ਰਾਮਾ ਮੰਡੀ, 13 ਮਈ (ਗੁਰਪ੍ਰੀਤ ਸਿੰਘ ਅਰੋੜਾ)- ਸ਼ਹਿਰ ਦੇ ਬੰਗੀ ਰੋਡ 'ਤੇ ਦੋ ਮੋਟਰਸਾਈਕਲਾਂ ਦੀ ਆਪਸੀ ਟੱਕਰ ਕਾਰਨ ਦੋ ਵਿਅਕਤੀਆਂ ਦੇ ਗੰਭੀਰ ਜ਼ਖ਼ਮੀ ਹੋਣ ਦੀ ਸੂਚਨਾ ਮਿਲੀ ਸੂਚਨਾ ਮਿਲਦੇ ਹੀ ਸ਼ਹਿਰ ਦੀ ਸਮਾਜ ਸੇਵੀ ਸੰਸਥਾ ਹੈਲਪ ਲਾਈਨ ਵੈੱਲਫੇਅਰ ਸੁਸਾਇਟੀ ਦੇ ਮੈਂਬਰ ਕਾਲਾ ਬੰਗੀ ਤੇ ਰਿੰਕਾ ਮਿਸਤਰੀ ਮੌਕੇ 'ਤੇ ਪਹੁੰਚੇ ਅਤੇ ਜ਼ਖਮੀਆਂ ਨੂੰ ਐਂਬੂਲੈਂਸ ਰਾਹੀਂ ਸ਼ਹਿਰ ਦੇ ਸਰਕਾਰੀ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ | ਡਾਕਟਰਾਂ ਵਲੋਂ ਫ਼ਸਟ ਏਡ ਦੇਣ ਤੋਂ ਬਾਅਦ ਬਠਿੰਡਾ ਵਿਖੇ ਰੈਫ਼ਰ ਕਰ ਦਿੱਤਾ ਗਿਆ¢ ਜਿਨ੍ਹਾਂ ਦੀ ਪਹਿਚਾਣ ਕੁਲਦੀਪ ਸਿੰਘ ਪੁੱਤਰ ਕੁੱਲੀ ਸਿੰਘ ਵਾਸੀ ਬੰਗੀ ਨਿਹਾਲ ਸਿੰਘ ਅਤੇ ਰੂਪ ਸਿੰਘ ਵਾਸੀ ਕੋਟਬਖਤੂ ਵਜੋਂ ਹੋਈ ਹੈ¢