22-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-05-2026

ਵਿੱਤ ਮੰਤਰੀ ਨੂੰ ਤਾਪ ਬਿਜਲੀ ਘਰ ਦੇ ਮੁਲਾਜ਼ਮਾਂ ਦੀਆਂ ਮੰਗਾਂ ਤੋਂ ਜਾਣੂ ਕਰਵਾਇਆ <br/>

Ad Position 21
No active advertisement
ਅਜੀਤ ਡੈਸਕ 15-05-2026
ਲਹਿਰਾ ਮੁਹੱਬਤ, 14 ਮਈ (ਸੁਖਪਾਲ ਸਿੰਘ ਸੁੱਖੀ)-ਗੁਰੂ ਹਰਿਗੋਬਿੰਦ ਤਾਪ ਬਿਜਲੀ ਘਰ ਲਹਿਰਾ ਮੁਹੱਬਤ ਦੇ ਮੁਲਾਜ਼ਮਾਂ ਦੀ ਜਥੇਬੰਦੀ ਇੰਪਲਾਇਜ਼ ਫੈਡਰੇਸ਼ਨ ਚਾਹਲ ਵਲੋਂ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਉਨ੍ਹਾਂ ਦੇ ਮੁੱਖ ਦਫ਼ਤਰ ਚੰਡੀਗੜ੍ਹ ਵਿਖੇ ਮੀਟਿੰਗ ਦੌਰਾਨ ਥਰਮਲ ਮੁਲਾਜ਼ਮਾਂ ਦੀਆਂ ਮੰਗਾਂ ਸਬੰਧੀ ਜਾਣੂ ਕਰਵਾਇਆ | ਇਸ ਮੌਕੇ ਚਾਹਲ ਗੁਰੱਪ ਦੇ ਪ੍ਰਧਾਨ ਤੇ ਸੂਬਾ ਆਗੂ ਬਲਜੀਤ ਸਿੰਘ ਬਰਾੜ ਤੇ ਰਾਜਿੰਦਰ ਸਿੰਘ ਨਿੰਮਾ ਨੇ ਕਿਹਾ ਕਿ ਉਨ੍ਹਾਂ ਨੂੰ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਜਲਦ ਹੱਲ ਕਰਨ ਦਾ ਭਰੋਸਾ ਦਿਵਾਇਆ | ਉਨ੍ਹਾਂ ਮੀਟਿੰਗ ਸਮੇਂ ਗੱਲਬਾਤ ਨੂੰ ਧਿਆਨ ਨਾਲ ਸੁਣਿਆ ਤੇ ਮੰਗ ਪੱਤਰਾਂ ਸਬੰਧੀ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤਾਂ ਕੀਤੀਆਂ | ਇਸ ਤੋਂ ਇਲਾਵਾ ਉਨ੍ਹਾਂ ਤਾਪ ਘਰ ਲਹਿਰਾ ਮੁਹੱਬਤ ਦੇ ਠੇਕਾ ਮੁਲਾਜ਼ਮਾਂ ਦੇ ਹੱਕ ਵਿਚ ਹਾਅ ਦਾ ਨਾਅਰਾ ਮਾਰਦਿਆਂ ਵਿੱਤ ਮੰਤਰੀ ਚੀਮਾ ਨੂੰ ਜਥੇਬੰਦੀ ਵਲੋਂ ਮੰਗ ਕੀਤੀ ਕਿ ਇਨ੍ਹਾਂ ਠੇਕਾ ਮੁਲਾਜ਼ਮਾਂ ਦੀਆਂ ਸੇਵਾਵਾਂ ਨੂੰ ਵੇਖਦੇ ਹੋਏ ਪਾਵਰਕਾਮ ਵਿਚ ਬਿਨ੍ਹਾਂ ਕਿਸੇ ਸ਼ਰਤ ਪੱਕਾ ਕੀਤਾ ਜਾਵੇ ਜਾਂ ਮਹਿੰਗਾਈ ਦੇ ਅਨੁਸਾਰ ਤਨਖਾਹ ਲਾਗੂ ਕੀਤੀ ਜਾਵੇ | ਠੇਕੇਦਾਰੀ ਪ੍ਰਣਾਲੀ ਦਾ ਖ਼ਾਤਮਾ ਕਰਕੇ ਇਨ੍ਹਾਂ ਮੁਲਾਜ਼ਮਾਂ ਨੂੰ ਵਿਭਾਗ ਵਿਚ ਲਿਆ ਜਾਵੇ |

Ad Position 22
No active advertisement
ਪਿਛਲੀ ਖ਼ਬਰ ਬਠਿੰਡਾ 'ਚ ਰੇਹੜੀਆਂ ਵਾਲਿਆਂ ਖਿਲਾਫ ਮੁਹਿੰਮ ਚਲਾਉਣ ਵਾਲੇ ਸਮਾਜ ਸੇਵੀਆਂ 'ਤੇ ਮੁਕੱਦਮਾ ਦਰਜ <br/> ਅਗਲੀ ਖ਼ਬਰ ਮੋਟਰਸਾਈਕਲ ਚੋਰੀ- ਘਟਨਾ ਸੀ. ਸੀ. ਟੀ.ਵੀ. ਕੈਮਰਿਆਂ 'ਚ ਕੈਦ
Ad Position 24