11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-05-2026

ਨਵੇਂ ਥਾਣਾ ਮੁਖੀ ਵਲੋਂ ਜਨਤਕ ਤਾਲਮੇਲ ਲਈ ਮੀਟਿੰਗ <br/>

Ad Position 21
No active advertisement
ਅਜੀਤ ਡੈਸਕ 14-05-2026
ਨਥਾਣਾ, 13 ਮਈ (ਗੁਰਦਰਸ਼ਨ ਲੁੱਧੜ)-ਥਾਣਾ ਨਥਾਣਾ ਦੇ ਨਵੇਂ ਮੁੱਖ ਥਾਣਾ ਅਫ਼ਸਰ ਮੇਜਰ ਸਿੰਘ ਨੇ ਆਪਣੀ ਡਿਊਟੀ ਦਾ ਚਾਰਜ ਸੰਭਾਲ ਲਿਆ ਹੈ | ਥਾਣਾ ਮੁਖੀ ਵਲੋਂ ਜਨਤਕ ਤਾਲਮੇਲ ਲਈ ਪੱਤਰਕਾਰਾਂ ਨਾਲ ਮੀਟਿੰਗ ਕੀਤੀ ਗਈ | ਇਸ ਮੌਕੇ ਥਾਣਾ ਮੁਖੀ ਨੇ ਦੱਸਿਆ ਕਿ ਇਲਾਕੇ ਵਿਚੋਂ ਨਸ਼ਾ ਵਿਰੋਧੀ ਮੁਹਿੰਮ ਨੂੰ ਜਾਰੀ ਰੱਖਣਾ, ਨਗਰ ਦੇ ਬਾਜ਼ਾਰ ਵਾਲੀ ਮੁੱਖ ਸੜਕ ਉਪਰ ਟਰੈਫ਼ਿਕ ਦਾ ਸੁਧਾਰ ਕਰਨਾ, ਬੱਸ ਅੱਡਿਆਂ ਉੱਪਰ ਅਤੇ ਸਕੂਲਾਂ ਅੱਗਿਓਾ ਸਮਾਜ ਵਿਰੋਧੀ ਅਨਸਰਾਂ ਨੂੰ ਹਟਾਉਣਾਂ ਉਸ ਦੀ ਮੁੱਖ ਤਰਜੀਹ ਹੋਵੇਗੀ | ਥਾਣਾ ਮੁਖੀ ਨੇ ਕਿਹਾ ਕਿ ਉਹ ਵੱਖ-ਵੱਖ ਸਕੂਲਾਂ ਵਿਚ ਜਾ ਕੇ ਵੀ ਵਿਦਿਆਰਥੀਆਂ ਨੂੰ ਚੰਗੇ ਨਾਗਰਿਕ ਬਣਾਉਣ ਲਈ ਲਾਮਬੰਦ ਕਰਨਗੇ | ਥਾਣਾ ਮੁਖੀ ਨੇ ਪੱਤਰਕਾਰ ਮਿਲਣੀ ਦੌਰਾਨ ਮੋਹਤਬਰ ਆਗੂਆਂ ਦੇ ਨਾਮ ਸੁਨੇਹਾ ਜਾਰੀ ਕਰਦਿਆਂ ਕਿਹਾ ਕਿ ਨਸ਼ੇ ਦਾ ਧੰਦਾ ਕਰਨ ਵਾਲੇ ਵਿਅਕਤੀਆਂ ਦੇ ਹੱਕ ਵਿਚ ਕਿਸੇ ਨੂੰ ਵੀ ਸਿਫ਼ਾਰਿਸ਼ ਨਹੀਂ ਕਰਨੀ ਚਾਹੀਦੀ ਸਗੋਂ ਆਪਣੀ ਗਲੀ, ਮੁਹੱਲੇ ਅਤੇ ਪਿੰਡ ਵਿਚ ਨਸ਼ੇ ਦਾ ਧੰਦਾ ਕਰਨ ਵਾਲਿਆਂ ਦਾ ਵਿਰੋਧ ਕਰਨਾ ਚਾਹੀਦਾ ਹੈ | ਥਾਣਾ ਮੁਖੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਸਮਾਜ ਵਿਚੋਂ ਨਸ਼ਿਆਂ ਨੂੰ ਠੱਲ ਪਾਉਣ ਲਈ ਪੁਲਿਸ ਦੀ ਮੱਦਦ ਕਰਨੀ ਚਾਹੀਦੀ ਹੈ |

Ad Position 22
No active advertisement
ਪਿਛਲੀ ਖ਼ਬਰ ਨਗਰ ਨਿਗਮ, ਨਗਰ ਕੌਂਸਲ ਅਤੇ ਨਗਰ ਪੰਚਾਇਤ ਚੋਣਾਂ 'ਚ ਕੁੱਲ 3,65,504 ਵੋਟਰ- ਜ਼ਿਲ੍ਹਾ ਚੋਣ ਅਫਸਰ ਅਗਲੀ ਖ਼ਬਰ ਦੋ ਮੋਟਰਸਾਈਕਲਾਂ ਦੀ ਆਪਸੀ ਟੱਕਰ 'ਚ ਦੋ ਵਿਅਕਤੀ ਗੰਭੀਰ ਜ਼ਖ਼ਮੀ <br/>
Ad Position 24