12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-06-2026

ਨਾਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਕਾਬੂ

Ad Position 21
No active advertisement
ਅਜੀਤ ਡੈਸਕ 07-06-2026
ਬਰਨਾਲਾ, 6 ਜੂਨ (ਰਾਜ ਪਨੇਸਰ)-ਸਥਾਨਕ ਟਰਾਈਡੈਂਟ ਫ਼ੈਕਟਰੀ ਸੰਘੇੜਾ ਨਜ਼ਦੀਕ ਇਕ ਵਿਅਕਤੀ ਕੋਲੋਂ 34 ਬੋਤਲਾਂ ਠੇਕਾ ਸ਼ਰਾਬ ਦੇਸੀ ਸਮੇਤ ਬਰਾਮਦ ਕਰ ਕੇ ਥਾਣਾ ਸਿਟੀ-2 ਵਲੋਂ ਮਾਮਲਾ ਦਰਜ ਕੀਤਾ ਗਿਆ ਹੈ | ਜਾਣਕਾਰੀ ਦਿੰਦਿਆਂ ਸਹਾਇਕ ਥਾਣੇਦਾਰ ਮਨਜੀਤ ਸਿੰਘ ਨੇ ਦੱਸਿਆ ਕਿ ਉੱਚ ਅਧਿਕਾਰੀਆਂ ਦੀਆਂ ਸਖ਼ਤ ਹਦਾਇਤਾਂ ਅਨੁਸਾਰ ਜ਼ਿਲ੍ਹਾ ਬਰਨਾਲਾ ਅੰਦਰ ਨਾਜਾਇਜ਼ ਸ਼ਰਾਬ ਵੇਚਣ ਵਾਲਿਆਂ ਨੂੰ ਕਿਸੇ ਕੀਮਤ 'ਤੇ ਬਖ਼ਸ਼ਿਆ ਨਹੀਂ ਜਾਵੇਗਾ | ਇਸੇ ਮੁਹਿੰਮ ਤਹਿਤ ਸੂਚਨਾ ਮਿਲੀ ਕਿ ਅਸ਼ੋਕ ਕੁਮਾਰ ਵਾਸੀ ਸੇਖਾ ਰੋਡ ਬਰਨਾਲਾ ਨਾਜਾਇਜ਼ ਸ਼ਰਾਬ ਵੇਚਣ ਦਾ ਆਦੀ ਹੈ | ਜੋ ਅੱਜ ਵੀ ਭਾਰੀ ਮਾਤਰਾ 'ਚ ਨਾਜਾਇਜ਼ ਸ਼ਰਾਬ ਲਿਆ ਕੇ ਵੇਚਣ ਦੀ ਫ਼ਿਰਾਕ ਵਿਚ ਹੈ | ਪੂਰੀ ਟੀਮ ਸਮੇਤ ਟਰਾਈਡੈਂਟ ਫ਼ੈਕਟਰੀ ਸੰਘੇੜਾ ਨਜ਼ਦੀਕ ਛਾਪੇਮਾਰੀ ਕਰਦਿਆਂ ਅਸ਼ੋਕ ਕੁਮਾਰ ਨੂੰ 34 ਬੋਤਲਾਂ ਠੇਕਾ ਸ਼ਰਾਬ ਦੇਸੀ ਸਮੇਤ ਕਾਬੂ ਕਰ ਕੇ ਥਾਣਾ ਸਿਟੀ-2 ਵਿਚ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |
Ad Position 22
No active advertisement
ਪਿਛਲੀ ਖ਼ਬਰ ਸੜਕ ਹਾਦਸੇ ਵਿਚ ਜ਼ਖਮੀ ਹੋਏ ਵਿਅਕਤੀ ਦੀ ਇਲਾਜ ਦੌਰਾਨ ਮੌਤ ਅਗਲੀ ਖ਼ਬਰ ਅਪ੍ਰੈਂਟਿਸਸ਼ਿਪ ਲਾਈਨਮੈਨਾਂ 'ਤੇ ਪੁਲਿਸ ਵਲੋਂ ਕੀਤੇ ਤਸ਼ੱਦਦ ਵਿਰੁੱਧ ਟੈਕਨੀਕਲ ਮੁਲਾਜ਼ਮਾਂ ਵਲੋਂ ਧਰਨਾ <br/>
Ad Position 24