14-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-06-2026

ਸਰਕਾਰ ਬੇਰੁਜ਼ਗਾਰਾਂ ਨੂੰ ਕੁੱਟਣ ਦੀ ਬਜਾਏ ਰੁਜ਼ਗਾਰ ਦੇਵੇ- ਡਿੱਖ

Ad Position 21
repet_subhas-goyals [Copy P29]
ਅਜੀਤ ਡੈਸਕ 08-06-2026
ਬਠਿੰਡਾ, 7 ਜੂਨ (ਸੱਤਪਾਲ ਸਿੰਘ ਸਿਵੀਆਂ)- ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਉਪ-ਪ੍ਰਧਾਨ ਦੀਵਾਨ ਸਿੰਘ ਡਿੱਖ ਨੇ ਪੰਜਾਬ ਪੁਲਿਸ ਵਲੋਂ ਬਿਜਲੀ ਕਾਮਿਆਂ ਉੱਪਰ ਕੀਤੇ ਗਏ ਲਾਠੀਚਾਰਜ ਦੀ ਨਿੰਦਾ ਕਰਦਿਆਂ ਕਿਹਾ ਕਿ ਆਪਣੀਆਂ ਹੱਕੀ ਮੰਗਾਂ ਲਈ ਸੰਘਰਸ਼ ਕਰ ਰਹੇ ਪੜ੍ਹੇ-ਲਿਖੇ ਨੌਜਵਾਨਾਂ 'ਤੇ ਤਸ਼ੱਦਦ ਕਰਨਾ ਲੋਕਤੰਤਰਕ ਢਾਂਚੇ ਦੇ ਖ਼ਿਲਾਫ਼ ਹੈ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਚੋਣਾਂ ਦੌਰਾਨ ਘਰ-ਘਰ ਰੁਜ਼ਗਾਰ ਦੇਣ ਦਾ ਵਾਅਦਾ ਕੀਤਾ ਸੀ, ਪਰ ਅੱਜ ਬੇਰੁਜ਼ਗਾਰ ਨੌਜਵਾਨਾਂ ਦੀਆਂ ਮੰਗਾਂ ਸੁਣਨ ਦੀ ਬਜਾਏ ਉਨ੍ਹਾਂ 'ਤੇ ਲਾਠੀਆਂ ਵਰ੍ਹਾਈਆਂ ਜਾ ਰਹੀਆਂ ਹਨ | ਸਰਕਾਰ ਨੌਜਵਾਨਾਂ 'ਚ ਦਹਿਸ਼ਤ ਪੈਦਾ ਕਰਨਾ ਚਾਹੁੰਦੀ ਹੈ ਤਾਂ ਜੋ ਕੋਈ ਵੀ ਆਪਣੀਆਂ ਮੰਗਾਂ ਲਈ ਸੰਵਿਧਾਨਕ ਢੰਗ ਨਾਲ ਆਵਾਜ਼ ਨਾ ਉਠਾ ਸਕੇ | ਇਹ ਕਾਰਵਾਈ ਲੋਕਤੰਤਰ ਦਾ ਘਾਣ ਹੈ ਅਤੇ ਸਰਕਾਰ ਨੂੰ ਇਸ ਮਾਮਲੇ 'ਤੇ ਆਪਣਾ ਰਵੱਈਆ ਬਦਲਣਾ ਚਾਹੀਦਾ ਹੈ | ਦੀਵਾਨ ਸਿੰਘ ਡਿੱਖ ਨੇ ਮੰਗ ਕੀਤੀ ਕਿ ਠੇਕਾ ਭਰਤੀ ਬਿਜਲੀ ਮੁਲਾਜ਼ਮਾਂ ਅਤੇ ਅਪ੍ਰੈਂਟਿਸ ਨੌਜਵਾਨਾਂ ਦੀਆਂ ਜਾਇਜ਼ ਮੰਗਾਂ ਨੂੰ ਤੁਰੰਤ ਮੰਨਿਆ ਜਾਵੇ ਅਤੇ ਉਨ੍ਹਾਂ ਨੂੰ ਬਣਦਾ ਰੁਜ਼ਗਾਰ ਦਿੱਤਾ ਜਾਵੇ | ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਨੌਜਵਾਨਾਂ ਦੀਆਂ ਸਮੱਸਿਆਵਾਂ ਦਾ ਹੱਲ ਨਾ ਕੀਤਾ ਤਾਂ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਸਰਕਾਰੀ ਧਿਰ ਨੌਜਵਾਨੀ ਦਾ ਪਿੰਡ-ਪਿੰਡ ਵਿਚ ਵਿਰੋਧ ਝੱਲਣ ਲਈ ਤਿਆਰ ਰਹੇ |

Ad Position 22
No active advertisement
ਪਿਛਲੀ ਖ਼ਬਰ ਐਨ.ਐਫ.ਐਲ ਮਨੋਰੰਜਨ ਕਲੱਬ ਵਲੋਂ ਸੈਰ-ਸਪਾਟਾ ਯਾਤਰਾ ਕਰਵਾਈ <br/> ਅਗਲੀ ਖ਼ਬਰ 2003 ਦੀ ਵੋਟਰ ਸੂਚੀ ਨੂੰ ਆਧਾਰ ਮੰਨਣ ਕਾਰਨ ਹਜ਼ਾਰਾਂ ਲੋਕ ਵੋਟ ਦੇ ਅਧਿਕਾਰ ਤੋਂ ਵਾਂਝੇ ਹੋਣ ਦਾ ਖ਼ਦਸ਼ਾ- ਡਾ. ਸ਼ਰਮਾ...
Ad Position 24