14-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-06-2026

ਸਿੱਖਿਆ ਮੰਤਰੀ ਦੇ ਪਿੰਡ 4161 ਮਾਸਟਰ ਕਾਡਰ ਲਗਾਉਣਗੇ ਧਰਨਾ 11 ਨੂੰ

Ad Position 21
repet_subhas-goyals [Copy P29]
ਅਜੀਤ ਡੈਸਕ 08-06-2026
ਬਠਿੰਡਾ, 7 ਜੂਨ (ਅੰਮਿ੍ਤਪਾਲ ਸਿੰਘ ਵਲ੍ਹਾਣ)- 4161 ਮਾਸਟਰ ਕਾਡਰ ਰੀਕਾਸਟ ਸੂਚੀਆਂ ਅਧਿਆਪਕਾਂ ਦੀ ਮੀਟਿੰਗ ਸਥਾਨਕ ਚਿਲਡਰਨ ਪਾਰਕ, ਬਠਿੰਡਾ ਵਿਖੇ ਹੋਈ | ਜਿਸ ਵਿਚ 11 ਜੂਨ ਨੂੰ ਸਿੱਖਿਆ ਮੰਤਰੀ ਪੰਜਾਬ ਦੇ ਪਿੰਡ ਗੰਭੀਰਪੁਰ ਵਿਖੇ ਧਰਨਾ ਦੇਣ ਅਤੇ ਕੋਠੀ ਵੱਲ ਮਾਰਚ ਕਰਨ ਦਾ ਫ਼ੈਸਲਾ ਕੀਤਾ ਗਿਆ | ਮੀਟਿੰਗ ਨੂੰ ਸੰਬੋਧਨ ਕਰਦਿਆਂ ਜਥੇਬੰਦੀ ਆਗੂਆਂ ਲਵਪ੍ਰੀਤ ਸਿੰਘ ਖ਼ਾਲਸਾ ਅਤੇ ਕੁਲਵੰਤ ਸਿੰਘ ਨੇ ਦੱਸਿਆ ਕਿ 6 ਮਈ ਨੂੰ ਸਿੱਖਿਆ ਵਿਭਾਗ ਵਲੋਂ 4161 ਮਾਸਟਰ ਕਾਡਰ ਅਧਿਆਪਕਾਂ ਵਿਚੋਂ 253 ਅਧਿਆਪਕਾਂ ਨੂੰ ਟਰਮੀਨੇਸ਼ਨ ਸੰਬੰਧੀ ਸ਼ੋ-ਕਾਜ਼ ਨੋਟਿਸ ਜਾਰੀ ਕੀਤੇ ਗਏ ਸਨ | ਇਨ੍ਹਾਂ ਅਧਿਆਪਕਾਂ ਨੇ ਸਾਰੀਆਂ ਵਿਭਾਗੀ ਸ਼ਰਤਾਂ ਪੂਰੀਆਂ ਕਰਕੇ ਤਿੰਨ ਸਾਲ ਪਹਿਲਾਂ ਭਰਤੀ ਹਾਸਲ ਕੀਤੀ ਸੀ ਅਤੇ ਉਦੋਂ ਤੋਂ ਇਮਾਨਦਾਰੀ ਨਾਲ ਆਪਣੀਆਂ ਸੇਵਾਵਾਂ ਨਿਭਾ ਰਹੇ ਹਨ | ਉਨ੍ਹਾਂ ਕਿਹਾ ਕਿ 8 ਮਈ ਨੂੰ ਇਸ ਮਾਮਲੇ ਸੰਬੰਧੀ ਸਕੂਲ ਸਿੱਖਿਆ ਵਿਭਾਗ ਦੇ ਮੁੱਖ ਦਫ਼ਤਰ ਅੱਗੇ ਧਰਨਾ ਵੀ ਦਿੱਤਾ ਗਿਆ ਸੀ, ਪਰ ਸਿੱਖਿਆ ਮੰਤਰੀ ਵਲੋਂ ਮੀਟਿੰਗਾਂ ਦੇ ਸਮੇਂ ਵਾਰ-ਵਾਰ ਅੱਗੇ ਪਾਏ ਜਾ ਰਹੇ ਹਨ | ਆਗੂਆਂ ਨੇ ਦੋਸ਼ ਲਗਾਇਆ ਕਿ ਸਿੱਖਿਆ ਵਿਭਾਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਦੀ ਗਲਤ ਵਿਆਖਿਆ ਕਰਕੇ ਇਹ ਫ਼ੈਸਲਾ ਅਧਿਆਪਕਾਂ 'ਤੇ ਥੋਪ ਰਿਹਾ ਹੈ, ਜਦਕਿ ਉਹ ਪੰਜਾਬ ਸਰਕਾਰ ਦੇ ਭਰਤੀ ਨਿਯਮਾਂ ਅਨੁਸਾਰ ਹੀ ਨਿਯੁਕਤ ਹੋਏ ਹਨ | ਆਗੂਆਂ ਨੇ ਕਿਹਾ ਕਿ 253 ਅਧਿਆਪਕਾਂ ਦੀ ਨੌਕਰੀ ਦਾ ਨਹੀਂ, ਸਗੋਂ ਉਨ੍ਹਾਂ ਦੇ ਪਰਿਵਾਰਾਂ ਦੇ ਭਵਿੱਖ ਅਤੇ ਸੁਰੱਖਿਆ ਦਾ ਵੀ ਸਵਾਲ ਹੈ | ਇਸ ਲਈ ਪੰਜਾਬ ਵਿਚ ਮੀਟਿੰਗਾਂ ਕਰਕੇ ਸੰਘਰਸ਼ ਨੂੰ ਤੇਜ਼ ਕੀਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਆਪਣੇ ਹੱਕਾਂ ਦੀ ਰੱਖਿਆ ਲਈ ਹਰ ਸੰਭਵ ਲੋਕਤੰਤਰੀ ਸੰਘਰਸ਼ ਕੀਤਾ ਜਾਵੇਗਾ | ਇਸ ਮੌਕੇ ਆਰਤੀ, ਨਿਸ਼ਾ, ਮਨਪ੍ਰੀਤ, ਰੇਨੂੰ ਰਾਣੀ, ਅਨੂ ਪਿ੍ਆ, ਅਨਮੋਲ, ਰੀਤਿਕਾ, ਮਾਸਟਰ ਸ਼ਿੰਗਾਰਾ ਸਿੰਘ, ਸੁਖਜਿੰਦਰ ਸਿੰਘ, ਰੋਹਿਤ ਅਤੇ ਹੋਰ ਅਧਿਆਪਕ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਹਫ਼ਤਾਵਾਰੀ ਗੁਰਮਤਿ ਸਮਾਗਮ ਅਗਲੀ ਖ਼ਬਰ 'ਆਪ' ਆਗੂਆਂ ਨੇ ਧਰਮਸ਼ਾਲਾ 'ਚ ਮੱਛੀ ਮੋਟਰ ਲਗਵਾਈ <br/>
Ad Position 24