12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2026

ਗਨੇਸ਼ਵਰ ਕੁਮਾਰ ਨੇ ਥਾਣਾ ਮੁਖੀ ਵਜੋਂ ਅਹੁਦਾ ਸੰਭਾਲਿਆ <br/>

Ad Position 21
No active advertisement
ਅਜੀਤ ਡੈਸਕ 04-06-2026
ਬਰੇਟਾ, 3 ਜੂਨ (ਪਾਲ ਸਿੰਘ ਮੰਡੇਰ)- ਥਾਣਾ ਮੁਖੀ ਗਨੇਸ਼ਵਰ ਕੁਮਾਰ ਨੇ ਸਥਾਨਕ ਥਾਣੇ ਵਿਖੇ ਆਪਣਾ ਚਾਰਜ ਸੰਭਾਲ ਲਿਆ ਹੈ | ਉਨ੍ਹਾਂ ਕਿਹਾ ਕਿ ਥਾਣੇ ਅਧੀਨ ਆਉਂਦੇ ਇਲਾਕੇ 'ਚ ਨਸ਼ਿਆਂ ਦਾ ਮੁਕੰਮਲ ਤੌਰ 'ਤੇ ਖ਼ਾਤਮਾ ਕਰਨ ਹਿੱਤ ਜਾਂ ਤਾਂ ਨਸ਼ਾ ਵੇਚਣ ਵਾਲੇ ਦੌੜ ਜਾਣਗੇ ਨਹੀਂ ਤਾਂ ਜੇਲ੍ਹ ਭੇਜੇ ਜਾਣਗੇ | ਉਨ੍ਹਾਂ ਕਿਹਾ ਕਿ ਪੜ੍ਹਨ ਵਾਲੀਆਂ ਕੁੜੀਆਂ ਜਾਂ ਕੰਮਕਾਜੀ ਅÏਰਤਾਂ ਨੂੰ ਵਾਪਸ ਪਰਤਦਿਆਂ ਕਿਸੇ ਕਾਰਨ ਦੇਰ ਹੋ ਜਾਵੇ ਤਾਂ 112 ਨੰਬਰ ਡਾਇਲ ਕੀਤਾ ਜਾਵੇ, ਜਿਸ ਨਾਲ ਉਨ੍ਹਾਂ ਨੂੰ ਅÏਰਤ ਪੁਲਿਸ ਦੀ ਸਹਾਇਤਾ ਨਾਲ ਘਰ ਪਹੁੰਚਾਇਆ ਜਾਵੇਗਾ | ਉਨ੍ਹਾਂ ਕਿਹਾ ਕਿ ਗੁੰਡਾ ਅਨਸਰ ਨੂੰ ਕਿਸੇ ਵੀ ਕੀਮਤ 'ਤੇ ਸਿਰ ਨਹੀਂ ਚੁੱਕਣ ਦਿੱਤਾ ਜਾਵੇਗਾ | ਉਨ੍ਹਾਂ ਕਿਹਾ ਕਿ ਨਗਰ ਦੀ ਟਰੈਫ਼ਿਕ ਸਮੱਸਿਆ ਨੂੰ ਸੁਚਾਰੂ ਰੂਪ ਨਾਲ ਚਾਲੂ ਰੱਖਣ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ | ਥਾਣਾ ਮੁਖੀ ਨੇ ਅਮਨ ਕਾਨੂੰਨ ਦੀ ਸਥਿਤੀ ਬਿਹਤਰ ਅਤੇ ਸ਼ਾਂਤੀ ਬਣਾਈ ਰੱਖਣ ਲਈ ਇਲਾਕਾ ਵਾਸੀਆਂ ਨੂੰ ਪੁਲਿਸ ਨਾਲ ਸਹਿਯੋਗ ਕਰਨ ਦੀ ਅਪੀਲ ਵੀ ਕੀਤੀ |

Ad Position 22
No active advertisement
ਪਿਛਲੀ ਖ਼ਬਰ ਨਹਿਰੀ ਪਾਣੀ ਦੀ ਬੰਦੀ ਨੂੰ ਲੈ ਕੇ ਕੀਤਾ ਜਾਵੇਗਾ ਸੰਘਰਸ਼ ਅਗਲੀ ਖ਼ਬਰ ਸੜਕ ਹਾਦਸੇ 'ਚ ਇਕ ਜ਼ਖਮੀ
Ad Position 24