ਬਠਿੰਡਾ, 14 ਮਈ (ਅੰਮਿ੍ਤਪਾਲ ਸਿੰਘ ਵਲ੍ਹਾਣ)-ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਕਿ੍ਸ਼ੀ ਵਿਗਿਆਨ ਕੇਂਦਰ, ਬਠਿੰਡਾ ਵਿਖੇ ਪਰਵੇਂਦਰ ਸ਼ਿਓਰਾਨ, ਨਿਰਦੇਸ਼ਕ, ਖੇਤੀਬਾੜੀ ਤਕਨਾਲੋਜੀ ਪ੍ਰਯੋਗ ਅਤੇ ਖੋਜ਼ ਸੰਸਥਾਨ ਜੋਨ-1 ਨੇ ਦੌਰਾ ਕੀਤਾ | ਉਨ੍ਹਾਂ ਕੇਂਦਰ ਵਿਖੇ ਸਥਾਪਿਤ ਵੱਖ-ਵੱਖ ਪ੍ਰਦਰਸ਼ਨੀ ਯੂਨਿਟਾਂ ਦਾ ਨਿਰੀਖਣ ਕੀਤਾ ਅਤੇ ਕੇ.ਵੀ.ਕੇ ਵਲੋਂ ਕਿਸਾਨਾਂ ਦੀ ਭਲਾਈ ਲਈ ਚਲਾਈਆਂ ਜਾ ਰਹੀਆਂ ਗਤੀਵਿਧੀਆਂ ਬਾਰੇ ਵਿਸਥਾਰ ਨਾਲ ਜਾਣਕਾਰੀ ਹਾਸਲ ਕੀਤੀ | ਉਨ੍ਹਾਂ ਕੇਂਦਰ ਵਲੋਂ ਕਿਸਾਨਾਂ ਨੂੰ ਨਵੀਆਂ ਖੇਤੀ ਤਕਨੀਕਾਂ ਨਾਲ ਜੋੜਨ ਅਤੇ ਆਮਦਨ ਵਧਾਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕੀਤੀ | ਇਸ ਮੌਕੇ ਹਰਿਆਣਾ ਤੋਂ ਪਦਮ ਸ਼੍ਰੀ ਅਵਾਰਡੀ ਕਿਸਾਨ ਅਤੇ 'ਬੇਬੀ ਕੌਰਨ ਦੇ ਪਿਤਾਮਾ' ਵਜੋਂ ਪ੍ਰਸਿੱਧ ਕੰਵਲ ਸਿੰਘ ਚੌਹਾਨ ਵੀ ਵਿਸ਼ੇਸ਼ ਤੌਰ 'ਤੇ ਮੌਜੂਦ ਸਨ | ਉਨ੍ਹਾਂ ਨੇ ਵੀ ਕੇ.ਵੀ.ਕੇ. ਵਿਖੇ ਸਥਾਪਿਤ ਵੱਖ-ਵੱਖ ਯੂਨਿਟਾਂ ਦਾ ਦੌਰਾ ਕੀਤਾ ਅਤੇ ਆਪਣੇ ਖੇਤੀਬਾੜੀ ਤਜ਼ਰਬਿਆਂ ਅਤੇ ਨਵੀਨਤਮ ਖੇਤੀ ਮਾਡਲਾਂ ਬਾਰੇ ਕੇ.ਵੀ.ਕੇ. ਦੇ ਵਿਗਿਆਨੀਆਂ ਨਾਲ ਵਿਚਾਰ-ਵਟਾਂਦਰਾ ਕੀਤਾ | ਉਨ੍ਹਾਂ ਨੇ ਕਿਹਾ ਕਿ ਖੇਤੀ ਵਿਚ ਫ਼ਸਲੀ ਵਿਭਿੰਨਤਾ ਅਤੇ ਉੱਨਤ ਤਕਨੀਕਾਂ ਨੂੰ ਅਪਣਾਉਣ ਨਾਲ ਕਿਸਾਨ ਆਪਣੀ ਆਮਦਨ ਵਿਚ ਵਾਧਾ ਕਰ ਸਕਦੇ ਹਨ | ਇਸ ਮੌਕੇ ਕੇ.ਵੀ.ਕੇ. ਬਠਿੰਡਾ ਦੇ ਅਧਿਕਾਰੀਆਂ ਅਤੇ ਵਿਗਿਆਨੀਆਂ ਵਲੋਂ ਮਹਿਮਾਨਾਂ ਨੂੰ ਕੇਂਦਰ ਦੀਆਂ ਗਤੀਵਿਧੀਆਂ ਅਤੇ ਭਵਿੱਖੀ ਯੋਜਨਾਵਾਂ ਬਾਰੇ ਜਾਣੂ ਕਰਵਾਇਆ ਗਿਆ |
ਨਿਰਦੇਸ਼ਕ ਖੇਤੀਬਾੜੀ ਤਕਨਾਲੋਜੀ ਪ੍ਰਯੋਗ ਅਤੇ ਖੋਜ ਸੰਸਥਾਨ ਵਲੋਂ ਕਿ੍ਸ਼ੀ ਵਿਗਿਆਨ ਕੇਂਦਰ ਬਠਿੰਡਾ ਦਾ ਦੌਰਾ <br/>
ਅਜੀਤ ਡੈਸਕ
15-05-2026