ਨਥਾਣਾ, 6 ਜੂਨ (ਗੁਰਦਰਸ਼ਨ ਲੁੱਧੜ)- ਨਗਰ ਪੰਚਾਇਤ ਨਥਾਣਾ ਦੇ ਚੁਣੇ ਗਏ ਬਹੁਗਿਣਤੀ ਸ਼੍ਰੋਮਣੀ ਅਕਾਲੀ ਦਲ ਪੱਖੀ ਕੌਂਸਲਰਾਂ ਵਲੋਂ ਜਿੱਥੇ ਨਗਰ ਨਥਾਣਾ ਦੇ ਵਿਕਾਸ ਨੂੰ ਸਮਰਪਿਤ ਰਹਿਣ ਦੀ ਵਚਨਬੱਧਤਾ ਪ੍ਰਗਟਾਈ ਗਈ ਹੈ, ਉੱਥੇ ਸ਼੍ਰੋਮਣੀ ਅਕਾਲੀ ਦਲ ਦੇ ਹੱਕ 'ਚ ਡਟ ਕੇ ਖੜਨ ਦਾ ਅਹਿਦ ਕੀਤਾ ਗਿਆ ਹੈ ¢ ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਜ਼ਿਲ੍ਹਾ ਦਿਹਾਤੀ ਪ੍ਰਧਾਨ ਜਗਸੀਰ ਸਿੰਘ ਕਲਿਆਣ ਦੀ ਅਗਵਾਈ ਵਿਚ ਸਰਕਲ ਜਥੇਦਾਰ ਗੁਰਤੇਜ ਸਿੰਘ ਦੀ ਰਿਹਾਇਸ਼ 'ਤੇ ਹੋਈ ਮੀਟਿੰਗ ਦੌਰਾਨ ਨਵੇਂ ਚੁਣੇ ਗਏ ਕੌਂਸਲਰਾਂ ਵਲੋਂ ਖ਼ੁਦ ਕੀਤਾ ਗਿਆ ¢ ਮੀਟਿੰਗ 'ਚ ਸ਼੍ਰੋਮਣੀ ਅਕਾਲੀ ਦਲ ਨਾਲ ਸੰਬੰਧਿਤ ਕੌਂਸਲਰਾਂ ਕੁਲਵਿੰਦਰ ਕੌਰ, ਅਮਨਦੀਪ ਕੌਰ, ਸੁਖਰਾਜ ਕੌਰ, ਕੁਲਦੀਪ ਰਾਏ, ਪਾਲ ਸਿੰਘ ਅਤੇ ਸਿਮਰਜੀਤ ਕੌਰ ਤੋਂ ਇਲਾਵਾ ਆਜ਼ਾਦ ਕੌਂਸਲਰ ਜਸਪਾਲ ਕੌਰ ਵੀ ਹਾਜ਼ਰ ਰਹੇ ¢ ਇਸ ਮੀਟਿੰਗ 'ਚ ਮੌਜੂਦ ਸਮੂਹ ਕੌਂਸਲਰਾਂ ਨੇ ਸ਼੍ਰੋਮਣੀ ਅਕਾਲੀ ਦਲ ਦੇ ਪੱਖ ਵਿਚ ਆਪਣੀ ਇਕਜੁੱਟਤਾ ਦਾ ਪ੍ਰਗਟਾਵਾ ਕਰਦਿਆਂ ਪਾਰਟੀ ਦੀ ਮਜ਼ਬੂਤੀ ਅਤੇ ਨਗਰ ਨਥਾਣਾ ਦੇ ਸਰਬਪੱਖੀ ਵਿਕਾਸ ਲਈ ਮਿਲ ਕੇ ਕੰਮ ਕਰਨ ਦਾ ਭਰੋਸਾ ਦਿੰਦਿਆਂ ਕਿਹਾ ਕਿ ਲੋਕਾਂ ਵਲੋਂ ਦਿੱਤੀ ਗਈ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਇਆ ਜਾਵੇਗਾ ¢ ਜ਼ਿਲ੍ਹਾ ਪ੍ਰਧਾਨ ਜਗਸੀਰ ਸਿੰਘ ਜੱਗਾ ਕਲਿਆਣ ਨੇ ਨਵੇਂ ਚੁਣੇ ਨੁਮਾਇੰਦਿਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਲੋਕਾਂ ਦੀਆਂ ਉਮੀਦਾਂ 'ਤੇ ਖਰਾ ਉਤਰਣ ਲਈ ਵਚਨਬੱਧ ਹੈ ¢ ਇਸ ਮੌਕੇ ਪੰਜਾਬ ਨੰਬਰਦਾਰ ਯੂਨੀਅਨ ਦੇ ਸੀਨੀਅਰ ਮੀਤ ਪ੍ਰਧਾਨ ਦਰਸ਼ਨ ਸਿੰਘ ਮਾਲਵਾ, ਬੇਅੰਤ ਸਿੰਘ, ਗੁਰਪਾਲ ਸਿੰਘ, ਥਾਣਾ ਸਿੰਘ ਅਤੇ ਗੋਰਾ ਸਿੰਘ ਵੀ ਹਾਜ਼ਰ ਸਨ¢