ਮਾਨਸਾ, 6 ਜੂਨ (ਬਲਵਿੰਦਰ ਸਿੰਘ ਧਾਲੀਵਾਲ)-ਤਰਕਸ਼ੀਲ ਸੁਸਾਇਟੀ ਪੰਜਾਬ ਇਕਾਈ ਮਾਨਸਾ ਦੀ ਮੀਟਿੰਗ ਸਥਾਨਕ ਪੈਨਸ਼ਨਰ ਭਵਨ ਵਿਖੇ ਹੋਈ | ਇਕਾਈ ਮੁਖੀ ਮਾਸਟਰ ਲੱਖਾ ਸਿੰਘ ਸਹਾਰਨਾ ਅਤੇ ਮੀਡੀਆ ਵਿਭਾਗ ਮੁਖੀ ਨਰਿੰਦਰ ਕੌਰ ਬੁਰਜ ਹਮੀਰਾ, ਗੁਰਦੀਪ ਸਿੰਘ ਸਿੱਧੂ, ਕਿ੍ਸ਼ਨ ਮਾਨਬੀਬੜੀਆਂ, ਹਰਬੰਸ ਸਿੰਘ ਢਿੱਲੋਂ ਅਤੇ ਅਜੈਬ ਸਿੰਘ ਚੱਕ ਅਲੀਸ਼ੇਰ ਨੇ ਪਟਿਆਲਾ ਵਿਖੇ ਬੇਰੁਜ਼ਗਾਰ ਨੌਜਵਾਨਾਂ 'ਤੇ ਕੀਤੇ ਗਏ ਲਾਠੀਚਾਰਜ ਦੀ ਸਖ਼ਤ ਸ਼ਬਦਾਂ 'ਚ ਨਿਖੇਧੀ ਕਰਦਿਆਂ ਕਿਹਾ ਕਿ ਬਦਲਾਅ ਦੇ ਨਾਅਰੇ ਨਾਲ ਸੱਤਾ 'ਚ ਆਈ ਪੰਜਾਬ ਸਰਕਾਰ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਦੀ ਬਜਾਏ ਉਨ੍ਹਾਂ 'ਤੇ ਜ਼ਬਰ ਕਰ ਰਹੀ ਹੈ, ਜਿਸ ਨਾਲ ਅਰਾਜਕਤਾ ਦਾ ਮਾਹੌਲ ਪੈਦਾ ਹੋ ਰਿਹਾ ਹੈ | ਉਨ੍ਹਾਂ ਕਿਹਾ ਕਿ ਇਹ ਰੁਝਾਨ ਪੰਜਾਬ ਦੇ ਹਿਤ 'ਚ ਨਹੀਂ ਹੈ |