14-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-06-2026

ਵੱਖ-ਵੱਖ ਰਾਜਸੀ ਆਗੂਆਂ ਵਲੋਂ ਦਰਬਾਰਾ ਸਿੰਘ ਖਹਿਰਾ ਨੂੰ ਸ਼ਰਧਾਂਜਲੀ ਭੇਟ <br/>

Ad Position 21
repet_subhas-goyals [Copy P29]
ਅਜੀਤ ਡੈਸਕ 08-06-2026
ਝੁਨੀਰ, 7 ਜੂਨ (ਸੰਜੀਵ ਸਿੰਗਲਾ)- ਸਾਬਕਾ ਸਰਪੰਚ ਝੁਨੀਰ ਦਰਬਾਰਾ ਸਿੰਘ ਖਹਿਰਾ ਜੋ ਪਿਛਲੇ ਦਿਨੀਂ ਗੁਰੂ ਚਰਨਾਂ 'ਚ ਜਾ ਬਿਰਾਜੇ ਸਨ, ਦੀ ਆਤਮਿਕ ਸ਼ਾਂਤੀ ਲਈ ਰੱਖੇ ਸ੍ਰੀ ਸਹਿਜ ਪਾਠ ਦੇ ਭੋਗ ਸਥਾਨਕ ਡੇਰਾ ਬਾਬਾ ਧਿਆਨ ਦਾਸ ਵਿਖੇ ਪਾਏ ਗਏ | ਇਸ ਦੌਰਾਨ ਵੱਖ-ਵੱਖ ਰਾਜਸੀ ਆਗੂਆਂ ਨੇ ਸ਼ਰਧਾਂਜਲੀਆਂ ਭੇਟ ਕਰਦਿਆਂ ਕਿਹਾ ਕਿ ਸ. ਖਹਿਰਾ ਨੇਕ ਸੁਭਾਅ ਦੇ ਮਾਲਕ ਸਨ ਜੋ ਹਰੇਕ ਦੇ ਦੁੱਖ-ਸੁੱਖ 'ਚ ਖੜ੍ਹਦੇ ਸਨ | ਉਨ੍ਹਾਂ ਦੇ ਤੁਰ ਜਾਣ ਨਾਲ ਪਰਿਵਾਰ ਨੂੰ ਵੱਡਾ ਘਾਟਾ ਪਿਆ ਹੈ, ਨੂੰ ਕਦੇ ਵੀ ਪੂਰਾ ਨਹੀਂ ਕੀਤਾ ਜਾ ਸਕਦਾ | ਸ਼ਰਧਾਂਜਲੀ ਭੇਟ ਕਰਨ ਅਤੇ ਸ਼ਾਮਿਲ ਹੋਣ ਵਾਲਿਆਂ 'ਚ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ, ਹਲਕਾ ਸਰਦੂਲਗੜ੍ਹ ਦੇ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ, ਹਲਕਾ ਮਾਨਸਾ ਦੇ ਵਿਧਾਇਕ ਡਾ. ਵਿਜੇ ਸਿੰਗਲਾ, ਹਲਕਾ ਬੁਢਲਾਡਾ ਦੇ ਵਿਧਾਇਕ ਬੁੱਧ ਰਾਮ, ਸਾਬਕਾ ਵਿਧਾਇਕ ਸੁਖਵਿੰਦਰ ਸਿੰਘ ਅÏਲਖ, ਜ਼ਿਲ੍ਹਾ ਯੋਜਨਾ ਬੋਰਡ ਮਾਨਸਾ ਦੇ ਚੇਅਰਮੈਨ ਗੁਰਪ੍ਰੀਤ ਸਿੰਘ ਭੁੱਚਰ, ਜ਼ਿਲ੍ਹਾ ਪ੍ਰੀਸ਼ਦ ਮਾਨਸਾ ਦੇ ਚੇਅਰਮੈਨ ਚੁਸ਼ਪਿੰਦਰਬੀਰ ਸਿੰਘ ਚਹਿਲ, ਚਰਨਜੀਤ ਸਿੰਘ ਅੱਕਾਂਵਾਲੀ, ਸ਼ੋ੍ਰਮਣੀ ਅਕਾਲੀ ਦਲ ਦੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਜਤਿੰਦਰ ਸਿੰਘ ਸੋਢੀ ਸਰਦੂਲਗੜ੍ਹ, ਰਾਮ ਸਿੰਘ ਸਾਬਕਾ ਚੇਅਰਮੈਨ ਸਰਦੂਲਗੜ੍ਹ, ਸਾਧੂ ਸਿੰਘ ਰਾਮਾਂਨੰਦੀ, ਹਰਦੇਵ ਸਿੰਘ ਉਲਕ, ਹਰਦੇਵ ਸਿੰਘ ਕੋਰਵਾਲਾ, ਸਰਪੰਚ ਜਗਪਾਲ ਸਿੰਘ ਖਹਿਰਾ, ਗੁਰਪ੍ਰੀਤ ਸਿੰਘ ਭੰਮਾਂ, ਸੁੱਖਾ ਭਾਊ ਸਰਦੂਲਗੜ੍ਹ, ਜੀਵਨ ਦਾਸ ਬਾਵਾ, ਅਸ਼ੋਕ ਕੁਮਾਰ ਡਬਲੂ, ਨਿਰਮਲ ਸਿੰਘ ਮਲੜੀ, ਗੁਰਪ੍ਰੀਤ ਝੰਡੂਕੇ, ਸਤਨਾਮ ਸਿੰਘ ਸਾਬਕਾ ਸਰਪੰਚ ਭਲਾਈਕੇ, ਅਮਨਦੀਪ ਸਿੰਘ ਐਡਵੋਕੇਟ, ਪ੍ਰੋ. ਬਿਕਰਜੀਤ ਸਿੰਘ ਸਾਧੂਵਾਲਾ, ਰਜਿੰਦਰ ਸਿੰਘ ਲਹੌਰੀਆ, ਮਾ. ਗੁਰਜੀਤ ਸਿੰਘ, ਗੁਰਮੀਤ ਬੰਗੀ, ਮਹਿੰਦਰ ਸਿੰਘ ਭੰਮੇ ਕਲਾਂ, ਮਾ. ਸ਼ਮਸ਼ੇਰ ਸਿੰਘ ਲਹੌਰੀਆ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ 25 ਜੂਨ ਤੋਂ 24 ਜੁਲਾਈ ਤੱਕ ਬੀ.ਐਲ.ਓ. ਘਰ-ਘਰ ਜਾ ਕੇ ਕਰਨਗੇ ਵੋਟਰਾਂ ਦੀ ਮੈਪਿੰਗ-ਡੀ.ਸੀ. <br/> ਅਗਲੀ ਖ਼ਬਰ ਐਨ.ਐਫ.ਐਲ ਮਨੋਰੰਜਨ ਕਲੱਬ ਵਲੋਂ ਸੈਰ-ਸਪਾਟਾ ਯਾਤਰਾ ਕਰਵਾਈ <br/>
Ad Position 24