12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-06-2026

ਨਸ਼ੇ ਦੇ ਕੈਪਸੂਲ ਬਰਾਮਦ

Ad Position 21
No active advertisement
ਅਜੀਤ ਡੈਸਕ 07-06-2026
ਮਾਨਸਾ, 6 ਜੂਨ (ਵਿ.ਪ੍ਰਤੀ.)- ਥਾਣਾ ਸ਼ਹਿਰੀ-2 ਮਾਨਸਾ ਪੁਲਿਸ ਨੇ ਠੂਠਿਆਂਵਾਲੀ ਰੋਡ ਮਾਲ ਮੰਡੀ ਨਜ਼ਦੀਕ ਰਮਨਦੀਪ ਸਿੰਘ ਵਾਸੀ ਮਾਨਸਾ ਕੋਲੋਂ 60 ਨਸ਼ੇ ਦੇ ਕੈਪਸੂਲ ਬਰਾਮਦ ਕੀਤੇ ਹਨ | ਉਸ ਖ਼ਿਲਾਫ਼ ਧਾਰਾ 223 ਬੀ. ਐਨ. ਐਸ. ਐਕਟ ਤਹਿਤ ਕਾਰਵਾਈ ਕੀਤੀ ਗਈ ਹੈ |
ਨਸ਼ੀਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਕਾਬੂ
ਬਰਨਾਲਾ, 6 ਜੂਨ (ਰਾਜ ਪਨੇਸਰ)- ਪਿੰਡ ਸੇਖਾ ਦੇ ਨਜ਼ਦੀਕ ਇਕ ਵਿਅਕਤੀ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰ ਕੇ ਥਾਣਾ ਸਦਰ ਬਰਨਾਲਾ ਵਲੋਂ ਮਾਮਲਾ ਦਰਜ ਕੀਤਾ ਗਿਆ ਹੈ | ਜਾਣਕਾਰੀ ਦਿੰਦਿਆਂ ਸਹਾਇਕ ਥਾਣੇਦਾਰ ਕੁਲਵੰਤ ਸਿੰਘ ਨੇ ਦੱਸਿਆ ਕਿ ਪੁਲਿਸ ਦੇ ਉੱਚ ਅਧਿਕਾਰੀਆਂ ਦੀਆਂ ਸਖ਼ਤ ਹਦਾਇਤਾਂ ਅਨੁਸਾਰ ਜ਼ਿਲ੍ਹਾ ਬਰਨਾਲਾ ਅੰਦਰ ਨਸ਼ਾ ਵੇਚਣ ਵਾਲਿਆਂ ਨੂੰ ਕਿਸੇ ਕੀਮਤ 'ਤੇ ਬਖ਼ਸ਼ਿਆ ਨਹੀਂ ਜਾਵੇਗਾ | ਇਸੇ ਮੁਹਿੰਮ ਤਹਿਤ ਸੂਚਨਾ ਮਿਲੀ ਕਿ ਸੀਲੂ ਮੱਲ ਵਾਸੀ ਸੇਖਾ ਨਸ਼ਾ ਵੇਚਣ ਦਾ ਆਦੀ ਹੈ ਜੋ ਕਿ ਅੱਜ ਵੀ ਨਸ਼ਾ ਲਿਆ ਕੇ ਵੇਚਣ ਦੀ ਫ਼ਿਰਾਕ ਵਿਚ ਹੈ | ਪੁਲਿਸ ਵਲੋਂ ਛਾਪੇਮਾਰੀ ਕਰਦਿਆਂ ਉਕਤ ਵਿਅਕਤੀ ਨੂੰ 60 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰ ਕੇ ਥਾਣਾ ਸਦਰ ਬਰਨਾਲਾ ਵਿਖੇ ਮਾਮਲਾ ਦਰਜ ਕਰਦਿਆਂ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |

Ad Position 22
No active advertisement
ਪਿਛਲੀ ਖ਼ਬਰ ਚਿੱਟੇ ਸਮੇਤ ਇਕ ਕਾਬੂ ਅਗਲੀ ਖ਼ਬਰ ਸੜਕ ਹਾਦਸੇ ਵਿਚ ਜ਼ਖਮੀ ਹੋਏ ਵਿਅਕਤੀ ਦੀ ਇਲਾਜ ਦੌਰਾਨ ਮੌਤ
Ad Position 24