08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-06-2026

ਮੁਲਾਜ਼ਮਾਂ 'ਤੇ ਕੀਤੇ ਲਾਠੀਚਾਰਜ ਖਿਲਾਫ਼ ਕਿਸਾਨਾਂ ਵਲੋਂ ਅਰਥੀ ਫੂਕ ਮੁਜ਼ਾਹਰਾ <br/>

Ad Position 21
No active advertisement
ਅਜੀਤ ਡੈਸਕ 07-06-2026

ਭੁੱਚੋ ਮੰਡੀ, 6 ਜੂਨ (ਪਰਵਿੰਦਰ ਸਿੰਘ ਜੌੜਾ)- ਇੱਥੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਅਤੇ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਧਨੇਰ ਵਲੋਂ ਰੋਸ ਮੁਜ਼ਾਹਰਾ ਕਰਕੇ ਬੱਸ ਅੱਡੇ ਸਾਹਮਣੇ ਮੁੱਖ ਮੰਤਰੀ ਦੀ ਅਰਥੀ ਸਾੜੀ ਗਈ ¢ ਇਸ ਮੌਕੇ ਬੀਕੇਯੂ ਏਕਤਾ ਡਕੌਂਦਾ ਧਨੇਰ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਗੁਰਦੀਪ ਰਾਮਪੁਰਾ ਨੇ ਦੋਸ਼ ਲਾਉਂਦਿਆਂ ਕਿਹਾ ਕਿ ਚੋਣਾਂ ਤੋਂ ਪਹਿਲਾਂ ਕਿਹਾ ਜਾਂਦਾ ਸੀ ਕਿ ਕਿਸੇ ਵੀ ਮੁਲਾਜ਼ਮ, ਕਿਸਾਨ, ਮਜ਼ਦੂਰ ਨੂੰ ਧਰਨੇ ਮੁਜ਼ਾਹਰੇ ਕਰਨ ਦੀ ਲੋੜ ਨਹੀਂ ਪਵੇਗੀ ਤੇ ਉਨ੍ਹਾਂ ਦੀ ਆਪਣੀ ਸਰਕਾਰ ਉਨ੍ਹਾਂ ਦੇ ਮਸਲੇ ਹੱਲ ਕਰੇਗੀ ¢ ਜਦੋਂ ਲੋਕ ਆਪਣੀਆਂ ਹੱਕੀ ਮੰਗਾਂ ਲਈ ਸ਼ਾਂਤਮਈ ਤਰੀਕੇ ਨਾਲ ਧਰਨਾ ਪ੍ਰਦਰਸ਼ਨ ਕਰਦੇ ਹਨ ਤਾਂ ਪੁਲਿਸ ਡੰਡੇ ਦੇ ਜ਼ੋਰ 'ਤੇ ਉਨ੍ਹਾਂ ਦੀ ਆਵਾਜ਼ ਬੰਦ ਕਰਨ ਤੇ ਲੱਗੀ ਹੋਈ ਹੈ ¢ ਜੋ ਕੱਲ੍ਹ ਪਟਿਆਲਾ ਵਿਚ ਹੱਕ ਮੰਗ ਰਹੇ ਮੁਲਜ਼ਮਾਂ 'ਤੇ ਲਾਠੀਚਾਰਜ ਕੀਤਾ ਹੈ, ਉਹ ਗੈਰ ਮਨੁੱਖੀ ਹੈ¢ ਮੁਲਾਜ਼ਮਾਂ ਨੂੰ ਪਸ਼ੂਆਂ ਵਾਂਗ ਕੁੱਟਿਆ ਗਿਆ ਹੈ ਅਤੇ ਸੰਵਿਧਾਨ ਦੀ ਉਲੰਘਣਾ ਕੀਤੀ ਹੈ¢ ਉਨ੍ਹਾਂ ਮੰਗ ਕੀਤੀ ਕਿ ਸਬੰਧਿਤ ਅਧਿਕਾਰੀਆਂ 'ਤੇ ਤੁਰੰਤ ਕਾਰਵਾਈ ਕਰਕੇ ਬਰਖ਼ਾਸਤ ਕੀਤਾ ਜਾਵੇ¢ ਇਸ ਮÏਕੇ ਬੀਕੇਯੂ ਏਕਤਾ ਉਗਰਾਹਾਂ ਦੇ ਬਲਾਕ ਮੀਤ ਪ੍ਰਧਾਨ ਲਖਵੀਰ, ਸਿੰਘ, ਜਗਜੀਤ ਸਿੰਘ, ਗੁਰਜੰਟ ਸਿੰਘ, ਬੀਕੇਯੂ ਏਕਤਾ ਡਕੌਂਦਾ ਧਨੇਰ ਦੇ ਜ਼ਿਲ੍ਹਾ ਆਗੂ ਅਮਰਜੀਤ ਸਿੰਘ ਹਨੀ, ਗੁਰਤੇਜ ਸਿੰਘ, ਗੁਰਦੀਪ ਸਿੰਘ, ਜਗਦੀਸ਼ ਸਿੰਘ ਰਾਮਪੁਰਾ ਅਤੇ ਵੱਡੀ ਗਿਣਤੀ ਕਿਸਾਨ ਸ਼ਾਮਿਲ ਹੋਏ¢

Ad Position 22
No active advertisement
ਪਿਛਲੀ ਖ਼ਬਰ ਬਠਿੰਡਾ ਪੁਲਿਸ ਵਲੋਂ ਹੈਰੋਇਨ ਤੇ ਲਾਹਣ ਸਮੇਤ 3 ਵਿਅਕਤੀ ਕਾਬੂ <br/> ਅਗਲੀ ਖ਼ਬਰ ਪਟਿਆਲਾ ਵਿਖੇ ਕੀਤੇ ਲਾਠੀਚਾਰਜ ਦੇ ਰੋਸ ਵਜੋਂ ਕਿਸਾਨਾਂ ਵਲੋਂ ਅਰਥੀ ਫੂਕ ਮੁਜ਼ਾਹਰਾ <br/>
Ad Position 24