ਭੀਖੀ, 6 ਜੂਨ (ਬਲਕਾਰ ਸਿੰਘ ਸਹੋਤਾ)- ਸ਼ੋ੍ਰਮਣੀ ਅਕਾਲੀ ਦਲ ਦੇ ਇਸਤਰੀ ਵਿੰਗ ਦੀ ਹਲਕਾ ਪ੍ਰਧਾਨ ਅਤੇ ਮੈਂਬਰ ਜ਼ਿਲ੍ਹਾ ਪ੍ਰੀਸ਼ਦ ਕਰਮਜੀਤ ਕੌਰ ਸਮਾਓਾ ਦਾ ਨੇੜਲੇ ਪਿੰਡ ਖੀਵਾ ਕਲਾਂ ਵਿਖੇ ਸਥਾਨਕ ਇਕਾਈ ਵਲੋਂ ਨਿੱਘਾ ਸਵਾਗਤ ਕਰਦਿਆਂ ਉਚੇਚਾ ਸਨਮਾਨ ਕੀਤਾ ਗਿਆ | ਕਰਮਜੀਤ ਕੌਰ ਸਮਾਓਾ ਨੇ ਕਿਹਾ ਕਿ ਸਥਾਨਕ ਸਰਕਾਰਾਂ ਇਕਾਈ ਦੀਆਂ ਹੋਈਆਂ ਚੋਣਾਂ ਵਿਚ ਅਕਾਲੀ ਦਲ ਸ਼ਹਿਰੀ ਖੇਤਰ ਵਿਚ ਵੀ ਮੁੜ ਮਜ਼ਬੂਤ ਤਾਕਤ ਬਣ ਕੇ ਉੱਭਰਿਆ ਹੈ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦੀਆਂ ਆਪ ਹੁਦਰੀਆਂ ਕਾਰਨ ਲੋਕ ਆਪਣੀ ਖੇਤਰੀ ਪਾਰਟੀ ਅਕਾਲੀ ਦਲ ਵੱਲ ਦੁਬਾਰਾ ਮੁੜ ਰਹੇ ਹਨ | ਉਨ੍ਹਾਂ ਅਕਾਲੀ ਵਰਕਰਾਂ ਨੂੰ ਅਹਿਦ ਕੀਤਾ ਕਿ ਆਗਾਮੀ ਵਿਧਾਨ ਸਭਾ ਚੋਣਾਂ ਜਿੱਤਣ ਲਈ ਤਨਦੇਹੀ ਨਾਲ ਪਾਰਟੀ ਹਿਤਾਂ ਲਈ ਜੁੜਨ | ਇਸ ਮੌਕੇ ਪਿੰਡ ਦੇ ਸਾਬਕਾ ਸਰਪੰਚ ਅਮਰੀਕ ਸਿੰਘ, ਬਲਾਕ ਸੰਮਤੀ ਮੈਂਬਰ ਰੂਪ ਸਿੰਘ ਅਤੇ ਵਿਸਾਖਾ ਸਿੰਘ ਤੋਂ ਇਲਾਵਾ ਜਥੇਬੰਦੀ ਦੇ ਕਾਰਕੁਨ ਅਤੇ ਆਗੂ ਹਾਜ਼ਰ ਸਨ |