12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2026

ਆਈ ਲਵ ਬਠਿੰਡਾ ਪੁਆਇੰਟ 'ਚ ਮਜ਼ਦੂਰ ਦੀ ਮਿਲੀ ਲਾਸ਼

Ad Position 21
No active advertisement
ਅਜੀਤ ਡੈਸਕ 04-06-2026
ਬਠਿੰਡਾ, 3 ਜੂਨ (ਅਵਤਾਰ ਸਿੰਘ ਕੈਂਥ)-ਸਥਾਨਕ ਸ਼ਹਿਰ ਦੇ ਆਈ ਲਵ ਬਠਿੰਡਾ ਪੁਆਇੰਟ ਪਾਰਕ 'ਚ ਇਕ ਲਾਸ਼ ਪਈ ਹੋਣ ਦੀ ਸੂਚਨਾ ਮਿਲਣ 'ਤੇ ਸਹਾਰਾ ਜਨ ਸੇਵਾ ਦੀ ਲਾਈਫ਼ ਸੇਵਿੰਗ ਬਿ੍ਗੇਡ ਹੈਲਪਲਾਈਨ ਟੀਮ ਸੰਦੀਪ ਗੋਇਲ, ਸੰਦੀਪ ਗਿੱਲ ਆਈ ਲਵ ਬਠਿੰਡਾ ਪੁਆਇੰਟ ਪਾਰਕ 'ਚ ਮੌਕੇ 'ਤੇ ਪਹੁੰਚੀ, ਜਿੱਥੇ ਇਕ ਦਿਹਾੜੀਦਾਰ ਮਜ਼ਦੂਰ ਦੀ ਲਾਸ਼ ਪਈ ਸੀ | ਸਹਾਰਾ ਟੀਮ ਨੇ ਕੋਤਵਾਲੀ ਪੁਲਿਸ ਸਟੇਸ਼ਨ ਨੂੰ ਸੂਚਿਤ ਕੀਤਾ | ਪੁਲਿਸ ਟੀਮ ਵਲੋਂ ਘਟਨਾ ਸਥਾਨ ਪਹੁੰਚ ਕੇ ਲਾਸ਼ ਦੀ ਜਾਂਚ ਕੀਤੀ, ਪੁਲਿਸ ਕਾਰਵਾਈ ਤੋਂ ਬਾਅਦ ਸਹਾਰਾ ਟੀਮ ਦੀ ਮਦਦ ਨਾਲ ਅਣਪਛਾਤੇ ਮਿ੍ਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੇ ਮੁਰਦਾਘਰ ਵਿਚ ਰਖਵਾਇਆ ਗਿਆ | ਸਹਾਰਾ ਦੇ ਸੰਦੀਪ ਗੋਇਲ ਨੇ ਕਿਹਾ ਕਿ ਲਾਸ਼ ਨੂੰ ਸੁਰੱਖਿਅਤ ਰੱਖਿਆ ਗਿਆ ਹੈ ਅਤੇ ਇਸ ਦੀ ਪਹਿਚਾਣ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ |

Ad Position 22
No active advertisement
ਪਿਛਲੀ ਖ਼ਬਰ ਪਿੰਡ ਗਹਿਰੀ ਬੁੱਟਰ ਵਿਖੇ ਇਕੋ ਰਾਤ ਚੋਰਾਂ ਨੇ ਦੋ ਸੋਲਰ ਮੋਟਰਾਂ ਦੀਆਂ ਤਾਰਾਂ ਚੋਰੀ ਕੀਤੀਆਂ <br/> ਅਗਲੀ ਖ਼ਬਰ ਖੁੱਲ੍ਹੀਆਂ ਨਸ਼ੀਲੀਆਂ ਗੋਲੀਆਂ ਸਮੇਤ ਇਕ ਗਿ੍ਫ਼ਤਾਰ
Ad Position 24