14-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-06-2026

ਤਰਕਸ਼ੀਲ ਸੁਸਾਇਟੀ ਵਲੋਂ ਅੰਧਵਿਸ਼ਵਾਸ ਰੋਕੂ ਕਾਨੂੰਨ ਬਣਾਉਣ ਦੀ ਮੰਗ

Ad Position 21
repet_subhas-goyals [Copy P29]
ਅਜੀਤ ਡੈਸਕ 08-06-2026
ਮਾਨਸਾ, 7 ਜੂਨ (ਰਾਵਿੰਦਰ ਸਿੰਘ ਰਵੀ)- ਸਥਾਨਕ ਪੈਨਸ਼ਨਰ ਭਵਨ ਵਿਖੇ ਤਰਕਸ਼ੀਲ ਸੁਸਾਇਟੀ ਦੀ ਹੋਈ ਇਕੱਤਰਤਾ 'ਚ ਸੁਸਾਇਟੀ ਦੇ ਕਾਰਜਾਂ ਦੀ ਸਮੀਖਿਆ ਕਰਨ ਉਪਰੰਤ ਅੰਧਵਿਸ਼ਵਾਸ ਰੋਕੂ ਕਾਨੂੰਨ ਬਣਾਉਣ ਸੰਬੰਧੀ ਵਿਚਾਰਾਂ ਕੀਤੀਆਂ ਗਈਆਂ | ਮਾ. ਲੱਖਾ ਸਿੰਘ ਸਹਾਰਨਾ ਅਤੇ ਨਰਿੰਦਰ ਕੌਰ ਬੁਰਜ ਹਮੀਰਾ ਨੇ ਕਿਹਾ ਕਿ ਅਨੇਕਾਂ ਸਨਸਨੀਖ਼ੇਜ਼ ਮਾਮਲਿਆਂ 'ਚ ਦੋਸ਼ੀ ਕਰਾਰ ਦਿੱਤੇ ਜਾ ਚੁੱਕੇ ਡੇਰਾ ਮੁਖੀ ਰਾਮ ਰਹੀਮ ਨੂੰ ਸਿਆਸੀ ਪ੍ਰਭਾਵ ਕਾਰਨ ਵਾਰ-ਵਾਰ ਪੈਰੋਲ ਦਿੱਤੀ ਜਾਂਦੀ ਹੈ ਜਦਕਿ ਉਮਰ ਖ਼ਾਲਿਦ ਵਰਗੇ ਕਈ ਬੇਗੁਨਾਹ ਜਾਂ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਵਿਅਕਤੀਆਂ ਨੂੰ ਵੀ ਰਿਹਾਈ ਨਹੀਂ ਮਿਲਦੀ | ਉਨ੍ਹਾਂ ਕਿਹਾ ਕਿ ਲੋਕਤੰਤਰੀ ਢਾਂਚੇ ਦੇ ਉਲਟ ਅਜਿਹੇ ਦੋਹਰੇ ਮਾਪਦੰਡ ਅਪਣਾਉਣਾ ਗ਼ਲਤ ਵਰਤਾਰਾ ਹੈ | ਤਰਕਸ਼ੀਲ ਆਗੂ ਗੁਰਦੀਪ ਸਿੰਘ ਸਿੱਧੂ, ਕਿ੍ਸ਼ਨ ਮਾਨ ਬੀਬੜੀਆਂ, ਹਰਬੰਸ ਸਿੰਘ ਢਿੱਲੋਂ ਅਤੇ ਅਜੈਬ ਸਿੰਘ ਚੱਕ ਅਲੀਸ਼ੇਰ ਨੇ ਪੈਟਰੋਲ, ਡੀਜ਼ਲ ਤੇ ਹੋਰ ਜ਼ਰੂਰੀ ਵਸਤਾਂ ਦੀਆਂ ਵਧਦੀਆਂ ਕੀਮਤਾਂ 'ਤੇ ਵੀ ਚਿੰਤਾ ਪ੍ਰਗਟ ਕਰਦਿਆਂ ਸਰਕਾਰ ਤੋਂ ਮਹਿੰਗਾਈ 'ਤੇ ਨੱਥ ਪਾਉਣ ਦੀ ਮੰਗ ਕੀਤੀ | ਮੀਟਿੰਗ ਦੌਰਾਨ ਬਹੁਪੱਖੀ ਸ਼ਖ਼ਸੀਅਤ ਸਵਰਨ ਸਿੰਘ ਭੰਗੂ ਦੇ ਬੇਵਕਤ ਵਿਛੋੜੇ 'ਤੇ ਡੂੰਘਾ ਦੁੱਖ ਪ੍ਰਗਟ ਕੀਤਾ ਗਿਆ | ਆਗੂਆਂ ਨੇ ਹੱਕ ਮੰਗਦੇ ਨੌਜਵਾਨਾਂ 'ਤੇ ਪੁਲਿਸ ਵਲੋਂ ਕੀਤੇ ਜਾ ਰਹੇ ਲਾਠੀਚਾਰਜ ਦੀ ਸਖ਼ਤ ਨਿੰਦਾ ਕੀਤੀ |
Ad Position 22
No active advertisement
ਪਿਛਲੀ ਖ਼ਬਰ 'ਇਨਕਮ ਟੈਕਸ ਐਕਟ 2025' 'ਤੇ ਸੈਮੀਨਾਰ ਕਰਵਾਇਆ <br/> ਅਗਲੀ ਖ਼ਬਰ ਬੰਤ ਸਿੰਘ ਕੁਲਾਣਾ ਗੁਰਦੁਆਰਾ ਇਲਾਕਾ ਬਾਰ੍ਹਾ ਦੇ ਪ੍ਰਧਾਨ ਬਣੇ
Ad Position 24