22-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-05-2026

ਪਿੰਡ ਮਲੂਕਾ ਤੋਂ 26 ਪਰਿਵਾਰ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਿਲ, ਮਲੂਕਾ ਵਲੋਂ ਨਿੱਘਾ ਸਵਾਗਤ <br/>

Ad Position 21
No active advertisement
ਅਜੀਤ ਡੈਸਕ 15-05-2026
ਭਗਤਾ ਭਾਈਕਾ, 14 ਮਈ (ਸੁਖਪਾਲ ਸਿੰਘ ਸੋਨੀ)- ਹਲਕਾ ਰਾਮਪੁਰਾ ਫੂਲ ਵਿਚ ਸ਼੍ਰੋਮਣੀ ਅਕਾਲੀ ਦਲ ਨੰੂ ਉਸ ਸਮੇਂ ਵੱਡਾ ਬਲ ਮਿਲਿਆ, ਜਦੋਂ ਪਿੰਡ ਮਲੂਕਾ ਤੋਂ 26 ਪਰਿਵਾਰਾਂ ਨੇ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਮੂਲੀਅਤ ਕਰਨ ਦਾ ਐਲਾਨ ਕਰ ਦਿੱਤਾ¢ ਸ਼ਾਮਿਲ ਪਰਿਵਾਰਾਂ ਦਾ ਸਾਬਕਾ ਕੈਬਨਿਟ ਮੰਤਰੀ ਸਿਕੰਦਰ ਸਿੰਘ ਮਲੂਕਾ ਵਲੋਂ ਨਿੱਘਾ ਸਵਾਗਤ ਕੀਤਾ ਗਿਆ ¢ ਇਸ ਮੌਕੇ ਸਿਕੰਦਰ ਸਿੰਘ ਮਲੂਕਾ ਨੇ ਕਿਹਾ ਕਿ ਪੰਜਾਬ ਵਿਚ ਸ਼੍ਰੋਮਣੀ ਅਕਾਲੀ ਦੀ ਹਨੇਰੀ ਚੱਲ ਰਹੀ ਹੈ ¢ ਲਗਾਤਾਰ ਵੱਡੀ ਗਿਣਤੀ ਵਿਚ ਲੋਕ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ ਹੋ ਰਹੇ ਹਨ¢ ਸ਼੍ਰੋਮਣੀ ਅਕਾਲੀ ਦਲ ਵਲੋਂ ਆਪਣੀ ਸਰਕਾਰ ਸਮੇਂ ਵੱਡੇ ਪੱਧਰ 'ਤੇ ਕਰਵਾਏ ਵਿਕਾਸ ਕਾਰਜਾਂ ਨੂੰ ਯਾਦ ਕਰਦਿਆਂ ਲੋਕ ਕਾਂਗਰਸ ਅਤੇ ਆਮ ਆਦਮੀ ਪਾਰਟੀ ਨੂੰ ਛੱਡ ਕੇ ਮੁੜ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ ਹੋ ਰਹੇ ਹਨ¢ ਮਲੂਕਾ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਦਾ ਉਤਸ਼ਾਹ ਦੱਸ ਰਿਹਾ ਹੈ ਕਿ ਉਹ 2027 ਵਿਚ ਪੰਜਾਬ ਦੀ ਤਰੱਕੀ ਅਤੇ ਖ਼ੁਸ਼ਹਾਲੀ ਲਈ ਆਪਣੀ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਲਿਆਉਣ ਲਈ ਉਤਾਵਲੇ ਹਨ¢ ਉਨ੍ਹਾਂ ਕਿਹਾ ਨਗਰ ਪੰਚਾਇਤ ਚੋਣਾਂ ਵਿਚ ਲੋਕ ਸ਼੍ਰੋਮਣੀ ਅਕਾਲੀ ਦਲ ਨੂੰ ਵੱਡੇ ਪੱਧਰ 'ਤੇ ਜਿਤਾਉਣਗੇ¢ ਇਸ ਮੌਕੇ ਸਿਕੰਦਰ ਸਿੰਘ ਮਲੂਕਾ ਨੇ ਪਾਰਟੀ ਵਿਚ ਸ਼ਾਮਿਲ ਹੋਣ ਵਾਲੇ ਵੀਰਾਂ ਨੂੰ ਜੀ ਆਇਆਂ ਕਿਹਾ ਅਤੇ ਕਿਹਾ ਕਿ ਪਾਰਟੀ ਵਿਚ ਉਨ੍ਹਾਂ ਨੂੰ ਪੂਰਾ ਮਾਣ ਸਤਿਕਾਰ ਦਿੱਤਾ ਜਾਵੇਗਾ¢ ਸ਼੍ਰੋਮਣੀ ਅਕਾਲੀ ਦਲ ਦੇ ਵਰਕਰ ਸ਼ੋ੍ਰਮਣੀ ਅਕਾਲੀ ਦਲ ਨਾਲ ਚਟਾਨ ਵਾਂਗ ਖੜੇ ਹਨ¢ ਇਸ ਮÏਕੇ ਪਿੰਡ ਮਲੂਕਾ ਦੀ ਸਮੁੱਚੀ ਜਥੇਬੰਦੀ ਹਾਜ਼ਰ ਰਹੀ¢

Ad Position 22
No active advertisement
ਪਿਛਲੀ ਖ਼ਬਰ ਮੋਟਰਸਾਈਕਲ ਚੋਰੀ- ਘਟਨਾ ਸੀ. ਸੀ. ਟੀ.ਵੀ. ਕੈਮਰਿਆਂ 'ਚ ਕੈਦ ਅਗਲੀ ਖ਼ਬਰ ਲੋਕ ਭਲਾਈ ਸੇਵਾ ਸੰਮਤੀ ਦੇ ਪ੍ਰਧਾਨ ਵਿਸ਼ਾਲ ਲਹਿਰੀ ਕਾਂਗਰਸ 'ਚ ਸ਼ਾਮਿਲ <br/>
Ad Position 24