14-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-06-2026

ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਹਫ਼ਤਾਵਾਰੀ ਗੁਰਮਤਿ ਸਮਾਗਮ

Ad Position 21
repet_subhas-goyals [Copy P29]
ਅਜੀਤ ਡੈਸਕ 08-06-2026
ਤਲਵੰਡੀ ਸਾਬੋ, 7 ਜੂਨ (ਰਣਜੀਤ ਸਿੰਘ ਰਾਜੂ)- ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਹਫ਼ਤਾਵਾਰੀ ਗੁਰਮਤਿ ਸਮਾਗਮ ਕਰਵਾਇਆ ਗਿਆ, ਜਿਸ ਵਿਚ ਇਲਾਕੇ ਤੋਂ ਵੱਡੀ ਗਿਣਤੀ ਸੰਗਤਾਂ ਨੇ ਹਾਜ਼ਰੀਆਂ ਲਵਾਈਆਂ | ਗੁਰਮਤਿ ਸਮਾਗਮ ਦੌਰਾਨ ਜਿੱਥੇ ਢਾਡੀ ਦਰਬਾਰ ਸਜਾਇਆ ਗਿਆ, ਉੱਥੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਕਰਵਾਏ ਅੰਮਿ੍ਤ ਸੰਚਾਰ ਦੌਰਾਨ 175 ਪ੍ਰਾਣੀ ਖੰਡੇ ਬਾਟੇ ਦੀ ਪਾਹੁਲ ਛਕ ਕੇ ਗੁਰੂ ਦੇ ਲੜ ਲੱਗੇ | ਢਾਡੀ ਦਰਬਾਰ ਦੌਰਾਨ ਸ਼੍ਰੋਮਣੀ ਕਮੇਟੀ ਦੇ ਢਾਡੀ ਜਥਿਆਂ ਨੇ ਵੀਰ ਰਸ ਵਾਰਾਂ ਰਾਹੀਂ ਸੰਗਤਾਂ ਨੂੰ ਗੁਰਇਤਿਹਾਸ ਤੋਂ ਜਾਣੂੰ ਕਰਵਾਇਆ | ਤਖਤ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਜਗਤਾਰ ਸਿੰਘ ਨੇ ਸਾਕਾ ਨੀਲਾ ਤਾਰਾ ਹਫ਼ਤੇ ਦੇ ਸਮੁੱਚੇ ਇਤਿਹਾਸ ਤੋਂ ਸੰਗਤਾਂ ਨੂੰ ਰੂ ਬ ਰੂ ਕਰਵਾਇਆ | ਇਸ ਮੌਕੇ ਤਖਤ ਸਾਹਿਬ ਦੇ ਮੈਨੇਜਰ ਨਰਿੰਦਰਜੀਤ ਸਿੰਘ ਭਵਾਨੀਗੜ੍ਹ ਤੇ ਧਰਮ ਪ੍ਰਚਾਰ ਉੱਪ ਦਫਤਰ ਇੰਚਾਰਜ ਭਾਈ ਭੋਲਾ ਸਿੰਘ ਹੀਰੇਵਾਲਾ ਵੀ ਮੌਜੂਦ ਸਨ | ਉੱਧਰ ਗੁ: ਬਾਬਾ ਬੀਰ ਸਿੰਘ ਬਾਬਾ ਧੀਰ ਸਿੰਘ ਵਿਖੇ ਅੰਮਿ੍ਤ ਸੰਚਾਰ ਦੌਰਾਨ ਅੰਮਿ੍ਤ ਛਕਣ ਵਾਲੀਆਂ ਸੰਗਤ ਨੂੰ ਸ਼ੁੱਭਕਾਮਨਾਵਾਂ ਭੇਟ ਕਰਦਿਆਂ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਬਾਬਾ ਟੇਕ ਸਿੰਘ ਧਨੌਲਾ ਨੇ ਆਪਣੇ ਸੰਬੋਧਨ ਦੌਰਾਨ ਕੌਮ ਦੇ ਮੌਜੂਦਾ ਹਾਲਾਤਾਂ 'ਤੇ ਡੂੰਘੀ ਚਿੰਤਾ ਪ੍ਰਗਟਾਈ | ਉਨ੍ਹਾਂ ਜੂਨ 1984 ਦੇ ਕੌਮੀ ਦਰਦ ਨੂੰ ਯਾਦ ਕਰਦਿਆਂ ਕਿਹਾ ਕਿ ਉਸ ਸਮੇਂ ਦੀ ਭਾਰਤੀ ਹਕੂਮਤ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਸਮੇਤ ਵੱਖ-ਵੱਖ ਗੁਰਦੁਆਰਾ ਸਾਹਿਬਾਨ 'ਤੇ ਫ਼ੌਜੀ ਹਮਲਾ ਕਰਕੇ ਸਿੱਖਾਂ ਨੂੰ ਬੇਗਾਨਗੀ ਦਾ ਅਹਿਸਾਸ ਕਰਵਾਇਆ ਸੀ | ਉਨ੍ਹਾਂ ਨੇ ਕਿਹਾ ਕਿ 'ਜਿਸ ਤਰੀਕੇ ਨਾਲ 1984 ਵਿਚ ਭਾਰਤੀ ਹਕੂਮਤ ਨੇ ਸਿੱਖ ਗੁਰਧਾਮਾਂ ਤੇ ਹਮਲਾ ਕੀਤਾ ਬਿਲਕੁਲ ਉਵੇਂ ਹੀ ਅੱਜ ਦੀ ਪੰਜਾਬ ਸਰਕਾਰ ਇੱਕ ਕਾਨੂੰਨ ਨੂੰ ਆਧਾਰ ਬਣਾ ਕੇ ਸਿੱਖਾਂ ਦੇ ਅਧਿਕਾਰਾਂ 'ਤੇ ਹਮਲਾ ਕਰ ਰਹੀ ਹੈ ਤੇ ਗੁਰਦੁਆਰਾ ਪ੍ਰਬੰਧਾਂ ਵਿੱਚ ਨਾਜਾਇਜ਼ ਦਖ਼ਲਅੰਦਾਜ਼ੀ ਕਰ ਰਹੀ ਹੈ ਪਰ ਕੌਮ ਇਸ ਨੰੂ ਬਰਦਾਸ਼ਤ ਨਹੀਂ ਕਰੇਗੀ |' ਸਿੰਘ ਸਾਹਿਬ ਨੇ ਸਮੂਹ ਪੰਥਕ ਧਿਰਾਂ ਅਤੇ ਸੰਗਤ ਨੂੰ ਅਪੀਲ ਕੀਤੀ ਕਿ ਅਜਿਹੇ ਸੰਕਟ ਦੇ ਸਮੇਂ ਸਾਨੂੰ ਆਪਣੇ ਅਧਿਕਾਰਾਂ ਅਤੇ ਗੁਰਧਾਮਾਂ ਦੀ ਮਰਯਾਦਾ ਦੀ ਰਾਖੀ ਲਈ ਇਕਮੁੱਠ ਹੋ ਕੇ ਪਹਿਰਾ ਦੇਣਾ ਚਾਹੀਦਾ ਹੈ |
Ad Position 22
No active advertisement
ਪਿਛਲੀ ਖ਼ਬਰ ਵਪਾਰੀਆਂ ਅਤੇ ਦੁਕਾਨਦਾਰਾਂ ਦੀਆਂ ਸਮੱਸਿਆਵਾਂ ਦਾ ਇੱਕ ਹਫ਼ਤੇ 'ਚ ਹੋਵੇਗਾ ਹੱਲ – ਚੀਮਾ ਅਗਲੀ ਖ਼ਬਰ ਸਿੱਖਿਆ ਮੰਤਰੀ ਦੇ ਪਿੰਡ 4161 ਮਾਸਟਰ ਕਾਡਰ ਲਗਾਉਣਗੇ ਧਰਨਾ 11 ਨੂੰ
Ad Position 24