12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2026

ਸਮਾਜ ਸੇਵੀ ਸੰਸਥਾ ਨੇ ਸਰਕਾਰੀ ਹਸਪਤਾਲ 'ਚ 3 ਕੂਲਰ ਲਗਵਾਏ <br/>

Ad Position 21
No active advertisement
ਅਜੀਤ ਡੈਸਕ 04-06-2026
ਬੁਢਲਾਡਾ, 3 ਜੂਨ (ਸਵਰਨ ਸਿੰਘ ਰਾਹੀ)- ਸਥਾਨਕ ਸਮਾਜ ਸੇਵੀ ਸੰਸਥਾ ਮਾਤਾ ਗੁਜਰੀ ਜੀ ਭਲਾਈ ਕੇਂਦਰ ਵਲੋਂ ਗਰਮੀ ਦੇ ਮੌਸਮ ਨੂੰ ਦੇਖਦਿਆਂ ਸਥਾਨਕ ਸਿਵਲ ਹਸਪਤਾਲ ਦੇ ਤਿੰਨੋਂ ਜੱਚਾ-ਬੱਚਾ ਵਾਰਡਾਂ 'ਚ ਨਵ-ਜੰਮੇ ਬੱਚਿਆਂ ਦੀ ਸਹੂਲਤ ਲਈ ਕੂਲਰ ਲਗਵਾਏ ਗਏ ਹਨ | ਸੰਸਥਾ ਆਗੂ ਮਾ. ਕੁਲਵੰਤ ਸਿੰਘ ਅਤੇ ਕੁਲਵਿੰਦਰ ਸਿੰਘ ਨੇ ਦੱਸਿਆ ਕਿ ਮੌਜੂਦਾ ਸਮੇਂ ਪੈ ਰਹੀ ਗਰਮੀ ਤੋਂ ਰਾਹਤ ਲਈ ਸਰਕਾਰੀ ਹਸਪਤਾਲ ਦੇ ਜੱਚਾ-ਬੱਚਾ ਵਾਰਡਾਂ 'ਚ ਮਾਵਾਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਸੀ, ਜਿਸ ਕਾਰਨ ਦਾਨੀ ਸੱਜਣਾਂ ਦੇ ਸਹਿਯੋਗ ਨਾਲ ਕੂਲਰ ਲਗਵਾਉਣ ਦਾ ਕਾਰਜ ਕੀਤਾ ਗਿਆ ਹੈ | ਹਸਪਤਾਲ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਰਾਜੇਸ਼ ਗੋਇਲ ਨੇ ਕਿਹਾ ਕਿ ਸੰਸਥਾ ਵਲੋਂ ਪਹਿਲਾਂ ਵੀ ਪੀਣ ਵਾਲੇ ਪਾਣੀ ਸਮੇਤ ਅਨੇਕਾਂ ਸਮਾਜ ਸੇਵੀ ਕਾਰਜ ਕੀਤੇ ਗਏ ਹਨ | ਇਸ ਮੌਕੇ ਡਾ. ਸੁਮਿਤ ਕੁਮਾਰ, ਹੀਰਾ ਲਾਲ, ਗੁਰਸੇਵਕ ਸਿੰਘ ਸਿੱਧੂ, ਸੰਸਥਾ ਮੈਂਬਰ ਰਾਮਦੇਵ ਸ਼ਰਮਾ, ਬਲਵਿੰਦਰ ਸਿੰਘ ਨਹਿਲ, ਬਲਬੀਰ ਸਿੰਘ ਕੈਂਥ, ਮਿੱਠੂ ਸਿੰਘ, ਨਰੇਸ਼ ਕੁਮਾਰ ਬੰਸੀ, ਸੋਹਣ ਸਿੰਘ, ਮਨਜਿੰਦਰ ਸਿੰਘ ਹਾਕਮ ਵਾਲਾ, ਨੱਥਾ ਸਿੰਘ, ਮਹਿੰਦਰਪਾਲ ਸਿੰਘ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਕੱੁਤਿਆਂ ਦੇ ਪ੍ਰੇਮੀਆਂ ਵਲੋਂ ਸੁਪਰੀਮ ਕੋਰਟ ਦੇ ਫ਼ੈਸਲੇ ਖ਼ਿਲਾਫ਼ ਸ਼ਾਂਤਮਈ ਪ੍ਰਦਰਸ਼ਨ <br/> ਅਗਲੀ ਖ਼ਬਰ ਨਸ਼ੀਲੀਆਂ ਗੋਲੀਆਂ ਤੇ ਕੈਪਸੂਲ ਬਰਾਮਦ
Ad Position 24