22-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-05-2026

ਸੀ. ਬੀ. ਐਸ. ਈ. ਦੇ 12ਵੀਂ ਦੇ ਨਤੀਜਿਆਂ 'ਚੋਂ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ

Ad Position 21
No active advertisement
ਅਜੀਤ ਡੈਸਕ 15-05-2026
ਸੇਂਟ ਜ਼ੇਵੀਅਰਜ਼ ਸਕੂਲ ਰਾਮਪੁਰਾ
ਰਾਮਪੁਰਾ ਫੂਲ, 14 ਮਈ (ਹੇਮੰਤ ਕੁਮਾਰ ਸ਼ਰਮਾ)- ਸੀ.ਬੀ.ਐਸ.ਈ. ਵਲੋਂ ਬਾਰ੍ਹਵੀਂ ਜਮਾਤ ਦੇ ਐਲਾਨੇ ਗਏ ਨਤੀਜਿਆਂ ਵਿਚ ਸੇਂਟ ਜ਼ੇਵੀਅਰ ਸਕੂਲ ਰਾਮਪੁਰਾ ਫੂਲ ਬਾਜੀ ਮਾਰ ਗਿਆ ¢ ਸਕੂਲ ਦੇ ਹੋਣਹਾਰ ਵਿਦਿਆਰਥੀਆਂ ਨੇ ਪਹਿਲੀਆਂ ਦੋਵਾਂ ਪੁਜ਼ੀਸ਼ਨਾਂ 'ਤੇ ਕਬਜ਼ਾ ਕਰਕੇ ਸਕੂਲ ਅਤੇ ਆਪਣੇ ਮਾਪਿਆਂ ਦਾ ਰੌਸ਼ਨ ਕੀਤਾ¢ ਸਕੂਲ ਦੇ ਪਿ੍ੰਸੀਪਲ ਫਾਦਰ ਯੂਲੈਲੀਓ ਫਰਨਾਂਡਿਜ ਨੇ ਦੱਸਿਆ ਕਿ ਵਿਦਿਆਰਥਣ ਅਪੈਕਸਾ ਨੇ 98.2 ਫ਼ਸਦੀ ਅੰਕ ਪ੍ਰਾਪਤ ਕਰਕੇ ਜ਼ਿਲੇ੍ਹ ਵਿਚੋਂ ਪਹਿਲਾ ਸਥਾਨ ਹਾਸਲ ਕੀਤਾ ¢ ਇਸ ਤੋਂ ਇਲਾਵਾ ਉਨ੍ਹਾਂ ਨੇ ਦੱਸਿਆ ਇਸੇ ਹੀ ਸਕੂਲ ਦੀ ਵਿਦਿਆਰਥਣ ਕੋਨਿਕਾ ਨੇ 97.2 ਫ਼ੀਸਦੀ ਅੰਕ ਹਾਸਲ ਕਰਕੇ ਜ਼ਿਲੇ੍ਹ ਵਿਚੋਂ ਦੂਜਾ ਸਥਾਨ ਪ੍ਰਾਪਤ ਕੀਤਾ¢ ਅਦਿੱਤੀ ਨੇ 95.2 ਫ਼ੀਸਦੀ ਅੰਕ ਪ੍ਰਾਪਤ ਕਰਕੇ ਸਕੂਲ ਵਿਚੋਂ ਤੀਜੇ ਸਥਾਨ ਉੱਤੇ ਰਹੀ¢ ਇਸ ਮੌਕੇ 'ਤੇ ਪਿੰ੍ਰਸੀਪਲ ਫਾਦਰ ਯੂਲੈਲੀਓ ਫਰਨਾਂਡਿਜ ਤੇ ਮੈਨੇਜਰ ਫਾਦਰ ਆਂਦਰੇ ਫਰਨਾਂਡਿਜ ਨੇ ਵਿਦਿਆਰਥੀਆਂ ਤੇ ਮਾਪਿਆਂ ਨੂੰ ਮੁਬਾਰਕਾਂ ਦਿੱਤੀਆਂ ਅਤੇ ਕਿਹਾ ਅੱਜ ਜ਼ੇਵੀਅਰਜ ਸਕੂਲ ਲਈ ਬਹੁਤ ਹੀ ਭਾਗਾਂ ਵਾਲਾ ਤੇ ਮਾਣ ਵਾਲਾ ਦਿਨ ਹੈ ਕਿ ਸਾਡੇ ਹੋਣਹਾਰ ਵਿਦਿਆਰਥੀਆਂ ਨੇ ਜ਼ਿਲੇ੍ਹ ਦੀ ਪਹਿਲੀਆਂ ਦੋਵੇਂ ਪੁਜ਼ੀਸ਼ਨਾਂ ਆਪਣੇ ਨਾਮ ਕੀਤੀਆਂ ਹਨ¢ ਉਨ੍ਹਾਂ ਨੇ ਸਕੂਲ ਕੋਆਰਡੀਨੇਟਰ ਮੈਡਮ ਪ੍ਰੇਮ ਲਤਾ, ਮੈਡਮ ਅੰਜੂ ਬਾਲਾ ਅਤੇ ਸਾਰੇ ਸਟਾਫ਼ ਨੂੰ ਵਧਾਈ ਦੇਣ ਦੇ ਨਾਲ-ਨਾਲ ਉਨ੍ਹਾਂ ਵਲੋਂ ਕੀਤੀ ਜਾਂਦੀ ਅਣਥੱਕ ਮਿਹਨਤ ਅਤੇ ਯੋਗ ਅਗਵਾਈ ਦੀ ਪ੍ਰਸੰਸਾ ਕੀਤੀ ¢ ਪਿ੍ੰਸੀਪਲ ਫਾਦਰ ਯੂਲਾਲੀਓ ਫਰਨਾਂਡਿਜ ਨੇ ਆਪਣੇ ਸਕੂਲ ਦੇ ਸਾਰੇ ਵਿਦਿਆਰਥੀਆਂ ਨੂੰ ਮਿਹਨਤ ਕਰਕੇ ਪਹਿਲੇ ਬੈਚ ਵਲੋਂ ਸਥਾਪਿਤ ਕੀਤਾ ਰਿਕਾਰਡ ਤੋੜਨ ਦਾ ਸੱਦਾ ਦਿੱਤਾ ਤੇ ਵਿਦਿਆਰਥੀਆਂ ਦੇ ਚੰਗੇ ਭਵਿੱਖ ਲਈ ਕਾਮਨਾ ਕੀਤੀ ¢
ਸੰਤ ਕਬੀਰ ਸਕੂਲ ਦਾ ਪ੍ਰਦਰਸ਼ਨ ਸ਼ਾਨਦਾਰ
ਭੁੱਚੋ ਮੰਡੀ, (ਬਿੱਕਰ ਸਿੰਘ ਸਿੱਧੂ)- ਸੀ.ਬੀ.ਐਸ.ਈ. ਬੋਰਡ ਵਲੋਂ ਐਲਾਨ ਕੀਤੇ ਗਏ 12 ਵੀਂ ਕਲਾਸ ਦੇ ਨਤੀਜਿਆਂ ਦੌਰਾਨ ਸਥਾਨਕ ਸੰਤ ਕਬੀਰ ਸਕੂਲ ਦਾ ਨਤੀਜਾ 100 ਫ਼ੀਸਦੀ ਰਿਹਾ | ਵਿਸ਼ੇਸ਼ ਗੱਲ ਇਹ ਰਹੀ ਕਿ ਸ਼ਾਨਦਾਰ ਨਤੀਜਾ ਦੇਣ ਵਾਲੇ ਬਹੁਤੇ ਵਿਦਿਆਰਥੀ ਉਹ ਰਹੇ ਜੋ ਪੂਰਾ ਸਾਲ ਨਿਯਮਿਤ ਰੂਪ ਵਿੱਚ ਸਕੂਲ ਆਉਂਦੇ ਰਹੇ ਅਤੇ ਅਨੁਸ਼ਾਸਨ ਨਾਲ ਆਪਣੀ ਪੜ੍ਹਾਈ ਕਰਦੇ ਰਹੇ |ਸਕੂਲ ਦੇ ਅਧਿਆਪਕਾਂ ਅਨੁਸਾਰ, ਵਿਦਿਆਰਥੀਆਂ ਦੀ ਨਿਯਮਿਤ ਹਾਜ਼ਰੀ, ਨਿਰੰਤਰ ਅਭਿਆਸ ਅਤੇ ਅਧਿਆਪਕਾਂ ਦੀ ਅਗਵਾਈ ਨੇ ਇਸ ਸਫਲਤਾ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ ਹੈ | ਇਨ੍ਹਾਂ ਹੋਣਹਾਰ ਵਿਦਿਆਰਥੀਆਂ ਨੇ ਇਹ ਸਾਬਤ ਕਰ ਦਿੱਤਾ ਕਿ ਨਿਯਮਿਤ ਪੜ੍ਹਾਈ ਅਤੇ ਮਿਹਨਤ ਹੀ ਸਫਲਤਾ ਦੀ ਅਸਲ ਕੁੰਜੀ ਹੈ | ਵਿਸ਼ੇ ਅਨੁਸਾਰ ਕਾਮਰਸ ਸਟ੍ਰੀਮ ਵਿੱਚੋਂ ਸਿਮਰਦੀਪ ਕੌਰ 97 ਫ਼ੀਸਦੀ, ਰਿਦਮ 94.8 ਫ਼ੀਸਦੀ, ਅਰਸ਼ ਕੁਮਾਰ 92.2 ਫ਼ੀਸਦੀ, ਆਰਟਸ ਸਟ੍ਰੀਮ ਵਿੱਚੋਂ ਦਿਲਜੋਤ 95.2 ਫ਼ੀਸਦੀ, ਹਰਮਨਦੀਪ ਕੌਰ 95 ਫ਼ੀਸਦੀ, ਅਮਨਦੀਪ ਕੌਰ 95 ਫ਼ੀਸਦੀ, ਸੁਖਮਨਪ੍ਰੀਤ 92.6 ਫ਼ੀਸਦੀ, ਮੈਡੀਕਲ ਸਟ੍ਰੀਮ ਵਿਚੋਂ ਐਂਜਲੀਨਾ ਸਿੰਘ 95.4 ਫ਼ੀਸਦੀ, ਧਰੁਵ ਨਾਂਬੀਆਰ 92.2 ਫ਼ੀਸਦੀ, ਨਾਨ-ਮੈਡੀਕਲ ਸਟ੍ਰੀਮ ਤਵਲੀਨ ਕੌਰ 93 ਫ਼ੀਸਦੀ, ਜੈਸਮੀਨ ਨੇ 92.8 ਫ਼ੀਸਦੀ ਅੰਕ ਪ੍ਰਾਪਤ ਕੀਤੇ | ਸਕੂਲ ਦੇ ਐਮ.ਡੀ. ਪ੍ਰੋ. ਐਮ.ਐਲ. ਅਰੋੜਾ, ਡਾਇਰੈਕਟਰ ਡਾ. ਨੰਦਿਤਾ ਅਰੋੜਾ ਅਤੇ ਪਿ੍ੰਸੀਪਲ ਕੰਚਨ ਨੇ ਵਿਦਿਆਰਥੀਆਂ, ਮਾਪਿਆਂ ਅਤੇ ਸਮੂਹ ਸਟਾਫ਼ ਨੂੰ ਇਸ ਸ਼ਾਨਦਾਰ ਪ੍ਰਾਪਤੀ 'ਤੇ ਵਧਾਈ ਦਿੱਤੀ | ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੀ ਨਿਯਮਿਤਤਾ, ਅਨੁਸ਼ਾਸਨ ਅਤੇ ਅਧਿਆਪਕਾਂ ਦੀ ਮਿਹਨਤ ਨੇ ਇਹ ਮਾਣਮੱਤਾ ਨਤੀਜਾ ਸੰਭਵ ਬਣਾਇਆ ਹੈ |
ਸੀ.ਐਮ.ਐਸ. ਗੁਰੂ ਕਾਸ਼ੀ ਪਬਲਿਕ ਸਕੂਲ
ਭਗਤਾ ਭਾਈਕਾ, (ਸੁਖਪਾਲ ਸਿੰਘ ਸੋਨੀ)-ਸੀ ਐਮ ਐਸ ਗੁਰੂ ਕਾਸ਼ੀ ਪਬਲਿਕ ਸਕੂਲ ਭਗਤਾ ਭਾਈਕਾ ਦੇ ਵਿਦਿਆਰਥੀਆਂ ਨੇ ਹਰ ਵਾਰ ਦੀ ਤਰ੍ਹਾਂ ਇਸ ਵਾਰ ਵੀ ਸੀ. ਬੀ. ਐਸ. ਈ. ਨਵੀਂ ਦਿੱਲੀ ਵਲੋਂ ਐਲਾਨੇ ਗਏ ਬਾਰ੍ਹਵੀਂ ਕਲਾਸ ਦੇ ਨਤੀਜਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ | ਪਿ੍ੰਸੀਪਲ ਰਮਨ ਕੁਮਾਰ ਨੇ ਦੱਸਿਆ ਕਿ ਸਕੂਲ ਦੀ ਹੋਣਹਾਰ ਵਿਦਿਆਰਥਣ ਜਾਨਵੀ (ਆਰਟਸ ਗਰੁੱਪ) ਸਪੁੱਤਰੀ ਕੇਵਲ ਸਿੰਘ ਨੇ 93.8 ਫੀਸਦੀ ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ, ਬੰਦਨਾ (ਕਾਮਰਸ ਗਰੁੱਪ) ਸਪੁੱਤਰੀ ਗੁਰਸੇਵਕ ਸਿੰਘ ਨੇ 93.2 ਫੀਸਦੀ ਅੰਕਾਂ ਨਾਲ ਦੂਜਾ ਸਥਾਨ ਅਤੇ ਜਸ਼ਨਦੀਪ ਕੌਰ (ਸਾਇੰਸ ਗਰੁੱਪ) ਸਪੁੱਤਰੀ ਸੇਵਕ ਸਿੰਘ ਨੇ 91.8 ਫੀਸਦੀ ਅੰਕਾਂ ਨਾਲ ਤੀਜਾ ਸਥਾਨ ਪ੍ਰਾਪਤ ਕੀਤਾ | ਇਸ ਪ੍ਰੀਖਿਆ 'ਚੋਂ ਛੇ ਬੱਚਿਆਂ ਨੇ 90 ਫੀਸਦੀ ਤੋਂ ਵੱਧ ਅੰਕ ਪ੍ਰਾਪਤ ਕੀਤੇ ਹਨ | ਸਕੂਲ ਦੇ ਸਾਰੇ ਹੀ ਵਿਦਿਆਰਥੀਆਂ ਨੇ ਬਹੁਤ ਵਧੀਆ ਅੰਕ ਪ੍ਰਾਪਤ ਕਰਕੇ ਬਾਰ੍ਹਵੀਂ ਕਲਾਸ ਦੀ ਪ੍ਰੀਖਿਆ ਸਫ਼ਲਤਾ ਸਹਿਤ ਪਾਸ ਕੀਤੀ ਹੈ | ਇਸ ਮੌਕੇ ਸਕੂਲ ਮੈਨੇਜਿੰਗ ਡਾਇਰੈਕਟਰ ਜੈ ਸਿੰਘ ਨੇ ਆਖਿਆ ਕਿ ਸਕੂਲ ਦੇ ਵਿਦਿਆਰਥੀਆਂ ਨੇ ਵੱਖ-ਵੱਖ ਵਿਸ਼ਿਆਂ ਵਿਚ ਉੱਚ ਅੰਕ ਪ੍ਰਾਪਤ ਕਰਕੇ ਆਪਣੀ ਮਿਹਨਤ ਅਤੇ ਅਧਿਆਪਕਾਂ ਦੀ ਲਗਨ ਦਾ ਪ੍ਰਮਾਣ ਦਿੱਤਾ ਹੈ | ਸਕੂਲਪ੍ਰਬੰਧਕ ਕਮੇਟੀ ਦੇ ਚੇਅਰਮੈਨ ਖੁਸ਼ਵੰਤ ਸਿੰਘ ਨੇ ਪਿ੍ੰਸੀਪਲ, ਸਟਾਫ਼, ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ | ਸਕੂਲ ਪਿ੍ੰਸੀਪਲ ਨੇ ਕਿ ਪੁਜੀਸ਼ਨਾਂ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਜਾਵੇਗਾ | ਇਸ ਸਮੇਂ ਸਕੂਲ ਪ੍ਰਬੰਧਕ ਕਮੇਟੀ ਦੇ ਰਾਜਵੰਤ ਸਿੰਘ, ਜਗਮੋਹਨ ਸਿੰਘ, ਜਸਪ੍ਰੀਤ ਸਿੰਘ, ਸੁਖਵਿੰਦਰ ਸਿੰਘ ਗਗਨ ਅਤੇ ਲਵਪ੍ਰੀਤ ਸਿੰਘ ਤੇ ਇਲਾਵਾ ਸਕੂਲ ਦਾ ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ |
ਆਕਸਫੋਰਡ ਸਕੂਲ ਆਫ਼ ਐਜੂਕੇਸ਼ਨ
ਭਗਤਾ ਭਾਈਕਾ, (ਸੁਖਪਾਲ ਸਿੰਘ ਸੋਨੀ)-ਦਾ ਆਕਸਫੋਰਡ ਸਕੂਲ ਆਫ਼ ਐਜੂਕੇਸ਼ਨ, ਭਗਤਾ ਭਾਈਕਾ ਦੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੇ ਬੋਰਡ ਦੇ ਨਤੀਜੇ ਵਿਚ ਬੱਲੇ-ਬੱਲੇ ਕਰਵਾ ਦਿੱਤੀ ਹੈ | ਪਿ੍ੰਸੀਪਲ ਰੂਪ ਲਾਲ ਬਾਂਸਲ ਨੇ ਦੱਸਿਆ ਕਿ ਇਸ ਸਾਲ 12ਵੀਂ ਕਲਾਸ ਦੀ ਸੀ.ਬੀ.ਐਸ.ਈ. ਦੀ ਪ੍ਰੀਖਿਆ ਵਿਚ ਸਕੂਲ ਦੇ ਕਾਮਰਸ ਗੁਰੱਪ ਵਿਚੋਂ ਜੈਸਮੀਨ ਕੌਰ ਪੁੱਤਰੀ ਜਸਵਿੰਦਰ ਸਿੰਘ ਵਾਸੀ ਲੰਬਵਾਲੀ ਨੇ 95.4 ਫੀਸਦੀ ਅੰਕ, ਮੈਡੀਕਲ ਗਰੁੱਪ 'ਚੋਂ ਐਸ਼ਵੀਨ ਕੌਰ ਪੁੱਤਰੀ ਵਰਿੰਦਰ ਸਿੰਘ ਵਾਸੀ ਸਿਰੀਏਵਾਲਾ ਨੇ 95.2 ਫੀਸਦੀ ਅੰਕ, ਨਾਨ-ਮੈਡੀਕਲ ਗਰੁੱਪ ਵਿਚੋਂ ਗੁਰਲੀਨ ਕੌਰ ਸਿੱਧੂ ਪੁੱਤਰੀ ਹਰਮੰਦਰ ਸਿੰਘ ਵਾਸੀ ਕਲਿਆਣ ਮੱਲਕਾ ਨੇ 92.2 ਫੀਸਦੀ ਅੰਕ, ਆਰਟਸ ਗਰੁੱਪ ਦੇ ਵਿਦਿਆਰਥੀਆਂ ਵਿਚੋਂ ਜਸਪਿ੍ਆ ਕੌਰ ਪੁੱਤਰੀ ਗੁਰਦਰਸ਼ਨ ਸਿੰਘ ਵਾਸੀ ਗੋਨਿਆਣਾ ਨੇ 89.2 ਫੀਸਦੀ ਅੰਕ ਲੈ ਕੇ ਪਹਿਲਾ ਪਹਿਲਾ ਸਥਾਨ ਹਾਸਲ ਕੀਤਾ ਹੈ | ਪਿ੍ੰਸੀਪਲ ਬਾਂਸਲ ਨੇ ਕਿਹਾ ਕਿ ਜੇਕਰ ਵਿਸ਼ੇ ਅਨੁਸਾਰ ਗੱਲ ਕੀਤੀ ਜਾਵੇ ਤਾਂ ਅੰਗਰੇਜ਼ੀ ਵਿਸ਼ੇ ਵਿੱਚੋਂ ਖੁਸਪ੍ਰੀਤਕੌਰ ਸਿੱਧੂ, ਉਨੀਸ਼ਾ ਵਰਮਾ, ਖੁਸ਼ਨੂਰ ਕੌਰ, ਗੁਰਲੀਨ ਕੌਰ ਸਿੱਧੂ ਨੇ 100/100 ਅੰਕ ਪ੍ਰਾਪਤ ਕੀਤੇ ਹਨ | ਐਸ਼ਵੀਨ ਕੌਰ ਨੇ ਵੀ ਫਿਜ਼ੀਕਲ ਐਜ਼ੂਕੇਸ਼ਨ ਵਿਚੋਂ 100/100 ਅੰਕ ਪ੍ਰਾਪਤ ਕੀਤੇ | ਐਸ਼ਵੀਨ ਕੌਰ ਨੇਬਾਇਓਲੌਜੀ ਵਿਸ਼ੇ ਵਿੱਚ 97/100 ਅੰਕ ਹਾਸਲ ਕੀਤੇ ਹਨ | ਇਸੇ ਤਰ੍ਹਾਂ ਗੁਰਲੀਨ ਕੌਰ ਸਿੱਧੂ ਨੇ ਮੈਥ ਵਿਸ਼ੇ ਵਿਚੋਂ 95/100, ਅਨਮੋਲ ਸਿੰਘ ਨੇ ਪੰਜਾਬੀ ਵਿਸ਼ੇ ਵਿਚੋਂ 95/100 ਅੰਕ ਹਾਸਲ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ | ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੰਦੇ ਹੋਏ ਸਕੂਲ ਦੇ ਪਿ੍ੰਸੀਪਲ ਰੂਪ ਲਾਲ ਬਾਂਸਲ ਨੇ ਕਿਹਾ ਕਿ ਅਸਲ ਵਿੱਚ ਇਹ ਸ਼ਾਨਦਾਰ ਨਤੀਜਾ ਵਿਦਿਆਰਥੀਆਂ, ਅਧਿਆਪਕਾਂ ਅਤੇ ਮਾਪਿਆਂ ਦੀਮਿਹਨਤ, ਸਹਿਯੋਗ ਅਤੇ ਸਾਂਝੇ ਉੱਦਮ ਦਾ ਹੀ ਨਤੀਜਾ ਹੈ | ਇਸ ਸਮੇਂ ਪ੍ਰਬੰਧਕ ਕਮੇਟੀ ਦੇ ਸਰਪ੍ਰਸਤ ਹਰਦੇਵ ਸਿੰਘ ਬਰਾੜ (ਸਾਬਕਾ ਚੇਅਰਮੈਨ), ਹਰਗੁਰਪ੍ਰੀਤ ਸਿੰਘ ਗਗਨ ਬਰਾੜ (ਚੇਅਰਮੈਨ), ਗੁਰਮੀਤ ਸਿੰਘ ਗਿੱਲ (ਪ੍ਰਧਾਨ), ਪਰਮਪਾਲ ਸਿੰਘ 'ਸ਼ੈਰੀ ਢਿੱਲੋਂ' (ਵਾਈਸ ਚੇਅਰਮੈਨ), ਰਾਜਵਿੰਦਰ ਸਿੰਘ ਸੋਢੀ (ਜਨਰਲ ਸਕੱਤਰ), ਗੁਰਮੀਤ ਸਿੰਘ ਗਿੱਲ ਸਰਪੰਚ (ਵਿੱਤ-ਸਕੱਤਰ) ਨੇ ਵੀ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ |
ਸਟਾਰ ਪਲੱਸ ਕਾਨਵੈਂਟ ਸਕੂਲ
ਰਾਮਾ ਮੰਡੀ, (ਗੁਰਪ੍ਰੀਤ ਸਿੰਘ ਅਰੋੜਾ)-ਸ਼ਹਿਰ ਦੇ ਸਟਾਰ ਪਲੱਸ ਕਾਨਵੈਂਟ ਸਕੂਲ ਰਾਮਾਂ ਦਾ ਸੀ.ਬੀ.ਐਸ .ਈ. ਬੋਰਡ ਬਾਰਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ | ਸਕੂਲ ਦੇ 19 ਵਿਦਿਆਰਥੀਆਂ ਨੇ 85 ਫੀਸਦੀ ਤੋਂ ਵੱਧ ਅੰਕ ਹਾਸਿਲ ਕੀਤੇ ਅਤੇ ਜਿਸ 'ਚੋਂ ਗਗਨਦੀਪ ਸਿੰਘ 94.2 ਫੀਸਦੀ, ਤਾਨਵ ਜਿੰਦਲ 93.2 ਫੀਸਦੀ, ਆਸ਼ੀਆ ਵਿਨਾਇਕ 92.2 ਫੀਸਦੀ, ਸਹਿਜਪ੍ਰੀਤ ਸਿੰਘ 91.8 ਫੀਸਦੀ, ਯੁਵਲ ਯਾਦਵ 91.6, ਵੰਸ਼ ਗਰਗ 90.6, ਕਸ਼ਿਸ਼ ਗਰਗ 90.4, ਸ਼ਗਨਪ੍ਰੀਤ ਕੌਰ 89.4, ਕਰਨਜੋਤ ਕੌਰ 89.2, ਮੰਨਤ 88.6, ਹਰਮਨਦੀਪ ਸਿੰਘ 87.8, ਪੰਕਜ ਸਿੰਗਲਾ 87, ਏਕਮਵੀਰ ਸਿੰਘ 87, ਪੁਸ਼ਪਿੰਦਰ ਸਿੰਘ ਸਿੱਧੂ 86.8, ਤਨੁਸ਼ 86.8, ਧਰੁਵ ਗਰਗ 86.6, ਸਿਮਰਨਜੀਤ ਕੌਰ 86.4, ਅਰਮਾਨਦੀਪ ਸਿੱਧੂ 86, ਆਸਥਾ 85.6 ਫੀਸਦੀ ਨੰਬਰ ਪ੍ਰਾਪਤ ਕਰਕੇ ਆਪਣਾ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ | ਇਨ੍ਹਾਂ ਤੋਂ ਇਲਾਵਾ 23 ਵਿਦਿਆਰਥੀਆਂ ਨੇ 80 ਤੋਂ 85 ਫੀਸਦੀ ਦੇ ਵਿਚਕਾਰ, 52 ਵਿਦਿਆਰਥੀਆਂ ਨੇ 70 ਤੋਂ 80 ਫੀਸਦੀ ਵਿਚਕਾਰ ਅਤੇ 62 ਵਿਦਿਆਰਥੀਆਂ ਨੇ 60 ਤੋਂ 70 ਫੀਸਦੀ ਵਿਚਕਾਰ ਨੰਬਰ ਹਾਸਿਲ ਕੀਤੇ | ਇਸ ਮੌਕੇ ਸਕੂਲ ਚੇਅਰਮੈਨ ਵਿਜੇ ਕੁਮਾਰ ਲਹਿਰੀ, ਪਿ੍ੰਸੀਪਲ ਮੋਨਿਕਾ ਧੀਮਾਨ, ਸਕੂਲ ਮੈਨਜਮੈਂਟ ਅਤੇ ਸਮੂਹ ਸਟਾਫ਼ ਵਲੋਂ ਵਿਦਿਆਰਥੀਆਂ ਤੇ ਉਨ੍ਹਾਂ ਦੇ ਮਾਪਿਆਂ ਨੂੰ ਬਹੁਤ- ਬਹੁਤ ਵਧਾਈਆਂ ਅਤੇ ਵਿਦਿਆਰਥੀਆਂ ਨੂੰ ਜ਼ਿੰਦਗੀ ਵਿਚ ਅੱਗੇ ਵੱਧਣ ਲਈ ਸ਼ੁਭਕਾਮਨਾਵਾਂ ਦਿੱਤੀਆਂ | ਇਸ ਮੌਕੇ ਸਕੂਲ ਚੇਅਰਮੈਨ ਵਿਜੇ ਕੁਮਾਰ ਲਹਿਰੀ, ਪਿ੍ੰਸੀਪਲ ਮੋਨਿਕਾ ਧੀਮਾਨ, ਸਕੂਲ ਮੈਨਜਮੈਂਟ ਅਤੇ ਸਮੂਹ ਸਟਾਫ਼ ਵਲੋਂ ਵਿਦਿਆਰਥੀਆਂ ਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈਆਂ ਦਿੱਤੀਆਂ |


ਸੇਂਟ ਜ਼ੇਵੀਅਰਜ ਸਕੂਲ ਰਾਮਪੁਰਾ ਦੇ ਵਿਦਿਆਰਥੀ ¢ (ਸੱਜੇ) ਦਾ ਆਕਸਫੋਰਡ ਸਕੂਲ ਆਫ਼ ਐਜੂਕੇਸ਼ਨ, ਭਗਤਾ ਭਾਈਕਾ ਦੇ ਬਾਰ੍ਹਵੀਂ ਜਮਾਤ 'ਚੋਂ ਪੁਜ਼ੀਸ਼ਨਾਂ ਲੈਣ ਵਾਲੇ ਵਿਦਿਆਰਥੀ | ਅਜੀਤ ਤਸਵੀਰ: ਹੇਮੰਤ ਸ਼ਰਮਾ


Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਯੋਜਨਾ ਬੋਰਡ ਦਾ ਸਾਬਕਾ ਚੇਅਰਮੈਨ ਅੰਮਿ੍ਤ ਲਾਲ ਅਗਰਵਾਲ ਨਿਗਮ ਚੋਣਾਂ 'ਚ ਕੁੱਦਿਆ <br/> ਅਗਲੀ ਖ਼ਬਰ ਡੀ. ਐਮ. ਸਕੂਲ ਕਰਾੜਵਾਲਾ ਦਾ ਦਸਵੀਂ, ਬਾਰ੍ਹਵੀਂ ਦੇ ਨਤੀਜਿਆਂ 'ਚ ਸ਼ਾਨਦਾਰ ਪ੍ਰਦਰਸ਼ਨ
Ad Position 24