16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-06-2026

ਗੈਸਟ ਪ੍ਰੋਫੈਸਰਾਂ ਦੀਆਂ ਮੰਗਾਂ ਨੂੰ ਜਲਦ ਹੱਲ ਕਰਵਾਇਆ ਜਾਵੇਗਾ- ਖੁੱਡੀਆਂ

Ad Position 21
repet_subhas-goyals [Copy P29]
ਅਜੀਤ ਡੈਸਕ 08-06-2026

ਮਾਨਸਾ, 7 ਜੂਨ (ਰਾਵਿੰਦਰ ਸਿੰਘ ਰਵੀ)- ਸਰਕਾਰੀ ਕਾਲਜਾਂ 'ਚ ਕੰਮ ਕਰਦੇ ਗੈਸਟ ਫੈਕਲਟੀ ਸਹਾਇਕ ਪ੍ਰੋਫੈਸਰਾਂ ਦੀਆਂ ਮੰਗਾਂ ਨੂੰ ਮੁੱਖ ਮੰਤਰੀ ਪੰਜਾਬ ਦੇ ਧਿਆਨ 'ਚ ਲਿਆ ਕੇ ਜਲਦ ਹੱਲ ਕਰਵਾਇਆ ਜਾਵੇਗਾ | ਇਹ ਵਿਚਾਰ ਸੂਬੇ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਇੱਥੇ ਗੈਸਟ ਫੈਕਲਟੀ ਸਹਾਇਕ ਪ੍ਰੋਫੈਸਰਾਂ ਨਾਲ ਮੁਲਾਕਾਤ ਕਰਨ ਮੌਕੇ ਪ੍ਰਗਟਾਏ | ਉਨ੍ਹਾਂ ਗੰਭੀਰਤਾ ਨਾਲ ਗੈਸਟ ਪ੍ਰੋਫੈਸਰਾਂ ਦੇ ਮਸਲੇ ਨੂੰ ਸੁਣਿਆ ਅਤੇ ਕਿਹਾ ਕਿ ਏਨੇ ਲੰਬੇ ਸਮੇਂ ਤੋਂ ਕੰਮ ਕਰਦੇ ਅਧਿਆਪਕਾਂ ਦੀਆਂ ਸੇਵਾਵਾਂ ਨਿਯਮਿਤ ਹੋਣੀਆਂ ਚਾਹੀਦੀਆਂ ਹਨ | ਗੈਸਟ ਫੈਕਲਟੀ ਸਹਾਇਕ ਪ੍ਰੋਫੈਸਰਜ਼ ਸੰਯੁਕਤ ਫ਼ਰੰਟ ਦੇ ਸੂਬਾਈ ਆਗੂ ਡਾ. ਰਾਵਿੰਦਰ ਸਿੰਘ ਮਾਨਸਾ ਨੇ ਦੱਸਿਆ ਕਿ ਉਹ ਮਨਜ਼ੂਰਸ਼ੁਦਾ ਅਸਾਮੀਆਂ 'ਤੇ ਦਹਾਕਿਆਂ ਤੋਂ ਸੇਵਾਵਾਂ ਨਿਭਾ ਰਹੇ ਹਨ ਪਰ ਉਨ੍ਹਾਂ ਦੀਆਂ ਨੌਕਰੀਆਂ ਨੂੰ ਰੈਗੂਲਰ ਨਹੀਂ ਕੀਤਾ ਗਿਆ | ਉਨ੍ਹਾਂ ਦੱਸਿਆ ਕਿ ਬਹੁਤੇ ਤਾਂ ਸਰਕਾਰੀ ਨੌਕਰੀ ਲੱਗਣ ਦੀ ਉਮਰ ਹੱਦ ਵੀ ਲੰਘਾ ਚੁੱਕੇ ਹਨ | ਲੋਕਲ ਇਕਾਈ ਯੂਨਿਟ ਨਹਿਰੂ ਕਾਲਜ ਦੇ ਪ੍ਰਤੀਨਿਧ ਡਾ. ਅਜਮੀਤ ਕੌਰ ਅÏਲਖ ਨੇ ਮੰਤਰੀ ਸਾਹਿਬ ਦੇ ਧਿਆਨ 'ਚ ਲਿਆਂਦਾ ਕਿ 'ਆਪ' ਸਰਕਾਰ ਵਲੋਂ ਗੈਸਟ ਪ੍ਰੋਫੈਸਰਾਂ ਦੀਆਂ ਤਨਖ਼ਾਹਾਂ ਵੀ ਵਧਾਈਆਂ ਗਈਆਂ ਸਨ ਅਤੇ ਹੁਣ ਪੂਰਨ ਉਮੀਦ ਹੈ ਕਿ ਉਨ੍ਹਾਂ ਦੀਆਂ ਸੇਵਾਵਾਂ ਪੱਕੀਆਂ ਕੀਤੀਆਂ ਜਾਣਗੀਆਂ | ਇਸ ਦੌਰਾਨ ਗੈਸਟ ਪ੍ਰੋਫੈਸਰਾਂ ਨੇ ਕੈਬਨਿਟ ਮੰਤਰੀ ਨੂੰ ਮੰਗ ਪੱਤਰ ਵੀ ਸੌਂਪਿਆ | ਇਸ ਮੌਕੇ ਮੁੱਖ ਮੰਤਰੀ ਪੰਜਾਬ ਦੇ ਸਾਬਕਾ ਓ.ਐਸ.ਡੀ. ਮਨਜੀਤ ਸਿੰਘ ਸਿੱਧੂ, ਹਲਕਾ ਸਰਦੂਲਗੜ੍ਹ ਦੇ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ, ਮਨਜੀਤ ਕੌਰ ਅÏਲਖ, ਜਗਤਾਰ ਸਿੰਘ ਅÏਲਖ, ਸੁਭਾਸ਼ ਬਿੱਟੂ, ਦੀਪ ਸੇਖੋਂ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਪੰਜਾਬ ਖੇਤ ਮਜ਼ਦੂਰ ਸਭਾ ਵਲੋਂ ਬਲਾਕ ਵਿਕਾਸ ਤੇ ਪੰਚਾਇਤ ਵਿਭਾਗ ਦੇ ਦਫ਼ਤਰ ਮੂਹਰੇ ਧਰਨਾ ਅਗਲੀ ਖ਼ਬਰ ਨਹਿਰੀ ਪਾਣੀ ਦੀ ਬੰਦੀ ਦੇ ਚਲਦਿਆਂ ਖੇਤਰ ਦੇ ਲੋਕ ਪੀਣ ਵਾਲੇ ਪਾਣੀ ਨੂੰ ਤਰਸੇ <br/>
Ad Position 24