14-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-06-2026

ਲੋਕ ਸੇਵਾ ਸੁਸਾਇਟੀ ਵਲੋਂ ਗੁਰਮਤਿ ਸਮਾਗਮ ਅਤੇ ਮੁਫ਼ਤ ਆਯੁਰਵੇਦ ਚੇਤਨਾ ਕੈਂਪ ਲਗਾਇਆ <br/>

Ad Position 21
repet_subhas-goyals [Copy P29]
ਅਜੀਤ ਡੈਸਕ 08-06-2026
ਬਠਿੰਡਾ, 7 ਜੂਨ (ਅਵਤਾਰ ਸਿੰਘ ਕੈਂਥ)- ਲੋਕ ਸੇਵਾ ਸੁਸਾਇਟੀ (ਰਜਿ.) ਬਾਬਾ ਨਾਮਦੇਵ ਮਾਰਗ, ਬਠਿੰਡਾ ਵਲੋਂ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ ਅਤੇ ਮੁਫ਼ਤ ਆਯੁਰਵੇਦ ਚਿਕਿਤਸਾ ਕੈਂਪ ਸਫਲਤਾਪੂਰਵਕ ਲਗਾਇਆ ਗਿਆ ¢ ਇਸ ਮੌਕੇ ਗੁਰਮਤਿ ਸਮਾਗਮ ਦÏਰਾਨ ਸੰਗਤਾਂ ਨੇ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਲਾਸਾਨੀ ਸ਼ਹਾਦਤ ਨੂੰ ਸ਼ਰਧਾ ਅਤੇ ਸਤਿਕਾਰ ਨਾਲ ਯਾਦ ਕਰਦਿਆਂ ਗੁਰਬਾਣੀ ਕੀਰਤਨ, ਗੁਰਮਤਿ ਵਿਚਾਰਾਂ ਅਤੇ ਧਾਰਮਿਕ ਪ੍ਰਵਚਨਾਂ ਰਾਹੀਂ ਗੁਰੂ ਸਾਹਿਬ ਦੇ ਉੱਚੇ-ਸੁੱਚੇ ਆਦਰਸ਼ਾਂ ਅਤੇ ਮਨੁੱਖਤਾ ਲਈ ਦਿੱਤੇ ਸੰਦੇਸ਼ਾਂ ਬਾਰੇ ਵਿਸਥਾਰ ਨਾਲ ਭਾਈ ਹਰਵਿੰਦਰ ਸਿੰਘ ਵਲੋਂ ਗੁਰ ਇਤਿਹਾਸ ਅਤੇ ਗੁਰਮਤਿ ਵਿਚਾਰਾਂ ਸਬੰਧੀ ਕੀਮਤੀ ਜਾਣਕਾਰੀ ਸਾਂਝੀ ਕੀਤੀ ਗਈ ¢ ਅੰਤ ਵਿੱਚ ਅਰਦਾਸ ਉਪਰੰਤ ਸੰਗਤਾਂ ਲਈ ਗੁਰੂ ਕਾ ਲੰਗਰ ਅਤੇ ਠੰਢੇ ਮਿੱਠੇ ਜਲ ਦੀ ਸੇਵਾ ਕੀਤੀ ਗਈ ¢ ਕੈਂਪ ਦÏਰਾਨ ਆਯੁਰਵੇਦ ਮਾਹਿਰ ਡਾਕਟਰਾਂ ਦੀ ਟੀਮ ਨੇ ਮਰੀਜ਼ਾਂ ਦੀ ਜਾਂਚ ਕਰਕੇ ਉਨ੍ਹਾਂ ਨੂੰ ਸਿਹਤ ਸਬੰਧੀ ਸਲਾਹ ਅਤੇ ਇਲਾਜ ਬਾਰੇ ਮਾਰਗਦਰਸ਼ਨ ਦਿੱਤਾ ¢ ਵੈਦ ਲਲਿਤ ਬਾਂਸਲ, ਵੈਦ ਨਿਤੇਸ਼ ਗੋਇਲ ਅਤੇ ਵੈਦ ਅਜੇ ਗਰਗ ਨੇ ਆਪਣੀਆਂ ਸੇਵਾਵਾਂ ਨਿਭਾਈਆਂ | ਇਸ ਸਫਲ ਸਮਾਗਮ ਅਤੇ ਕੈਂਪ ਦੇ ਆਯੋਜਨ ਵਿੱਚ ਲੋਕ ਸੇਵਾ ਸੁਸਾਇਟੀ ਦੇ ਪ੍ਰਧਾਨ ਦਰਸ਼ਨ ਜੋੜਾ, ਕਰਮਜੀਤ ਸਿੰਘ ਖ਼ਾਲਸਾ, ਸਕੱਤਰ ਪ੍ਰਵੀਨ ਸਿੰਘ, ਖ਼ਜ਼ਾਨਚੀ ਬਲਜੀਤ ਸਿੰਘ, ਮੈਂਬਰ ਮਹਿੰਦਰ ਸਿੰਘ, ਹਰਦੀਪ ਸਿੰਘ ਤੱਗੜ, ਵੀਰਪਾਲ ਕੌਰ, ਸ੍ਰੀਮਤੀ ਸੁਸ਼ਮਾ ਰਾਣੀ, ਰਾਜੇਸ਼ ਕੁਮਾਰ ਅਤੇ ਟੇਕ ਚੰਦ ਦਾ ਵਿਸ਼ੇਸ਼ ਯੋਗਦਾਨ ਅਤੇ ਸਹਿਯੋਗ ਰਿਹਾ¢ ਸਮੂਹ ਅਹੁਦੇਦਾਰਾਂ ਅਤੇ ਮੈਂਬਰਾਂ ਨੇ ਪ੍ਰਬੰਧਾਂ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਅਹਿਮ ਭੂਮਿਕਾ ਨਿਭਾਈ¢

Ad Position 22
No active advertisement
ਪਿਛਲੀ ਖ਼ਬਰ ਸੋਨ ਤਗਮਾ ਜੇਤੂ ਟੀਮ ਦੇ ਖਿਡਾਰੀ ਜੌਆਏਪ੍ਰੀਤ ਸਿੱਧੂ ਦਾ ਪਿੰਡ ਪਹੁੰਚਣ 'ਤੇ ਨਿੱਘਾ ਸੁਆਗਤ ਅਗਲੀ ਖ਼ਬਰ ਅਕਾਲੀ ਦਲ ਦੇ ਕੌਂਸਲਰ ਮਨਜੀਤ ਧੁੰਨਾ ਵਲੋਂ ਸ਼ੁਕਰਾਨੇ ਵਜੋਂ ਧਾਰਮਿਕ ਸਮਾਗਮ
Ad Position 24