22-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-05-2026

ਲੋਕ ਭਲਾਈ ਸੇਵਾ ਸੰਮਤੀ ਦੇ ਪ੍ਰਧਾਨ ਵਿਸ਼ਾਲ ਲਹਿਰੀ ਕਾਂਗਰਸ 'ਚ ਸ਼ਾਮਿਲ <br/>

Ad Position 21
No active advertisement
ਅਜੀਤ ਡੈਸਕ 15-05-2026
ਰਾਮਾ ਮੰਡੀ, 14 ਮਈ (ਗੁਰਪ੍ਰੀਤ ਸਿੰਘ ਅਰੋੜਾ)- ਲੋਕ ਭਲਾਈ ਸੇਵਾ ਸੰਮਤੀ ਦੇ ਪ੍ਰਧਾਨ ਵਿਸ਼ਾਲ ਲਹਿਰੀ ਅੱਜ ਕਾਂਗਰਸ ਵਿਚ ਸ਼ਾਮਿਲ ਹੋ ਗਏ¢ ਹਲਕਾ ਤਲਵੰਡੀ ਸਾਬੋ ਤੋਂ ਜਟਾਣਾ ਦੀ ਟੀਮ ਨੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ¢ ਇਸ ਮੌਕੇ ਨਗਰ ਕੌਂਸਲ ਰਾਮਾਂ ਦੀ ਸਾਬਕਾ ਪ੍ਰਧਾਨ ਕ੍ਰਿਸ਼ਨ ਕੁਮਾਰ ਮਿੱਤਲ ਨੇ ਕਿਹਾ ਕਿ ਲੋਕ ਆਮ ਆਦਮੀ ਪਾਰਟੀ ਤੋਂ ਬਹੁਤ ਤੰਗ ਆ ਚੁੱਕੇ ਹਨ ਅਤੇ ਨਗਰ ਕੌਂਸਲ ਚੋਣਾਂ ਵਿਚ ਕਾਂਗਰਸ ਪਾਰਟੀ ਸਾਰੀਆਂ ਸੀਟਾਂ 'ਤੇ ਸ਼ਾਨਦਾਰ ਜਿੱਤ ਪ੍ਰਾਪਤ ਕਰੇਗੀ¢ ਉਨ੍ਹਾਂ ਅੱਗੇ ਕਿਹਾ ਕਿ ਕਾਂਗਰਸ ਦੀ ਸਰਕਾਰ ਸਮੇਂ ਸਵ ਖੁਸ਼ਬਾਜ ਸਿੰਘ ਜਟਾਣਾ ਦੀ ਅਗਵਾਈ ਵਿਚ ਰਾਮਾ ਮੰਡੀ ਦਾ ਵਿਕਾਸ ਹੋਇਆ ਸੀ¢ ਕ੍ਰਿਸ਼ਨ ਕੁਮਾਰ ਮਿੱਤਲ ਸਾਬਕਾ ਪ੍ਰਧਾਨ ਨਗਰ ਕੌਂਸਲ ਰਾਮਾਂ ਵਲੋਂ ਸ਼ਹਿਰ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਰਾਮਾਂ ਮੰਡੀ ਦੇ ਵਿਕਾਸ ਲਈ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਨੂੰ ਭਾਰੀ ਬਹੁਮਤ ਨਾਲ ਜਿਤਾਉਣ ਤਾਂ ਜੋ ਰਾਮਾਂ ਮੰਡੀ ਦਾ ਵਿਕਾਸ ਹੋ ਸਕੇ¢ ਇਸ ਮੌਕੇ ਰਣਜੀਤ ਸਿੰਘ ਸੰਧੂ, ਦਰਸ਼ਨ ਸਿੰਘ ਸੰਧੂ ਮਾਨਵਾਲਾ ਬਲਾਕ ਪ੍ਰਧਾਨ, ਲਖਵਿੰਦਰ ਸਿੰਘ ਲੱਖੀ, ਕ੍ਰਿਸ਼ਨ ਕੁਮਾਰ ਮਿੱਤਲ ਸਾਬਕਾ ਪ੍ਰਧਾਨ ਨਗਰ ਕੌਂਸਲ ਰਾਮਾਂ, ਸੀਨੀਅਰ ਕਾਂਗਰਸੀ ਆਗੂ ਰਮੇਸ਼ ਕੁਮਾਰ ਰਾਮਾਂ, ਮਨੋਜ ਕੁਮਾਰ ਸੀਂਗੋ ਸਾਬਕਾ ਕੌਂਸਲਰ, ਜਗਦੀਸ਼ ਕੁਮਾਰ ਬੰਗੀ, ਜਸਮੋਹਨ ਸਿੰਘ ਮੋਹਨੀ ਸੰਧੂ ਬੰਗੀ ਸਾਬਕਾ ਪ੍ਰਧਾਨ ਟਰੱਕ ਯੂਨੀਅਨ ਰਾਮਾਂ, ਸੁਖਪ੍ਰੀਤ ਸਿੰਘ ਬੰਟੀ ਬੰਗੀ, ਕਿਰਪਾਲ ਸਿੰਘ ਬੰਗੀ ਬਲਾਕ ਸੰਮਤੀ ਮੈਂਬਰ, ਰਕਵਿੰਦਰ ਸਿੰਘ ਰਿੰਕੂ ਮੱਲਵਾਲਾ ਸਾਬਕਾ ਜ਼ਿਲ੍ਹਾ ਮੀਤ ਪ੍ਰਧਾਨ ਦਿਹਾਤੀ, ਹਰਬੰਸ ਸਿੰਘ, ਪ੍ਰੇਮ ਜੈਨ, ਰਾਜ ਕੁਮਾਰ ਯਾਦਵ, ਨਾਵਲ ਕਿਸ਼ੋਰ ਸਾਬਕਾ ਕੌਂਸਲਰ, ਬੱਬੀ ਚੱਠਾ, ਦਵਿੰਦਰ ਸਿੰਘ ਸੂਬਾ ਸਾਬਕਾ ਕੌਂਸਲਰ ਤਲਵੰਡੀ ਸਾਬੋ, ਅੰਗਰੇਜ਼ ਸਿੰਘ ਸਰਪੰਚ ਪੱਕਾ ਕਲਾਂ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿਚ ਵਰਕਰ ਹਾਜ਼ਰ ਸਨ¢

Ad Position 22
No active advertisement
ਪਿਛਲੀ ਖ਼ਬਰ ਪਿੰਡ ਮਲੂਕਾ ਤੋਂ 26 ਪਰਿਵਾਰ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਿਲ, ਮਲੂਕਾ ਵਲੋਂ ਨਿੱਘਾ ਸਵਾਗਤ <br/> ਅਗਲੀ ਖ਼ਬਰ ਜ਼ਿਲ੍ਹਾ ਪ੍ਰੀਸ਼ਦ ਬਠਿੰਡਾ ਦੇ ਚੇਅਰਮੈਨ ਦੀ ਚੋਣ ਮੁਲਤਵੀ, 'ਆਪ' ਅਤੇ ਅਕਾਲੀ ਦਲ 'ਚ ਫਸਿਆ ਪੇਚ
Ad Position 24