12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2026

ਭੇਦਭਰੇ ਹਾਲਾਤ 'ਚ ਵਿਅਕਤੀ ਦੀ ਲਾਸ਼ ਮਿਲੀ

Ad Position 21
No active advertisement
ਅਜੀਤ ਡੈਸਕ 04-06-2026
ਬਠਿੰਡਾ, 3 ਜੂਨ (ਅਵਤਾਰ ਸਿੰਘ)- ਸਥਾਨਕ ਜਨਤਾ ਨਗਰ ਦੀ ਗਲੀ ਸਥਿਤ ਇਕ ਘਰ ਦੇ ਇਕ ਕਮਰੇ 'ਚ ਇਕ ਵਿਅਕਤੀ ਦੀ ਖੂਨ ਨਾਲ ਲਥਪਥ ਲਾਸ਼ ਪਈ ਹੈ, ਦੀ ਸੂਚਨਾ ਮਿਲਣ 'ਤੇ ਸਹਾਰਾ ਜਨ ਸੇਵਾ ਦੀ ਲਾਈਫ਼ ਸੇਵਿੰਗ ਬਿ੍ਗੇਡ ਹੈਲਪਲਾਈਨ ਟੀਮ ਸੰਦੀਪ ਗਿੱਲ, ਗੁੱਲੀ ਠਾਕੁਰ ਘਟਨਾ ਸਥਾਨ 'ਤੇ ਪਹੁੰਚੀ, ਜਿੱਥੇ ਉਨ੍ਹਾਂ ਦੇਖਿਆ ਕਿ ਕਮਰੇ ਵਿਚ ਇਕ ਵਿਅਕਤੀ ਦੀ ਖੂਨ ਨਾਲ ਲਥਪਥ ਲਾਸ਼ ਪਈ ਸੀ | ਸਹਾਰਾ ਟੀਮ ਨੇ ਕੈਨਾਲ ਕਾਲੋਨੀ ਪੁਲਿਸ ਸਟੇਸ਼ਨ ਨੂੰ ਸੂਚਿਤ ਕੀਤਾ | ਕੈਨਾਲ ਕਾਲੋਨੀ ਪੁਲਿਸ ਟੀਮ ਨੇ ਮੌਕੇ 'ਤੇ ਪਹੁੰਚ ਕੇ ਘਟਨਾ ਦੀ ਜਾਂਚ ਕੀਤੀ | ਮਿ੍ਤਕ 'ਤੇ ਸੱਟਾਂ ਦੇ ਨਿਸ਼ਾਨ ਸਨ | ਫੋਰੈਂਸਿਕ ਵਿਭਾਗ ਦੀ ਟੀਮ ਨੇ ਵੀ ਮੌਕੇ 'ਤੇ ਪਹੁੰਚ ਕੇ ਘਟਨਾ ਦੀ ਜਾਂਚ ਪੜਤਾਲ ਕੀਤੀ | ਪੁਲਿਸ ਘਟਨਾ ਦੇ ਸਾਰੇ ਪਹਿਲੂਆਂ ਦੀ ਜਾਂਚ ਕਰ ਰਹੀ ਹੈ | ਮਿ੍ਤਕ ਟਾਇਲਾਂ ਲਗਾਉਣ ਦਾ ਮਿਸਤਰੀ ਸੀ | ਪੁਲਿਸ ਕਾਰਵਾਈ ਤੋਂ ਬਾਅਦ, ਸਹਾਰਾ ਟੀਮ ਮਿ੍ਤਕ ਦੀ ਲਾਸ਼ ਨੂੰ ਪੋਸਟ ਮਾਰਟਮ ਲਈ ਸਿਵਲ ਹਸਪਤਾਲ ਦੇ ਮੁਰਦਾਘਰ ਵਿਚ ਰਖਵਾਇਆ ਗਿਆ ਹੈ | ਮਿ੍ਤਕ ਦੀ ਪਹਿਚਾਣ ਸੁਰੇਂਦਰ ਕੁਮਾਰ ਵਾਸੀ ਜਨਤਾ ਨਗਰ ਵਜੋਂ ਹੋਈ ਹੈ |
Ad Position 22
No active advertisement
ਪਿਛਲੀ ਖ਼ਬਰ ਮੁਲਜ਼ਮਾਂ ਦੀ ਗਿ੍ਫ਼ਤਾਰੀ ਨੂੰ ਲੈ ਕੇ ਥਾਣੇ ਅੱਗੇ ਧਰਨਾ ਕੱਲ੍ਹ ਅਗਲੀ ਖ਼ਬਰ ਮਨਿਸਟਰੀਅਲ ਕੇਡਰ ਨੇ ਮੁਲਾਜ਼ਮ ਮਾਰੂ ਰਿਪੋਰਟ ਦੀਆਂ ਕਾਪੀਆਂ ਸਾੜੀਆਂ <br/>
Ad Position 24