16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-06-2026

ਪੰਜਾਬ ਖੇਤ ਮਜ਼ਦੂਰ ਸਭਾ ਵਲੋਂ ਬਲਾਕ ਵਿਕਾਸ ਤੇ ਪੰਚਾਇਤ ਵਿਭਾਗ ਦੇ ਦਫ਼ਤਰ ਮੂਹਰੇ ਧਰਨਾ

Ad Position 21
repet_subhas-goyals [Copy P29]
ਅਜੀਤ ਡੈਸਕ 08-06-2026

ਸੰਗਤ ਮੰਡੀ, 7 ਜੂਨ (ਅੰਮਿ੍ਤਪਾਲ ਸ਼ਰਮਾ)- ਸੰਗਤ ਮੰਡੀ ਵਿਖੇ ਪੰਜਾਬ ਖੇਤ ਮਜ਼ਦੂਰ ਸਭਾ ਵਲੋਂ ਬਲਾਕ ਵਿਕਾਸ 'ਤੇ ਪੰਚਾਇਤ ਵਿਭਾਗ ਦੇ ਦਫ਼ਤਰ ਮੂਹਰੇ ਧਰਨਾ ਲਗਾ ਕੇ ਕੇਂਦਰ ਅਤੇ ਪੰਜਾਬ ਸਰਕਾਰ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ | ਪੰਜਾਬ ਖੇਤ ਮਜ਼ਦੂਰ ਸਭਾ ਦੇ ਜ਼ਿਲ੍ਹਾ ਪ੍ਰਧਾਨ ਮਿੱਠੂ ਸਿੰਘ ਘੁੱਦਾ ਦੀ ਅਗਵਾਈ ਹੇਠ ਗਏ ਇਸ ਰੋਸ ਧਰਨੇ ਦੌਰਾਨ ਮਜ਼ਦੂਰ ਔਰਤਾਂ ਵੀ ਵੱਡੀ ਗਿਣਤੀ 'ਚ ਸ਼ਾਮਿਲ ਹੋਈਆਂ | ਧਰਨੇ ਦੌਰਾਨ ਵੱਖ-ਵੱਖ ਬੁਲਾਰਿਆਂ ਵਲੋਂ ਆਪਣੀਆਂ ਹੱਕੀ ਮੰਗਾਂ ਸੰਬੰਧੀ ਕੇਂਦਰ ਸਰਕਾਰ ਦੀ ਆਲੋਚਨਾ ਕਰਦਿਆਂ ਮਨਰੇਗਾ ਸਕੀਮ 'ਚ ਕੀਤੀ ਕਟੌਤੀ ਦੀ ਸਖ਼ਤ ਸ਼ਬਦਾਂ 'ਚ ਨਿਖੇਧੀ ਕੀਤੀ ਗਈ | ਉਨ੍ਹਾਂ ਮੰਗ ਕੀਤੀ ਕਿ ਮਜ਼ਦੂਰੀ 700 ਰੁਪਏ ਪ੍ਰਤੀ ਦਿਨ ਤਹਿਤ ਮਨਰੇਗਾ ਦਾ ਕੰਮ ਪੂਰਾ ਸਾਲ ਚਲਾਇਆ ਜਾਵੇ ਅਤੇ 60 ਸਾਲ ਤੋਂ ਵੱਧ ਉਮਰ ਦੇ ਸਾਰੇ ਹੀ ਔਰਤਾਂ ਮਰਦਾਂ ਨੂੰ 10-10 ਹਜ਼ਾਰ ਰੁਪਏ ਪੈਨਸ਼ਨ ਦਿੱਤੀ ਜਾਵੇ | ਪੰਜਾਬ ਸਰਕਾਰ ਵਲੋਂ ਬੇ-ਘਰੇ ਮਜ਼ਦੂਰਾਂ ਨੂੰ 10-10 ਮਰਲੇ ਦੇ ਪਲਾਟ ਦਿੱਤੇ ਜਾਣ ਅਤੇ ਮਕਾਨ ਬਣਾਉਣ ਲਈ 10 ਲੱਖ ਰੁਪਏ ਦੀ ਗਰਾਂਟ ਦਿੱਤੀ ਜਾਵੇ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਮਿੱਠੂ ਸਿੰਘ ਘੁੱਦਾ, ਮੱਖਣ ਸਿੰਘ ਗੁਰੂਸਰ, ਦਰਸ਼ਨ ਸਿੰਘ ਬਾਜਕ, ਧਰਮ ਸਿੰਘ ਫੁੱਲੋ ਮਿੱਠੀ, ਬਲਕਰਨ ਸਿੰਘ ਬਰਾੜ ਸੂਬਾ ਜਨਰਲ ਸਕੱਤਰ ਕੁੱਲ ਹਿੰਦ ਕਿਸਾਨ ਸਭਾ, ਜਸਵੀਰ ਸਿੰਘ ਆਕਲੀਆ ਅਤੇ ਦਰਸ਼ਨ ਸਿੰਘ ਫੁੱਲੋ ਮਿੱਠੀ ਜ਼ਿਲ੍ਹਾ ਆਗੂ ਕੁੱਲ ਹਿੰਦ ਕਿਸਾਨ ਸਭਾ ਵਲੋਂ ਵੀ ਸੰਬੋਧਨ ਕੀਤਾ ਗਿਆ |

Ad Position 22
No active advertisement
ਪਿਛਲੀ ਖ਼ਬਰ ਐਸ.ਆਈ.ਆਰ. ਤਹਿਤ ਬੀ.ਐਲ.ਓ. ਘਰ-ਘਰ ਜਾ ਕੇ ਵੋਟਰਾਂ ਦੇ ਭਰਨਗੇ ਫਾਰਮ <br/> ਵੋਟਰਾਂ ਦੀ ਮੈਪਿੰਗ ਲਈ ਪੋਲਿੰਗ ਬੂਥਾਂ... ਅਗਲੀ ਖ਼ਬਰ ਗੈਸਟ ਪ੍ਰੋਫੈਸਰਾਂ ਦੀਆਂ ਮੰਗਾਂ ਨੂੰ ਜਲਦ ਹੱਲ ਕਰਵਾਇਆ ਜਾਵੇਗਾ- ਖੁੱਡੀਆਂ
Ad Position 24