16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-06-2026

ਪਾਵਰ ਕਾਰਪੋਰੇਸ਼ਨ ਦੇ ਆਊਟਸੋਰਸਡ ਮੁਲਾਜ਼ਮਾਂ ਵਲੋਂ 9 ਤੋਂ ਪੱਕੇ ਧਰਨੇ ਦਾ ਐਲਾਨ

Ad Position 21
repet_subhas-goyals [Copy P29]
ਅਜੀਤ ਡੈਸਕ 08-06-2026
ਲਹਿਰਾ ਮੁਹੱਬਤ, 7 ਜੂਨ (ਸੁਖਪਾਲ ਸਿੰਘ ਸੁੱਖੀ)- ਪਾਵਰਕਾਮ ਅਤੇ ਟ੍ਰਾਂਸਕੋ ਆਊਟਸੋਰਸ਼ਡ ਮੁਲਾਜ਼ਮ ਤਾਲਮੇਲ ਕਮੇਟੀ (ਪੰਜਾਬ) ਦੇ ਸੱਦੇ 'ਤੇ ਪਾਵਰ ਕਾਰਪੋਰੇਸ਼ਨ ਦੇ ਆਊਟਸੋਰਸਡ ਠੇਕਾ ਮੁਲਾਜ਼ਮਾਂ ਨੇ ਵਿਭਾਗ ਵਿਚ ਮਰਜ਼ ਕਰਨ ਦਾ ਨੋਟੀਫ਼ਿਕੇਸ਼ਨ ਜਾਰੀ ਕਰਨ ਦੀ ਮੰਗ ਨੂੰ ਲੈ ਕੇ 9 ਜੂਨ ਤੋਂ ਆਪਣੇ-ਆਪਣੇ ਵਿਭਾਗਾਂ ਦੇ ਦਫ਼ਤਰਾਂ ਅੱਗੇ ਲਗਾਤਾਰ ਪਰਿਵਾਰਾਂ ਸਮੇਤ ਧਰਨੇ ਦੇਣ ਫੈਸਲਾ ਕੀਤਾ ਹੈ¢ ਤਾਲਮੇਲ ਕਮੇਟੀ ਦੇ ਸੂਬਾ ਆਗੂ ਜਗਰੂਪ ਸਿੰਘ ਲਹਿਰਾ, ਗੁਰਵਿੰਦਰ ਸਿੰਘ ਪੰਨੂੰ, ਸਿਮਰਨਜੀਤ ਸਿੰਘ ਨੀਲੋਂ, ਗੁਰਪ੍ਰੀਤ ਸਿੰਘ ਢਿੱਲੋਂ, ਜਗਸੀਰ ਸਿੰਘ ਭੰਗੂ, ਹਰਜੀਤ ਸਿੰਘ ਢਿੱਲੋਂ, ਬਲਵਿੰਦਰ ਸਿੰਘ ਸੈਣੀ ਅਤੇ ਅਮਰਦੀਪ ਸਿੰਘ ਚਹਿਲ ਨੇ ਕਿਹਾ ਕਿ ਸਮੁੱਚੇ ਪਾਵਰ ਕਾਰਪੋਰੇਸ਼ਨ ਸਮੇਤ ਸਰਕਾਰੀ ਥਰਮਲ ਪਲਾਂਟਾਂ, ਹਾਈਡਲ ਪ੍ਰੋਜੈਕਟਾਂ, ਗਰਿੱਡਾਂ, ਦਫ਼ਤਰਾਂ, ਸਟੋਰਾਂ ਅਤੇ ਸਮੁੱਚੇ ਫ਼ੀਲਡ ਵਿਚ ਹਜ਼ਾਰਾਂ ਆਊਟਸੋਰਸਡ ਠੇਕਾ ਮੁਲਾਜ਼ਮ ਲੰਬੇ ਅਰਸੇ ਤੋਂ ਲਗਾਤਾਰ ਨਿਗੂਣੀਆਂ ਤਨਖ਼ਾਹਾਂ 'ਤੇ ਸੇਵਾਵਾਂ ਦਿੰਦੇ ਆ ਰਹੇ ਹਨ¢ ਪਰ ਪੰਜਾਬ ਸਰਕਾਰ ਅਤੇ ਵਿਭਾਗ ਦੀ ਮੈਨੇਜਮੈਂਟ ਵਿਭਾਗ ਦੇ ਆਊਟਸੋਰਸ਼ਡ ਮੁਲਾਜ਼ਮਾਂ ਨੂੰ ਵਿਭਾਗ ਵਿਚ ਪੱਕਾ ਕਰਨ ਅਤੇ ਗੁਜ਼ਾਰੇ ਯੋਗ ਤਨਖ਼ਾਹ ਨਿਸ਼ਚਿਤ ਕਰਨ ਤੋਂ ਲਗਾਤਾਰ ਟਾਲਾ ਵੱਟ ਰਹੀ ਹੈ¢ ਬੀਤੇ 28 ਮਈ ਨੂੰ ਮੁੱਖ ਦਫਤਰ ਪਟਿਆਲਾ ਅੱਗੇ ਲਗਾਤਾਰ ਧਰਨਾ ਦੇਣ ਦੇ ਸੰਘਰਸ਼ ਕਾਰਨ ਬਿਜਲੀ ਮੰਤਰੀ ਤੇ ਪਾਵਰ ਕਾਰਪੋਰੇਸ਼ਨ ਦੀ ਮੈਨੇਜਮੈਂਟ ਵਲੋਂ ਮਰਜ਼ ਕਰਨ ਦਾ ਨੋਟੀਫ਼ਿਕੇਸ਼ਨ ਜਾਰੀ ਕਰਨ ਅਤੇ 15 ਜੂਨ ਤੱਕ ਵਿਭਾਗ ਵਿੱਚ ਮਰਜ਼ ਕਰਕੇ ਨਿਯੁਕਤੀ ਪੱਤਰ ਦੇਣ ਦੀ ਸਹਿਮਤੀ ਬਣੀ ਸੀ¢ ਪਰ ਹੁਣ ਪਾਵਰ ਕਾਰਪੋਰੇਸ਼ਨ ਦੀ ਮੈਨੇਜਮੈਂਟ ਮੀਟਿੰਗ ਵਿਚ ਬਣੀਆਂ ਸਹਿਮਤੀਆਂ ਤੋਂ ਭੱਜ ਰਹੀ ਹੈ¢ ਆਗੂਆਂ ਨੇ ਕਿਹਾ ਕਿ ਇਸ ਸੰਘਰਸ਼ ਦੌਰਾਨ ਬਿਜਲੀ ਉਤਪਾਦਨ ਅਤੇ ਬਿਜਲੀ ਸਪਲਾਈ ਵਿਚ ਪਏ ਵਿਘਨ ਲਈ ਪੰਜਾਬ ਸਰਕਾਰ ਅਤੇ ਪਾਵਰ ਕਾਰਪੋਰੇਸ਼ਨ ਦੀ ਮੈਨੇਜਮੈਂਟ
Ad Position 22
No active advertisement
ਪਿਛਲੀ ਖ਼ਬਰ ਅਪਰੈਂਟਿਸ ਲਾਈਨਮੈਨਾਂ 'ਤੇ ਤਸ਼ੱਦਦ ਦਾ ਜਥੇਬੰਦੀਆਂ ਨੇ ਲਿਆ ਗੰਭੀਰ ਨੋਟਿਸ ਅਗਲੀ ਖ਼ਬਰ ਮੱਲਖੰਭ ਐਸੋਸੀਏਸ਼ਨ ਵਲੋਂ ਨਵ-ਨਿਯੁਕਤ ਕੌਂਸਲਰ ਸਨਮਾਨਿਤ <br/>
Ad Position 24