16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-06-2026

ਵੋਟਰਾਂ ਦੀ ਮੈਪਿੰਗ ਲਈ ਪੋਲਿੰਗ ਬੂਥਾਂ 'ਤੇ ਲਗਾਏ ਵਿਸ਼ੇਸ਼ ਕੈਂਪ

Ad Position 21
repet_subhas-goyals [Copy P29]
ਅਜੀਤ ਡੈਸਕ 08-06-2026

ਬਠਿੰਡਾ, 7 ਜੂਨ (ਅੰਮਿ੍ਤਪਾਲ ਸਿੰਘ ਵਲ੍ਹਾਣ) : ਭਾਰਤ ਚੋਣ ਕਮਿਸ਼ਨ ਵਲੋਂ ਸੂਬੇ ਵਿਚ ਕੀਤੇ ਜਾ ਰਹੀ ਵਿਸ਼ੇਸ਼ ਗਹਿਰੀ ਸੁਧਾਈ (ਐਸ.ਆਈ.ਆਰ) ਦੇ ਮੱਦੇਨਜ਼ਰ ਮੁੱਖ ਚੋਣ ਅਫ਼ਸਰ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਬਠਿੰਡਾ ਦੇ 1192 ਪੋਲਿੰਗ ਸਟੇਸ਼ਨਾਂ 'ਤੇ ਪ੍ਰੀ-ਮੈਪਿੰਗ (ਸਾਲ 2003 ਦੀ ਵੋਟਰ ਸੂਚੀ ਨੂੰ ਸਾਲ 2025 ਨਾਲ ਮੈਪ ਕਰਨਾ) ਕੈਂਪ ਲਗਾਏ ਗਏ | ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਬਠਿੰਡਾ ਰਾਜੇਸ਼ ਧੀਮਾਨ ਆਈ.ਏ.ਐਸ. ਨੇ ਦੱਸਿਆ ਕਿ ਅੱਜ ਜ਼ਿਲ੍ਹਾ ਬਠਿੰਡਾ ਦੇ ਵਿਧਾਨ ਸਭਾ ਹਲਕਾ ਬਠਿੰਡਾ (ਸ਼ਹਿਰੀ), ਬਠਿੰਡਾ (ਦਿਹਾਤੀ), ਤਲਵੰਡੀ ਸਾਬੋ, ਰਾਮਪੁਰਾ, ਮੌੜ ਅਤੇ ਭੁੱਚੋ ਵਿਚ ਪੋਲਿੰਗ ਬੂਥਾਂ 'ਤੇ ਇੱਕ-ਰੋਜ਼ਾ ਵਿਸ਼ੇਸ਼ ਕੈਂਪ ਪ੍ਰੀ-ਮੈਪਿੰਗ ਨੂੰ ਹੋਰ ਤੇਜ਼ੀ ਨਾਲ ਅੰਜਾਮ ਦੇਣ ਲਈ ਲਗਾਏ ਗਏ | ਉਨ੍ਹਾਂ ਦੱਸਿਆ ਕਿ ਵੋਟਰ ਮੈਪਿੰਗ ਨੂੰ ਸੁਚੱਜੇ ਢੰਗ ਨਾਲ ਨੇਪਰੇ ਚੜ੍ਹਾਉਣ ਲਈ ਬੀ.ਐਲ.ਓਜ਼ ਇਸ ਕੈਂਪ ਵਿਚ ਆਪਣੇ ਪੋਲਿੰਗ ਸਟੇਸ਼ਨਾਂ 'ਤੇ ਹਾਜ਼ਰ ਰਹੇ ਅਤੇ ਕੈਂਪਾਂ ਨੂੰ ਵੋਟਰਾਂ ਦਾ ਚੰਗਾ ਹੁੰਗਾਰਾ ਮਿਲਿਆ | ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿਚ 25 ਜੂਨ ਤੋਂ ਵਿਸ਼ੇਸ਼ ਗਹਿਰੀ ਸੁਧਾਈ ਦਾ ਕੰਮ ਸ਼ੁਰੂ ਹੋਣਾ ਹੈ | 25 ਜੂਨ ਤੋਂ 24 ਜੁਲਾਈ 2026 ਤੱਕ ਬੀ.ਐਲ.ਓ. ਘਰ-ਘਰ ਜਾ ਕੇ ਵੋਟਰਾਂ ਦੇ ਫਾਰਮ ਭਰਨਗੇ | ਐਸ.ਆਈ.ਆਰ.-2026 ਦੇ ਰਿਵਾਈਜ਼ਡ ਸ਼ਡਿਊਲ ਅਨੁਸਾਰ ਪਹਿਲਾਂ 31 ਜੁਲਾਈ 2026 ਨੂੰ ਹੋਣ ਵਾਲੀ ਡਰਾਫ਼ਟ ਪ੍ਰਕਾਸ਼ਨਾ ਹੁਣ 3 ਅਗਸਤ 2026 ਨੂੰ ਕੀਤੀ ਜਾਵੇਗੀ | ਦਾਅਵੇ ਅਤੇ ਇਤਰਾਜ਼ ਪ੍ਰਾਪਤ ਕਰਨ ਦਾ ਸਮਾਂ 3 ਅਗਸਤ ਤੋਂ 2 ਸਤੰਬਰ 2026 ਤੱਕ ਰਹੇਗਾ, ਜਦਕਿ ਦਾਅਵਿਆਂ ਅਤੇ ਇਤਰਾਜ਼ਾਂ ਦਾ ਨਿਪਟਾਰਾ 28 ਸਤੰਬਰ 2026 ਤੱਕ ਕੀਤਾ ਜਾਵੇਗਾ | ਅੰਤਿਮ ਵੋਟਰ ਸੂਚੀ 1 ਅਕਤੂਬਰ 2026 ਨੂੰ ਪ੍ਰਕਾਸ਼ਿਤ ਕੀਤੀ ਜਾਵੇਗੀ |

Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਡਾ. ਵਿਜੇ ਸਿੰਗਲਾ ਦੇ ਘਰ ਅੱਗੇ ਕਾਂਗਰਸੀਆਂ ਵਲੋਂ ਝਾੜੂ ਖਿਲਾਰ ਕੇ ਰੋਸ ਪ੍ਰਦਰਸ਼ਨ <br/> ਅਗਲੀ ਖ਼ਬਰ ਐਸ.ਆਈ.ਆਰ. ਤਹਿਤ ਬੀ.ਐਲ.ਓ. ਘਰ-ਘਰ ਜਾ ਕੇ ਵੋਟਰਾਂ ਦੇ ਭਰਨਗੇ ਫਾਰਮ <br/> ਵੋਟਰਾਂ ਦੀ ਮੈਪਿੰਗ ਲਈ ਪੋਲਿੰਗ ਬੂਥਾਂ...
Ad Position 24