16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-06-2026

ਵਿਧਾਇਕ ਡਾ. ਵਿਜੇ ਸਿੰਗਲਾ ਦੇ ਘਰ ਅੱਗੇ ਕਾਂਗਰਸੀਆਂ ਵਲੋਂ ਝਾੜੂ ਖਿਲਾਰ ਕੇ ਰੋਸ ਪ੍ਰਦਰਸ਼ਨ <br/>

Ad Position 21
repet_subhas-goyals [Copy P29]
ਮਾਨਸਾ ਵਿਖੇ ਹਲਕਾ ਵਿਧਾਇਕ ਡਾ. ਵਿਜੇ ਸਿੰਗਲਾ ਦੀ ਰਿਹਾਇਸ਼ ਅੱਗੇ ਝਾੜੂ ਖਿਲਾਰ ਕੇ ਰੋਸ ਪ੍ਰਦਰਸ਼ਨ ਕਰਦੇ ਹੋਏ ਕਾਂਗਰਸੀ ਆਗੂ ਤੇ ਵਰਕਰ | ਤਸਵੀਰ : ਸੇਮੀ ਮਾਨਸਾ<br/> 08-06-2026

ਮਾਨਸਾ, 7 ਜੂਨ (ਰਾਵਿੰਦਰ ਸਿੰਘ ਰਵੀ)- ਹਲਕਾ ਵਿਧਾਇਕ ਡਾ. ਵਿਜੇ ਸਿੰਗਲਾ ਦੀ ਰਿਹਾਇਸ਼ ਅੱਗੇ ਕਾਂਗਰਸੀਆਂ ਵਲੋਂ ਝਾੜੂ ਖਿਲਾਰ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ | ਆਗੂਆਂ ਅਤੇ ਵਰਕਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ | ਬੁਲਾਰਿਆਂ ਨੇ ਦੋਸ਼ ਲਗਾਇਆ ਕਿ ਸੂਬੇ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਸੱਤਾ ਅਤੇ ਪੁਲਿਸ ਪ੍ਰਸ਼ਾਸਨ ਦਾ ਕਥਿਤ ਦੁਰਉਪਯੋਗ ਕਰ ਰਹੀ ਹੈ, ਨੂੰ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ | ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਕੁਲਵੰਤ ਰਾਏ ਸਿੰਗਲਾ, ਸਾਬਕਾ ਪ੍ਰਧਾਨ ਅਰਸ਼ਦੀਪ ਸਿੰਘ ਮਾਈਕਲ ਗਾਗੋਵਾਲ ਅਤੇ ਗੁਰਪ੍ਰੀਤ ਸਿੰਘ ਵਿੱਕੀ ਨੇ ਕਿਹਾ ਕਿ ਪਿੰਡ ਟਾਂਡਾ ਦੇ ਨੌਜਵਾਨ ਅਰਸ਼ਦੀਪ ਸਿੰਘ ਖ਼ਿਲਾਫ਼ ਦਰਜ ਕੀਤਾ ਗਿਆ ਕੇਸ ਪੂਰੀ ਤਰ੍ਹਾਂ ਝੂਠਾ ਅਤੇ ਰਾਜਨੀਤਿਕ ਬਦਲੇ ਦੀ ਭਾਵਨਾ ਨਾਲ ਪ੍ਰੇਰਿਤ ਹੈ | ਉਨ੍ਹਾਂ ਸਵਾਲ ਕੀਤਾ ਕਿ ਜੇਕਰ ਆਮ ਆਦਮੀ ਪਾਰਟੀ ਸਰਕਾਰ ਬੇਅਦਬੀ ਦੇ ਮਾਮਲਿਆਂ ਪ੍ਰਤੀ ਐਨੀ ਗੰਭੀਰ ਹੈ ਤਾਂ ਫਿਰ 2015 ਦੇ ਬੇਅਦਬੀ ਕਾਂਡ ਦੇ ਪੀੜਤਾਂ ਨੂੰ ਅੱਜ ਤੱਕ ਇਨਸਾਫ਼ ਕਿਉਂ ਨਹੀਂ ਮਿਲਿਆ? ਧਰਨੇ ਦੌਰਾਨ ਕਾਂਗਰਸੀ ਵਰਕਰਾਂ ਨੇ ਐਲਾਨ ਕੀਤਾ ਕਿ ਜੇਕਰ ਝਾੜੂ ਦੇ ਚੋਣ ਨਿਸ਼ਾਨ ਨੂੰ ਨੁਕਸਾਨ ਪਹੁੰਚਾਉਣ ਦੇ ਨਾਂਅ 'ਤੇ ਕੇਸ ਦਰਜ ਕੀਤੇ ਜਾ ਸਕਦੇ ਹਨ ਤਾਂ ਉਹ ਵੀ ਅਜਿਹੇ ਕੇਸਾਂ ਦਾ ਸਾਹਮਣਾ ਕਰਨ ਲਈ ਤਿਆਰ ਹਨ | ਸੰਬੋਧਨ ਤੇ ਸ਼ਾਮਿਲ ਹੋਣ ਵਾਲਿਆਂ 'ਚ ਚਮਕੌਰ ਸਿੰਘ ਸਿੱਧੂ, ਅਮਨ ਸਿੰਗਲਾ ਢੈਪਈ, ਹਰਪ੍ਰੀਤ ਸਿੰਘ ਪਿਆਰੀ, ਬੀਰਇੰਦਰ ਸਿੰਘ ਧਾਲੀਵਾਲ, ਪਿ੍ਤਪਾਲ ਸਿੰਘ ਡਾਲੀ, ਰਣਜੀਤ ਸਿੰਘ ਦੋਦੜਾ, ਅਮਰੀਕ ਸਿੰਘ ਅਲੀਸ਼ੇਰ, ਰਵੀ ਰੂਪਾਲ ਐਡਵੋਕੇਟ, ਮਲਕੀਤ ਸਿੰਘ ਕੋਟਲੀ, ਗੁਰਦੀਪ ਸਿੰਘ ਨੰਬਰਦਾਰ, ਪ੍ਰਭਜੋਤ ਸਿੰਘ ਡੀਨੂ, ਰਣਜੀਤ ਮੋਹਰ ਸਿੰਘ ਵਾਲਾ , ਦਰਸ਼ਨ ਸਿੰਘ ਖਾਰਾ, ਗੁਰਸ਼ਰਨ ਸਿੰਘ ਮਾਖਾ, ਬੂਟਾ ਸਿੰਘ, ਰਾਮ ਸਿੰਘ, ਜਸਵੀਰ ਚਹਿਲ, ਸਰਬਜੀਤ ਸਿੰਘ ਭੀਮਾ, ਹਰਿੰਦਰ ਭਾਰਦਵਾਜ, ਕੁਲਦੀਪ ਸਿੰਘ ਅਲੀਸ਼ੇਰ, ਕੁਲਵੀਰ ਸਿੰਘ ਮਾਨ, ਹਰਬੰਸ ਸਿੰਘ ਗਾਗੋਵਾਲ, ਐਡਵੋਕੇਟ ਬਲਕਰਨ ਸਿੰਘ ਬੱਲੀ, ਚਰਨਪ੍ਰੀਤ ਸਿੰਘ ਫਰਵਾਹੀ, ਬਲਕਰਨ ਸਿੰਘ ਮੂਲੇਵਾਲਾ ਆਦਿ ਸਨ |

Ad Position 22
No active advertisement
ਪਿਛਲੀ ਖ਼ਬਰ ਕਿਸਾਨਾਂ ਦੀਆਂ ਖੇਤੀ ਮੋਟਰਾਂ ਦੀਆਂ ਤਾਰਾਂ ਚੋਰੀ <br/> ਅਗਲੀ ਖ਼ਬਰ ਵੋਟਰਾਂ ਦੀ ਮੈਪਿੰਗ ਲਈ ਪੋਲਿੰਗ ਬੂਥਾਂ 'ਤੇ ਲਗਾਏ ਵਿਸ਼ੇਸ਼ ਕੈਂਪ
Ad Position 24