22-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-05-2026

ਡੀ. ਐਮ. ਸਕੂਲ ਕਰਾੜਵਾਲਾ ਦਾ ਦਸਵੀਂ, ਬਾਰ੍ਹਵੀਂ ਦੇ ਨਤੀਜਿਆਂ 'ਚ ਸ਼ਾਨਦਾਰ ਪ੍ਰਦਰਸ਼ਨ

Ad Position 21
No active advertisement
ਅਜੀਤ ਡੈਸਕ 15-05-2026
ਚਾਉਕੇ, 14 ਮਈ (ਮਨਜੀਤ ਸਿੰਘ ਘੜੈਲੀ): ਡੀ.ਐਮ ਸਕੂਲ ਕਰਾੜਵਾਲਾ ਦੇ ਵਿਦਿਆਰਥੀਆਂ ਨੇ ਸੀ.ਬੀ.ਐਸ.ਈ ਬੋਰਡ ਨਵੀਂ ਦਿੱਲੀ ਵਲੋਂ ਐਲਾਨੇ ਗਏ ਦਸਵੀਂ ਅਤੇ ਬਾਰ੍ਹਵੀਂ ਕਲਾਸ ਦੇ ਨਤੀਜਿਆਂ 'ਚ ਸ਼ਾਨਦਾਰ ਪ੍ਰਦਰਸ਼ਨ ਕੀਤਾ | ਜਾਣਕਾਰੀ ਅਨੁਸਾਰ ਇਸ ਵਾਰ ਬਾਰ੍ਹਵੀਂ ਕਲਾਸ ਦੇ ਸੈਸ਼ਨ-2026 ਤਹਿਤ 146 ਦੇ ਕਰੀਬ ਵਿਦਿਆਰਥੀਆਂ ਨੇ ਬੋਰਡ ਦੀ ਪ੍ਰੀਖਿਆ ਦਿੱਤੀ, ਜਿਸ ਦੇ ਅਨੁਸਾਰ ਸਾਰੇ ਵਿਦਿਆਰਥੀ ਪਹਿਲੀ ਪੁਜ਼ੀਸ਼ਨਾਂ 'ਚ ਪਾਸ ਹੋਏ | ਜਿਸ ਵਿਚ ਬਾਰ੍ਹਵੀਂ ਜਮਾਤ ਦੇ ਵਿਦਿਆਰਥੀ ਪ੍ਰੀਤਕਮਲ ਸਿੰਘ ਨੇ 95 ਫ਼ੀਸਦੀ (ਸਾਇੰਸ ਗਰੁੱਪ) ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ, ਅੰਗਦਵੀਰ ਸਿੰਘ ਨੇ 92 ਫ਼ੀਸਦੀ (ਆਰਟਸ ਗਰੁੱਪ) ਅੰਕ ਹਾਸਿਲ ਕਰ ਕੇ ਦੂਸਰਾ ਅਤੇ ਮਹਿਕਪ੍ਰੀਤ ਸਿੰਘ ਨੇ 91 ਫ਼ੀਸਦੀ (ਸਾਇੰਸ ਗਰੁੱਪ) ਅੰਕ ਹਾਸਿਲ ਕਰਕੇ ਤੀਸਰਾ ਸਥਾਨ ਪ੍ਰਾਪਤ ਕੀਤਾ | ਇਸ ਦੇ ਨਾਲ ਹੀ ਦਸਵੀਂ ਪ੍ਰੀਖਿਆ 'ਚ ਵਿਦਿਆਰਥਣ ਰਾਸ਼ੀ ਮੰਗਲਾ ਨੇ 96 ਫ਼ੀਸਦੀ ਅੰਕ ਹਾਸਲ ਕਰਕੇ ਪਹਿਲਾ, ਰਣਵੀਰ ਕੌਰ ਢਿੱਲੋਂ ਨੇ 94 ਫ਼ੀਸਦੀ ਅੰਕ ਹਾਸਲ ਕਰਕੇ ਦੂਸਰਾ ਅਤੇ ਵਿਦਿਆਰਥਣ ਖੁਸ਼ਪ੍ਰੀਤ ਕੌਰ ਨੇ 90 ਫ਼ੀਸਦੀ ਅੰਕ ਹਾਸਲ ਕਰਕੇ ਤੀਸਰਾ ਸਥਾਨ ਹਾਸਲ ਕੀਤਾ | ਦਸਵੀਂ ਕਲਾਸ ਦਾ ਨਤੀਜਾ ਵੀ 100 ਫ਼ੀਸਦੀ ਰਿਹਾ | ਇਨ੍ਹਾਂ ਵਿਦਿਆਰਥੀਆਂ ਦੇ ਸ਼ਾਨਦਾਰ ਪ੍ਰਦਰਸ਼ਨ 'ਤੇ ਸਖ਼ਤ ਮਿਹਨਤ ਦਾ ਜ਼ਿਕਰ ਕਰਦਿਆਂ ਸੰਸਥਾ ਦੇ ਚੇਅਰਮੈਨ ਇੰਜੀ. ਅਵਤਾਰ ਸਿੰਘ ਢਿੱਲੋਂ ਨੇ ਆਪਣੇ ਸੰਬੋਧਨੀ ਸ਼ਬਦਾਂ ਰਾਹੀਂ ਕਿਹਾ ਕਿ ਸ਼ਾਨਦਾਰ ਪ੍ਰਦਰਸ਼ਨਾਂ ਦੀ ਲਗਾਤਾਰਤਾ ਹੀ ਉੱਚ ਪੱਧਰੀ ਸੰਸਥਾਵਾਂ ਦਾ ਨਿਰਮਾਣ ਕਰਦੀ ਹੈ ਅਤੇ ਅਖੀਰ 'ਚ ਉਨ੍ਹਾਂ ਨੇ ਕਿਹਾ ਕਿ ਜਿੱਥੇ ਵਿਦਿਆਰਥੀਆਂ ਨੂੰ ਭਵਿੱਖ ਚ ਹੋਰ ਸਖ਼ਤ ਮਿਹਨਤ ਕਰਨ ਲਈ ਪ੍ਰੇਰਿਆ ਨਾਲ ਹੀ ਸਕੂਲ ਦੇ ਪਿ੍ੰਸੀਪਲ, ਸੰਬੰਧਿਤ ਸਟਾਫ਼ ਅਤੇ ਵਿਦਿਆਰਥੀਆਂ ਦੇ ਮਾਪਿਆਂ ਨੂੰ ਵੀ ਵਧਾਈ ਦਿੱਤੀ |
Ad Position 22
No active advertisement
ਪਿਛਲੀ ਖ਼ਬਰ ਸੀ. ਬੀ. ਐਸ. ਈ. ਦੇ 12ਵੀਂ ਦੇ ਨਤੀਜਿਆਂ 'ਚੋਂ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ ਅਗਲੀ ਖ਼ਬਰ ਜ਼ਿਲ੍ਹਾ ਸਿੱਖਿਆ ਅਫ਼ਸਰ ਵਲੋਂ ਵਿਦਿਆਰਥਣ ਗੁਰਲੀਨ ਕੌਰ ਦਾ ਵਿਸ਼ੇਸ਼ ਸਨਮਾਨ <br/>
Ad Position 24