14-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-06-2026

ਸੜਕ 'ਤੇ ਖੜ੍ਹੇ ਸੀਵਰੇਜ ਦੇ ਗੰਦੇ ਪਾਣੀ ਕਾਰਨ ਕਾਰ ਪਲਟੀ <br/>

Ad Position 21
repet_subhas-goyals [Copy P29]
ਅਜੀਤ ਡੈਸਕ 08-06-2026
ਬਰੇਟਾ, 7 ਜੂਨ (ਪਾਲ ਸਿੰਘ ਮੰਡੇਰ)- ਬਰੇਟਾ-ਬੁਢਲਾਡਾ ਨੈਸ਼ਨਲ ਹਾਈਵੇ ਰੋਡ ਮੁਲਾਜ਼ਮ ਕਾਲੋਨੀ ਦੇ ਨਜ਼ਦੀਕ ਪਿਛਲੇ ਲੰਮੇ ਸਮੇਂ ਤੋਂ ਖੜ੍ਹੇ ਸੀਵਰੇਜ ਦੇ ਗੰਦੇ ਪਾਣੀ ਕਾਰਨ ਹਾਦਸਾ ਵਾਪਰਨ ਦਾ ਸਮਾਚਾਰ ਹੈ | ਹਾਦਸੇ 'ਚ ਕਾਰ ਪੂਰੀ ਤਰ੍ਹਾਂ ਨੁਕਸਾਨੀ ਗਈ ਅਤੇ ਕਾਰ ਚਾਲਕ ਵੀ ਬੁਰੀ ਤਰ੍ਹਾਂ ਜ਼ਖਮੀ ਹੋ ਗਿਆ | ਇਕੱਤਰ ਕੀਤੀ ਜਾਣਕਾਰੀ ਅਨੁਸਾਰ ਦੁਪਹਿਰ ਦੇ ਸਮੇਂ ਤੋਂ ਬਾਅਦ ਇੱਕ ਕਾਰ ਜੋ ਪੁਲ ਵਾਲੀ ਸਾਈਡ ਤੋਂ ਬੁਢਲਾਡਾ ਵੱਲ ਜਾ ਰਹੀ ਸੀ, ਬਾਂਸਲ ਮੈਰਿਜ ਪੈਲੇਸ ਦੇ ਨਜ਼ਦੀਕ ਆਈ ਤਾਂ ਸੜਕ 'ਤੇ ਖੜ੍ਹੇ ਸੀਵਰੇਜ ਦੇ ਗੰਦੇ ਪਾਣੀ 'ਤੇ ਇੱਕੋ ਦਮ ਫਿਸਲਣ ਕਾਰਨ ਕਾਰ ਦਾ ਸੰਤੁਲਨ ਵਿਗੜ ਗਿਆ ਅਤੇ ਕਾਰ ਖੇਤ 'ਚ ਜਾ ਡਿੱਗੀ | ਹਾਦਸੇ 'ਚ ਕਾਰ ਪੂਰੀ ਤਰ੍ਹਾਂ ਨੁਕਸਾਨੀ ਗਈ ਅਤੇ ਕਾਰ ਚਾਲਕ ਵੀ ਬੁਰੀ ਤਰ੍ਹਾਂ ਜ਼ਖਮੀ ਹੋ ਗਿਆ | ਜ਼ਖਮੀ ਨੂੰ ਲੋਕਾਂ ਦੀ ਮਦਦ ਨਾਲ ਸਿਵਲ ਹਸਪਤਾਲ 'ਚ ਦਾਖਲ ਕਰਵਾਇਆ ਗਿਆ | ਦੱਸਣਯੋਗ ਹੈ ਕਿ ਲੰਮੇ ਸਮੇਂ ਤੋਂ ਸੜਕ 'ਤੇ ਖੜ੍ਹੇ ਸੀਵਰੇਜ ਦੇ ਗੰਦੇ ਪਾਣੀ ਬਾਰੇ ਅਨੇਕਾਂ ਵਾਰ ਸਿਵਲ ਪ੍ਰਸ਼ਾਸਨ ਦੇ ਉੱਚ ਅਧਿਕਾਰੀਆਂ ਦੇ ਧਿਆਨ 'ਚ ਲਿਆਂਦਾ ਜਾ ਚੁੱਕਾ ਹੈ ਪਰ ਫਿਰ ਵੀ ਪਰਨਾਲਾ ਜਿਉਂ ਦਾ ਤਿਉਂ ਬਣਿਆ ਹੋਇਆ ਹੈ | ਜਦ ਇਸ ਮਾਮਲੇ ਨੂੰ ਲੈ ਕੇ ਡੀ.ਸੀ. ਮਾਨਸਾ ਨਵਜੋਤ ਕੌਰ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਇਸ ਮਾਮਲੇ ਨੂੰ ਲੈ ਕੇ ਐਸ.ਡੀ.ਐਮ. ਬੁਢਲਾਡਾ ਦੀ ਡਿਊਟੀ ਲਗਾ ਦਿੱਤੀ ਗਈ ਹੈ ਅਤੇ ਜਲਦ ਹੀ ਸਮੱਸਿਆ ਦਾ ਹੱਲ ਕੀਤਾ ਜਾਵੇਗਾ |

Ad Position 22
No active advertisement
ਪਿਛਲੀ ਖ਼ਬਰ ਬੰਤ ਸਿੰਘ ਕੁਲਾਣਾ ਗੁਰਦੁਆਰਾ ਇਲਾਕਾ ਬਾਰ੍ਹਾ ਦੇ ਪ੍ਰਧਾਨ ਬਣੇ ਅਗਲੀ ਖ਼ਬਰ 25 ਜੂਨ ਤੋਂ 24 ਜੁਲਾਈ ਤੱਕ ਬੀ.ਐਲ.ਓ. ਘਰ-ਘਰ ਜਾ ਕੇ ਕਰਨਗੇ ਵੋਟਰਾਂ ਦੀ ਮੈਪਿੰਗ-ਡੀ.ਸੀ. <br/>
Ad Position 24