਿਚਾਰ ਸਾਂਝੇ ਕੀਤੇ |
Ad Position 22
No active advertisement
ਪਿਛਲੀ ਖ਼ਬਰ ਨੇਹੀਆਂ ਵਾਲਾ ਦੀ ਪੰਚਾਇਤ ਅਤੇ ਠੇਕੇਦਾਰ ਦੀ ਲਾਪਰਵਾਹੀ ਕਾਰਨ ਬਣੇ ਹਾਲਾਤ <br/> ਸਕੂਲ 'ਚ ਗੰਦਾ ਪਾਣੀ ਇਕੱਠਾ ਹੋਣ... ਅਗਲੀ ਖ਼ਬਰ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਦੂਜੀ ਬੱਸ ਰਵਾਨਾ <br/>
Ad Position 24