11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-05-2026

ਹੱਕੀ ਮੰਗਾਂ ਨੂੰ ਲੈ ਕੇ ਅਣਮਿੱਥੇ ਸਮੇਂ ਲਈ ਹੜਤਾਲ ਜਾਰੀ <br/> ਕਾਪੀਆਂ ਸਾੜ ਸਫ਼ਾਈ ਸੇਵਕਾਂ ਨੇ ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ <br/>

Ad Position 21
No active advertisement
ਅਜੀਤ ਡੈਸਕ 14-05-2026
ਮਹਿਰਾਜ 13 ਮਈ (ਸੁਖਪਾਲ ਮਹਿਰਾਜ)-ਸਫ਼ਾਈ ਸੇਵਕ ਯੂਨੀਅਨ ਪੰਜਾਬ ਦੇ ਸੱਦੇ 'ਤੇ ਪੰਜਾਬ ਸਰਕਾਰ ਦੀਆਂ ਮੁਲਾਜ਼ਮ ਵਿਰੋਧੀ ਨੀਤੀਆਂ ਖ਼ਿਲਾਫ਼ ਨਗਰ ਪੰਚਾਇਤ ਮਹਿਰਾਜ ਦੇ ਸਫ਼ਾਈ ਸੇਵਕਾਂ ਵਲੋਂ ਕੀਤੀ ਜਾ ਰਹੀ ਅਣਮਿਥੇ ਸਮੇਂ ਦੀ ਹੜਤਾਲ ਜਾਰੀ ਹੈ, ਕਿਉਂਕਿ ਸਫ਼ਾਈ ਸੇਵਕਾਂ ਵਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਨਗਰ ਪੰਚਾਇਤ ਦਫ਼ਤਰ ਅੱਗੇ ਲਗਾਤਾਰ ਧਰਨਾ ਦਿੱਤਾ ਜਾ ਰਿਹਾ ਹੈ | ਇਸ ਦੌਰਾਨ ਸਫ਼ਾਈ ਸੇਵਕਾਂ ਨੇ ਨਗਰ ਅੰਦਰ ਰੋਸ ਮਾਰਚ ਵੀ ਕੱਢਿਆ ਅਤੇ ਮਹਿਰਾਜ ਦੇ ਮੁੱਖ ਕੋਟਲੀ ਬਜ਼ਾਰ ਵਿਚ ਕਾਪੀਆਂ ਸਾੜ ਕੇ ਪੰਜਾਬ ਸਰਕਾਰ ਖ਼ਿਲਾਫ਼ ਤਿੱਖੀ ਨਾਅਰੇਬਾਜ਼ੀ ਕੀਤੀ | ਯੂਨੀਅਨ ਆਗੂ ਸੰਜੀਵ ਕੁਮਾਰ ਅਤੇ ਸੂਰਜ ਨੇ ਕਿਹਾ ਕਿ ਸੂਬਾ ਸਰਕਾਰ ਅਤੇ ਸਿਵਲ ਪ੍ਰਸ਼ਾਸਨ ਕੁੰਭਕਰਨ ਦੀ ਨੀਂਦ ਸੁੱਤਾ ਪਿਆ ਹੈ, ਜਿਸ ਨੂੰ ਜਗਾਉਣ ਲਈ ਉਹ ਪਿਛਲੇ ਕਈ ਦਿਨਾਂ ਤੋਂ ਸੰਘਰਸ਼ ਕਰ ਰਹੇ ਹਨ | ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਸਫ਼ਾਈ ਸੇਵਕਾਂ ਨੂੰ ਪੱਕੇ ਕਰਨ ਦੀ ਬਜਾਏ 10 ਸਾਲਾਂ ਬਾਅਦ ਪੱਕੇ ਕਰਨ ਦੀ ਨੀਤੀ ਲਾਗੂ ਕੀਤੀ ਗਈ ਹੈ, ਜਿਸ ਕਾਰਨ ਮੁਲਾਜ਼ਮਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ | ਆਗੂਆਂ ਨੇ ਕਿਹਾ ਕਿ ਉਹ ਲੰਬੇ ਸਮੇਂ ਤੋਂ ਆਪਣੀਆਂ ਜਾਇਜ਼ ਮੰਗਾਂ ਲਈ ਸੰਘਰਸ਼ ਕਰ ਰਹੇ ਹਨ ਪਰ ਸਰਕਾਰ ਵਲੋਂ ਸਿਰਫ਼ ਭਰੋਸੇ ਹੀ ਦਿੱਤੇ ਜਾ ਰਹੇ ਹਨ | ਉਨ੍ਹਾਂ ਮੰਗ ਕੀਤੀ ਕਿ ਕੱਚੇ ਕਰਮਚਾਰੀਆਂ ਨੂੰ ਪੱਕਾ ਕੀਤਾ ਜਾਵੇ, ਬਰਾਬਰ ਕੰਮ ਲਈ ਬਰਾਬਰ ਤਨਖ਼ਾਹ ਲਾਗੂ ਕੀਤੀ ਜਾਵੇ ਅਤੇ 10 ਸਾਲਾਂ ਦੀ ਪਾਲਿਸੀ ਰੱਦ ਕਰਕੇ ਤਿੰਨ ਸਾਲਾਂ ਵਿਚ ਪੱਕਾ ਕਰਨ ਦੀ ਨੀਤੀ ਲਾਗੂ ਕੀਤੀ ਜਾਵੇ | ਨਿਸ਼ੂ, ਸ਼ੀਤਲ, ਪੂਨਮ ਰਾਣੀ, ਸੀਮਾ ਖਾਨ, ਅਮਰਜੀਤ ਕੌਰ, ਸੁਖਮੰਦਰ ਕੌਰ, ਰਵਿੰਦਰ ਕੌਰ, ਅਮਨਪ੍ਰੀਤ ਕੌਰ, ਸਤੀਸ਼ ਕੁਮਾਰ, ਰਾਜੂ, ਭਗਤ ਰਾਮ, ਸਿਵਮ ਕੁਮਾਰ, ਸੁਰਜੀਤ ਸਿੰਘ, ਜੱਗੀ ਸਿੰਘ, ਗੁਰਜੀਤ ਸਿੰਘ ਸ਼ੇਰ ਗਿੱਲ, ਸਤਨਾਮ ਸਿੰਘ, ਭੋਲਾ ਸਿੰਘ, ਰਾਹੁਲ ਕੁਮਾਰ, ਵਰਿੰਦਰ ਕੁਮਾਰ, ਸੁਨੀਲ ਕੁਮਾਰ, ਗੁਰਜੰਟ ਸਿੰਘ, ਮੁਕੇਸ਼, ਦੀਪੂ, ਹੇਮਰਾਜ, ਰਾਜ ਕੁਮਾਰ, ਗੁਰਪ੍ਰੀਤ ਸਿੰਘ, ਸੂਰਜ ਕੁਮਾਰ, ਅਸ਼ੋਕ ਕੁਮਾਰ , ਬੀਰੂ ਨੇ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਜਲਦ ਮੰਗਾਂ ਨਾ ਮੰਨੀਆਂ ਤਾਂ ਆਉਣ ਵਾਲੀਆਂ ਨਗਰ ਪੰਚਾਇਤ ਚੋਣਾਂ ਵਿਚ ਸਰਕਾਰ ਨੂੰ ਲੋਕਾਂ ਦੇ ਰੋਸ ਦਾ ਸਾਹਮਣਾ ਕਰਨਾ ਪੈ ਸਕਦਾ ਹੈ | ਉਨ੍ਹਾਂ ਕਿਹਾ ਕਿ ਜਦ ਤੱਕ ਮੰਗਾਂ ਨਹੀਂ ਮੰਨੀਆਂ ਜਾਂਦੀਆਂ ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ |

Ad Position 22
No active advertisement
ਪਿਛਲੀ ਖ਼ਬਰ ਕਾਪੀਆਂ ਸਾੜ ਸਫ਼ਾਈ ਸੇਵਕਾਂ ਨੇ ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ <br/> ਅਗਲੀ ਖ਼ਬਰ ਨਗਰ ਨਿਗਮ ਚੋਣਾਂ ਲਈ ਅਕਾਲੀ ਦਲ ਨੇ ਪਹਿਲ ਕਰਦਿਆਂ ਪਹਿਲੀ ਸੂਚੀ ਕੀਤੀ ਜਾਰੀ ਸੁਖਬੀਰ ਅਤੇ ਹਰਸਿਮਰਤ ਦੀ ਸਹਿਮਤੀ ਨਾਲ 44...
Ad Position 24