ਬੁਢਲਾਡਾ, 6 ਜੂਨ (ਰਾਹੀ)- ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਬੁਢਲਾਡਾ ਦੀ ਹੰਗਾਮੀ ਮੀਟਿੰਗ ਪ੍ਰਧਾਨ ਪ੍ਰਗਟ ਸਿੰਘ ਚਹਿਲ ਦੀ ਅਗਵਾਈ ਹੇਠ ਹੋਈ | ਜਨਰਲ ਸਕੱਤਰ ਨਰੇਸ਼ ਕਾਂਸਲ ਤੇ ਰਘੂਨਾਥ ਸਿੰਗਲਾ ਨੇ ਦੱਸਿਆ ਕਿ ਮੀਟਿੰਗ ਦੌਰਾਨ ਬੁਲਾਰਿਆਂ ਨੇ ਬੀਤੇ ਕੱਲ੍ਹ ਪਟਿਆਲਾ ਵਿਖੇ ਹੱਕੀ ਮੰਗਾਂ ਸਬੰਧੀ ਸ਼ਾਂਤਮਈ ਢੰਗ ਨਾਲ ਸੰਘਰਸ਼ ਕਰ ਰਹੇ ਬੇਰੁਜ਼ਗਾਰ ਅਪਰੈਂਟਿਸ਼ਿਪ ਲਾਈਨਮੈਨਾਂ ਉੱਪਰ ਪੰਜਾਬ ਸਰਕਾਰ ਦੀਆਂ ਹਦਾਇਤਾਂ 'ਤੇ ਪੰਜਾਬ ਪੁਲਿਸ ਵਲੋਂ ਕੀਤੇ ਅੰਨੇ੍ਹਵਾਹ ਲਾਠੀਚਾਰਜ ਤਸ਼ੱਦਦ ਦੀ ਨਿੰਦਾ ਕੀਤੀ | ਇਸ ਮੌਕੇ ਚੇਅਰਮੈਨ ਗੁਰਚਰਨ ਸਿੰਘ ਮਾਨ, ਬਲਵੀਰ ਸਿੰਘ ਸਰਾਂ, ਮਿੱਤ ਸਿੰਘ, ਰਾਮ ਗੋਪਾਲ, ਜਗਸੀਰ ਸਿੰਘ ਰਾਏਕੇ, ਸ਼ਾਮ ਸੁੰਦਰ ਸ਼ਰਮਾ ਆਦਿ ਨੇ ਕਿਹਾ ਕਿ ਨਿਹੱਥੇ ਨੌਜਵਾਨਾਂ ਨੂੰ ਬੁੱਚੜਾਂ ਵਾਂਗ ਕੁੱਟਣ ਵਾਲੇ ਡੀ. ਐਸ. ਪੀ. ਤੇ ਹੋਰ ਜ਼ਿੰਮੇਵਾਰ ਅਧਿਕਾਰੀਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇ |