11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-05-2026

ਚੋਣਾਂ ਦੇ ਮੱਦੇਨਜ਼ਰ ਅਸਲ੍ਹਾ ਚੁੱਕਣ 'ਤੇ ਪਾਬੰਦੀ

Ad Position 21
No active advertisement
ਅਜੀਤ ਡੈਸਕ 14-05-2026
ਬਠਿੰਡਾ, 13 ਮਈ (ਅੰਮਿ੍ਤਪਾਲ ਸਿੰਘ ਵਲ੍ਹਾਣ)-ਜ਼ਿਲ੍ਹਾ ਮੈਜਿਸਟਰੇਟ ਰਾਜੇਸ਼ ਧੀਮਾਨ, ਆਈ. ਏ. ਐਸ. ਵਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀ ਧਾਰਾ 163 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਨਗਰ ਨਿਗਮ ਬਠਿੰਡਾ ਅਤੇ ਜ਼ਿਲ੍ਹਾ ਬਠਿੰਡਾ ਅਧੀਨ ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਜਿੱਥੇ 26 ਮਈ 2026 ਨੂੰ ਹੋਣ ਵਾਲੀਆਂ ਚੋਣਾਂ ਦੇ ਮੱਦੇਨਜ਼ਰ ਹਰ ਕਿਸਮ ਦਾ ਅਸਲਾ ਚੁੱਕਣ 'ਤੇ ਪਾਬੰਦੀ ਲਗਾਈ ਗਈ ਹੈ | ਜ਼ਿਲ੍ਹਾ ਮੈਜਿਸਟਰੇਟ ਵਲੋਂ ਜਾਰੀ ਹੁਕਮਾਂ ਅਨੁਸਾਰ ਅਮਨ ਤੇ ਕਾਨੂੰਨ ਦੀ ਵਿਵਸਥਾ ਨੂੰ ਬਰਕਰਾਰ ਰੱਖਣ ਲਈ ਇਹ ਪਾਬੰਦੀ ਲਗਾਈ ਗਈ ਹੈ | ਹੁਕਮਾਂ ਤਹਿਤ ਕੇਵਲ ਉਨ੍ਹਾਂ ਖੇਤਰਾਂ ਵਿਚ ਹੀ ਪਾਬੰਦੀ ਹੋਵੇਗੀ, ਜਿੰਨ੍ਹਾਂ ਨਗਰ ਨਿਗਮਾਂ, ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਵਿਚ ਚੋਣਾਂ ਹੋਣੀਆਂ ਹਨ | ਇਹ ਹੁਕਮ 11 ਮਈ ਤੋਂ ਲੈ ਕੇ 1 ਜੂਨ 2026 ਤੱਕ ਲਾਗੂ ਰਹਿਣਗੇ |
Ad Position 22
No active advertisement
ਪਿਛਲੀ ਖ਼ਬਰ ਪੰਜਾਬ ਦੀਆਂ ਬੈਂਕਾਂ ਵਿਚ ਨਕਦੀ ਸੰਕਟ ਹੋਰ ਗੰਭੀਰ ਹੋਇਆ <br/> ਅਗਲੀ ਖ਼ਬਰ ਮੋਟਰ ਵਹੀਕਲ ਐਕਟ 1988 ਦੇ ਨਿਯਮਾਂ ਦੀ ਉਲੰਘਣਾ ਵਾਲੇ ਵਹੀਕਲਾਂ ਦੇ ਚਲਾਉਣ 'ਤੇ ਪਾਬੰਦੀ
Ad Position 24