08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-06-2026

ਇੰਪਲਾਈਜ਼ ਫੈਡਰੇਸ਼ਨ ਚਾਹਲ ਵਲੋਂ ਬੇਰੁਜ਼ਗਾਰ ਲਾਈਨਮੈਨਾਂ 'ਤੇ ਲਾਠੀਚਾਰਜ ਦੀ ਨਿਖੇਧੀ <br/>

Ad Position 21
No active advertisement
ਅਜੀਤ ਡੈਸਕ 07-06-2026
ਲਹਿਰਾ ਮੁਹੱਬਤ, 6 ਜੂਨ (ਸੁਖਪਾਲ ਸਿੰਘ ਸੁੱਖੀ)-ਇੰਪਲਾਈਜ਼ ਫੈਡਰੇਸ਼ਨ ਚਾਹਲ ਗੁਰੂ ਹਰਗੋਬਿੰਦ ਥਰਮਲ ਪਲਾਂਟ ਲਹਿਰਾ ਮੁਹੱਬਤ ਦੇ ਪ੍ਰਧਾਨ ਅਤੇ ਸੂਬਾ ਸੀਨੀਅਰ ਮੀਤ ਪ੍ਰਧਾਨ ਬਲਜੀਤ ਸਿੰਘ ਬਰਾੜ ਬੋਦੀ ਵਾਲਾ ਨੇ ਪ੍ਰੈੱਸ ਬਿਆਨ ਜਾਰੀ ਕਰਦਿਆਂ ਪੀ. ਐਸ. ਪੀ. ਸੀ. ਐਲ. ਦੇ ਮੁੱਖ ਦਫ਼ਤਰ ਅੱਗੇ ਸ਼ਾਂਤੀਪੂਰਨ ਤਰੀਕੇ ਨਾਲ ਧਰਨਾ ਦੇ ਰਹੇ ਬੇਰੁਜ਼ਗਾਰ ਲਾਈਨਮੈਨਾਂ ਉਪਰ ਪੁਲਿਸ ਵਲੋਂ ਕੀਤੇ ਲਾਠੀਚਾਰਜ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ | ਉਨ੍ਹਾਂ ਕਿਹਾ ਸੱਤਾ ਵਿਚ ਆਉਣ ਤੋਂ ਪਹਿਲਾਂ ਮੌਜੂਦਾ ਮੁੱਖ ਮੰਤਰੀ ਕਹਿੰਦੇ ਹੁੰਦੇ ਸੀ ਮੇਰਾ ਹਰਾ ਪੈੱਨ ਬੇਰੁਜ਼ਗਾਰਾਂ ਨੂੰ ਨੌਕਰੀਆਂ ਦੇਣ ਵਾਸਤੇ ਚੱਲਿਆ ਕਰੂਗਾ, ਹਰਾ ਪੈੱਨ ਤਾਂ ਨਹੀਂ ਚੱਲਿਆ, ਪਰ ਬੇਰੁਜ਼ਗਾਰਾਂ 'ਤੇ ਡਾਂਗਾਂ ਜ਼ਰੂਰ ਚੱਲ ਰਹੀਆਂ ਹਨ | ਉਨ੍ਹਾਂ ਮੰਗ ਕੀਤੀ ਕਿ ਹੱਕ ਮੰਗਦੇ ਨੌਜਵਾਨਾਂ 'ਤੇ ਲਾਠੀਚਾਰਜ ਕਰਨ ਵਾਲੇ ਡੀ. ਐਸ. ਪੀ. ਨੂੰ ਸਰਕਾਰ ਤੁਰੰਤ ਬਰਖਾਸਤ ਕਰੇ, ਕਿਉਂਕਿ ਇਹ ਮਨੁੱਖੀ ਅਧਿਕਾਰਾਂ ਦੀ ਘੋਰ ਉਲੰਘਣਾ ਹੈ | ਇਸ ਸਮੇਂ ਜਥੇਬੰਦੀ ਦੇ ਸੀਨੀਅਰ ਮੀਤ ਪ੍ਰਧਾਨ ਲਖਵੰਤ ਸਿੰਘ ਬਾਂਡੀ, ਜਨਰਲ ਸਕੱਤਰ ਰਜਿੰਦਰ ਸਿੰਘ ਨਿੰਮਾ, ਜੁਆਇੰਟ ਸਕੱਤਰ ਰਘਬੀਰ ਸਿੰਘ ਸੈਣੀ, ਕੈਸ਼ੀਅਰ ਗੁਰਭੇਜ ਸਿੰਘ, ਕੇਸ਼ਵ ਰਾਜ ਅਧਿਕਾਰੀ, ਦਲੀਪ ਕੁਮਾਰ, ਗੁਰਪ੍ਰੀਤ ਸਿੰਘ ਬਰਾੜ, ਗੁਰਲਾਲ ਸਿੰਘ, ਜਸ਼ਨਦੀਪ ਸਿੰਘ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਭਾਜਪਾ ਸਰਕਾਰ ਦੀਆਂ ਲੋਕ ਭਲਾਈ ਯੋਜਨਾਵਾਂ ਕੇਵਲ ਕਾਗਜ਼ਾਂ ਤੱਕ ਸੀਮਤ- ਕੁਮਾਰੀ ਸ਼ੈਲਜਾ ਅਗਲੀ ਖ਼ਬਰ ਨਕਦੀ ਅਤੇ ਗਹਿਣੇ ਚੋਰੀ ਕਰਨ ਦੇ ਮਾਮਲੇ 'ਚ ਅਣਪਛਾਤੇ 'ਤੇ ਮੁਕੱਦਮਾ ਦਰਜ
Ad Position 24