14-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-06-2026

2003 ਦੀ ਵੋਟਰ ਸੂਚੀ ਨੂੰ ਆਧਾਰ ਮੰਨਣ ਕਾਰਨ ਹਜ਼ਾਰਾਂ ਲੋਕ ਵੋਟ ਦੇ ਅਧਿਕਾਰ ਤੋਂ ਵਾਂਝੇ ਹੋਣ ਦਾ ਖ਼ਦਸ਼ਾ- ਡਾ. ਸ਼ਰਮਾ <br/>

Ad Position 21
repet_subhas-goyals [Copy P29]
ਅਜੀਤ ਡੈਸਕ 08-06-2026
ਬਠਿੰਡਾ, 7 ਜੂਨ (ਸੱਤਪਾਲ ਸਿੰਘ ਸਿਵੀਆਂ)- ਚੋਣ ਕਮਿਸ਼ਨ ਵਲੋਂ ਜਾਰੀ ਮੌਜੂਦਾ ਹਦਾਇਤਾਂ ਕਾਰਨ ਨਵੇਂ ਅਤੇ ਕਈ ਪੁਰਾਣੇ ਨਿਵਾਸੀਆਂ ਦੀਆਂ ਵੋਟਾਂ ਬਣਾਉਣ ਵਿਚ ਵੱਡੀ ਰੁਕਾਵਟ ਆ ਰਹੀ ਹੈ, ਕਿਉਂਕਿ ਕਮਿਸ਼ਨ ਵਲੋਂ ਸਿਰਫ਼ ਸਾਲ 2003 ਦੀ ਵੋਟਰ ਸੂਚੀ ਨੂੰ ਹੀ ਮੁੱਖ ਆਧਾਰ ਮੰਨਿਆ ਜਾ ਰਿਹਾ ਹੈ, ਜਿਸ ਕਾਰਨ ਜਿਨ੍ਹਾਂ ਯੋਗ ਨਾਗਰਿਕਾਂ ਦੇ ਨਾਂਅ 2003 ਦੀ ਵੋਟਰ ਸੂਚੀ ਵਿਚ ਸ਼ਾਮਿਲ ਨਹੀਂ ਹਨ, ਉਨ੍ਹਾਂ ਦੀਆਂ ਨਵੀਆਂ ਵੋਟਾਂ ਨਹੀਂ ਬਣਾਈਆਂ ਜਾ ਰਹੀਆਂ ¢ ਇਸ ਗੰਭੀਰ ਮੁੱਦੇ 'ਤੇ ਚਿੰਤਾ ਪ੍ਰਗਟ ਕਰਦਿਆਂ ਕਮਲਾ ਨਹਿਰੂ ਕਾਲੋਨੀ ਦੇ ਨਿਵਾਸੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰੈੱਸ ਸਕੱਤਰ ਡਾ. ਓਮ ਪ੍ਰਕਾਸ਼ ਸ਼ਰਮਾ ਨੇ ਦੱਸਿਆ ਕਿ ਉਹ ਖ਼ੁਦ 1990 ਤੋਂ ਕਮਲਾ ਨਹਿਰੂ ਕਾਲੋਨੀ ਦੀ ਕੋਠੀ ਨੰਬਰ 263 ਵਿਚ ਰਹਿ ਰਹੇ ਹਨ ਅਤੇ ਲਗਾਤਾਰ ਲੋਕ ਸਭਾ, ਵਿਧਾਨ ਸਭਾ ਅਤੇ ਨਗਰ ਨਿਗਮ ਚੋਣਾਂ 'ਚ ਆਪਣੇ ਵੋਟ ਦੇ ਅਧਿਕਾਰ ਦਾ ਇਸਤੇਮਾਲ ਕਰਦੇ ਆ ਰਹੇ ਹਨ, ਪਰ ਹੁਣ ਬੀ. ਐਲ. ਓ. ਵਲੋਂ ਉਕਤ ਸੂਚੀ ਅਨੁਸਾਰ ਉਨ੍ਹਾਂ ਦੀ ਵੋਟ ਨਾ ਹੋਣ ਬਾਰੇ ਕਿਹਾ ਜਾ ਰਿਹਾ ਹੈ! ਡਾ. ਸ਼ਰਮਾ ਨੇ ਕਿਹਾ ਕਿ ਜੇਕਰ ਚੋਣ ਕਮਿਸ਼ਨ ਨੇ ਸਿਰਫ਼ 2003 ਦੀ ਸੂਚੀ ਵਾਲੀ ਸ਼ਰਤ ਨੂੰ ਹੀ ਲਾਗੂ ਰੱਖਿਆ, ਤਾਂ ਇਸ ਅਨੁਸਾਰ ਇਕੱਲੀ ਕਮਲਾ ਨਹਿਰੂ ਕਾਲੋਨੀ 'ਚੋਂ ਹੀ 100 ਤੋਂ ਵੱਧ ਪੁਰਾਣੇ ਵੋਟਰਾਂ ਦੀਆਂ ਵੋਟਾਂ ਕੱਟੀਆਂ ਜਾਣਗੀਆਂ, ਜਦਕਿ ਪੰਜਾਬ ਭਰ 'ਚੋਂ ਹਜ਼ਾਰਾਂ ਅਜਿਹੇ ਵੋਟਰ ਚੋਣ ਪ੍ਰਕਿਰਿਆ ਤੋਂ ਬਾਹਰ ਹੋ ਜਾਣਗੇ, ਜੋ ਕਿ ਲੋਕਤੰਤਰ ਦੇ ਨਿਯਮਾਂ ਦੇ ਖ਼ਿਲਾਫ਼ ਹੈ ¢ ਉਨ੍ਹਾਂ ਅਤੇ ਕਾਲੋਨੀ ਵਾਸੀਆਂ ਨੇ ਭਾਰਤ ਦੇ ਮੁੱਖ ਚੋਣ ਕਮਿਸ਼ਨ ਤੋਂ ਮੰਗ ਕੀਤੀ ਕਿ ਜਿਨ੍ਹਾਂ ਵੋਟਰਾਂ ਕੋਲ 'ਵੋਟਰ ਕਾਰਡ' ਜਾਂ 'ਆਧਾਰ ਕਾਰਡ' ਹੈ, ਉਨ੍ਹਾਂ ਨੂੰ ਹੀ ਪੁਖ਼ਤਾ ਆਧਾਰ ਮੰਨ ਕੇ ਤੁਰੰਤ ਵੋਟਾਂ ਬਣਾਈਆਂ ਜਾਣ ਤਾਂ ਜੋ ਕੋਈ ਵੀ ਨਾਗਰਿਕ ਆਪਣੇ ਸੰਵਿਧਾਨਕ ਅਧਿਕਾਰ ਤੋਂ ਵਾਂਝਾ ਨਾ ਰਹਿ ਸਕੇ |

Ad Position 22
No active advertisement
ਪਿਛਲੀ ਖ਼ਬਰ ਸਰਕਾਰ ਬੇਰੁਜ਼ਗਾਰਾਂ ਨੂੰ ਕੁੱਟਣ ਦੀ ਬਜਾਏ ਰੁਜ਼ਗਾਰ ਦੇਵੇ- ਡਿੱਖ ਅਗਲੀ ਖ਼ਬਰ ਵਿਸ਼ਵ ਸਾਈਕਲ ਦਿਵਸ ਮੌਕੇ ਗੁਰੂ ਕਾਸ਼ੀ ਯੂਨੀਵਰਸਿਟੀ ਵਲੋਂ ਵਿਸ਼ਾਲ ਸਾਈਕਲ ਰੈਲੀ <br/>
Ad Position 24