12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2026

ਚੰਨਪ੍ਰੀਤ ਨੇ ਨੈਸ਼ਨਲ ਕਰਾਟੇ ਚੈਂਪੀਅਨਸ਼ਿਪ 'ਚ ਸੋਨ ਤਗਮਾ ਜਿੱਤਿਆ <br/>

Ad Position 21
No active advertisement
ਅਜੀਤ ਡੈਸਕ 04-06-2026
ਬੁਢਲਾਡਾ, 3 ਜੂਨ (ਸਵਰਨ ਸਿੰਘ ਰਾਹੀ)- ਹਰਿਆਣਾ ਰਾਜ ਦੇ ਕੈਥਲ ਵਿਖੇ ਹੋਈ ਨੈਸ਼ਨਲ ਕਰਾਟੇ ਚੈਂਪੀਅਨਸ਼ਿਪ 'ਚ ਜਿੰਦਲ ਇੰਟਰਨੈਸ਼ਨਲ ਸਕੂਲ ਰਾਮਪੁਰ ਮੰਡੇਰ ਦੇ ਵਿਦਿਆਰਥੀ ਚੰਨਪ੍ਰੀਤ ਸਿੰਘ ਨੇ ਅੰਡਰ-19 ਵਰਗ ਮੁਕਾਬਲੇ ਦੇ 63 ਕਿੱਲੋ ਭਾਰ ਵਰਗ 'ਚ ਸੋਨੇ ਦਾ ਤਗਮਾ ਹਾਸਲ ਕਰ ਕੇ ਆਪਣੇ ਸਕੂਲ, ਮਾਪਿਆਂ ਅਤੇ ਪੂਰੇ ਇਲਾਕੇ ਦਾ ਨਾਂਅ ਰਾਸ਼ਟਰੀ ਪੱਧਰ 'ਤੇ ਰੌਸ਼ਨ ਕੀਤਾ ਹੈ | ਚੇਅਰਮੈਨ ਪ੍ਰਦੀਪ ਜਿੰਦਲ ਅਤੇ ਚੇਅਰਮੈਨ ਨਿਸ਼ਾਂਤ ਜੈਨ ਨੇ ਚੰਨਪ੍ਰੀਤ ਸਿੰਘ ਨੂੰ ਵਧਾਈ ਦਿੰਦਿਆਂ ਕਿਹਾ ਕਿ ਸਕੂਲ ਸਿੱਖਿਆ ਦੇ ਨਾਲ-ਨਾਲ ਖੇਡਾਂ ਦੇ ਖੇਤਰ 'ਚ ਵੀ ਵਿਦਿਆਰਥੀਆਂ ਨੂੰ ਹਰ ਸੰਭਵ ਮੌਕਾ ਪ੍ਰਦਾਨ ਕਰਦਾ ਹੈ | ਪਿ੍ੰਸੀਪਲ ਰਮਨਦੀਪ ਕੌਰ ਢੀਂਡਸਾ ਨੇ ਕਿਹਾ ਕਿ ਖਿਡਾਰੀ ਨੇ ਇਹ ਸਾਬਤ ਕਰ ਦਿੱਤਾ ਹੈ ਕਿ ਜੇਕਰ ਮਿਹਨਤ, ਲਗਨ ਅਤੇ ਦਿ੍ੜ੍ਹ ਨਿਸ਼ਚੇ ਨਾਲ ਕੰਮ ਕੀਤਾ ਜਾਵੇ ਤਾਂ ਕੋਈ ਵੀ ਮੰਜ਼ਿਲ ਦੂਰ ਨਹੀਂ ਰਹਿੰਦੀ | ਉਨ੍ਹਾਂ ਕਿਹਾ ਕਿ ਇਸ ਸਫਲਤਾ ਦੇ ਪਿੱਛੇ ਸਕੂਲ ਦੇ ਡੀ.ਪੀ.ਈ. ਕੁਲਦੀਪ ਸਿੰਘ, ਹਰਪ੍ਰੀਤ ਸਿੰਘ, ਸਿਮਰਨ ਮੈਡਮ ਅਤੇ ਦਮਨ ਮੈਡਮ ਦਾ ਵਿਸ਼ੇਸ਼ ਯੋਗਦਾਨ ਰਿਹਾ ਹੈ | ਕੋਆਰਡੀਨੇਟਰ ਮੈਡਮ ਕਿਰਨ ਮਠਾੜੂ, ਸਟਾਫ਼ ਮੈਂਬਰ ਅਤੇ ਵਿਦਿਆਰਥੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਵਿਭਾਗੀ ਤੇ ਜ਼ਮੀਨੀ ਕੰਮਾਂ ਦਾ ਮੁਕੰਮਲ ਬਾਈਕਾਟ <br/> ਮੁੱਖ ਮੰਤਰੀ ਦੀ ਸੰਗਰੂਰ ਰਿਹਾਇਸ਼ ਅੱਗੇ ਪਰਿਵਾਰਾਂ ਸਮੇਤ ਰ... ਅਗਲੀ ਖ਼ਬਰ ਬੁਢਲਾਡਾ ਵਿਖੇ 6 ਨੂੰ ਮਨਾਇਆ ਜਾਵੇਗਾ 'ਘੱਲੂਘਾਰਾ ਦਿਵਸ'
Ad Position 24