14-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-06-2026

ਇਕ ਘਰ ਅੰਦਰੋਂ ਸਿਲੰਡਰ ਅਤੇ ਭਾਂਡੇ ਚੋਰੀ, ਦੂਜੇ ਘਰ 'ਚੋਂ ਸਾਈਕਲ ਚੋਰੀ <br/> ਬਠਿੰਡਾ ਸ਼ਹਿਰ 'ਚ ਪੁਲਿਸ ਦੀ ਸੁਸਤ ਕਾਰਵਾਈ ਕਾਰਨ ਚੋਰਾਂ ਦੇ ਹੌਂਸਲੇ ਬੁਲੰਦ <br/>

Ad Position 21
repet_subhas-goyals [Copy P29]
ਅਜੀਤ ਡੈਸਕ 08-06-2026
ਬਠਿੰਡਾ, 7 ਜੂਨ (ਪ੍ਰੀਤਪਾਲ ਸਿੰਘ ਰੋਮਾਣਾ)- ਬਠਿੰਡਾ ਦੇ ਜੋਗੀ ਨਗਰ ਵਿਖੇ ਸਥਿਤ ਇੱਕ ਅਣਪਛਾਤੇ ਚੋਰ ਵਲੋਂ ਘਰ ਦਾ ਤਾਲਾ ਤੋੜ ਕੇ ਜਿੱਥੇ ਸਿਲੰਡਰ ਅਤੇ ਭਾਂਡੇ ਚੋਰੀ ਕੀਤੇ ਗਏ ਹਨ, ਉੱਥੇ ਹੀ ਸ਼ਕਤੀ ਨਗਰ ਦੀ ਗਲੀ ਨੰਬਰ-1, ਅਮਰੀਕ ਸਿੰਘ ਰੋਡ ਵਿਖੇ ਘਰ ਅੰਦਰ ਦਾਖ਼ਲ ਹੋ ਕੇ ਸਾਈਕਲ ਚੋਰੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਭਾਵੇ ਕਿ ਇਹ ਦੋਵੇਂ ਚੋਰੀ ਦੀਆਂ ਵਾਰਦਾਤਾਂ ਸੀ.ਸੀ.ਟੀ.ਵੀ. ਕੈਮਰੇ ਵਿਚ ਕੈਦ ਹੋ ਚੁੱਕੀਆਂ ਹਨ, ਪਰ ਚੋਰ ਅਜੇ ਵੀ ਪੁਲਿਸ ਦੀ ਗਿ੍ਫ਼ਤ ਤੋਂ ਬਾਹਰ ਦੱਸੇ ਜਾ ਰਹੇ ਹਨ | ਦੱਸਣਾ ਬਣਦਾ ਹੈ ਕਿ ਬਠਿੰਡਾ ਸ਼ਹਿਰ 'ਚ ਪੁਲਿਸ ਦੀ ਸੁਸਤ ਕਾਰਵਾਈ ਕਾਰਨ ਚੋਰਾਂ ਦੇ ਹੌਂਸਲੇ ਬੁਲੰਦ ਹੋ ਰਹੇ ਹਨ | ਜਿੱਥੇ ਉਹ ਬਿਨਾਂ ਕਿਸੇ ਡਰ ਤੋਂ ਲਗਾਤਾਰ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇ ਰਹੇ ਹਨ | ਪਹਿਲਾ ਮਾਮਲਾ ਜੋਗੀ ਨਗਰ ਦੀ ਗਲੀ ਨੰਬਰ 5/3 ਵਿਖੇ ਸਾਹਮਣੇ ਆਇਆ ਹੈ | ਇਕ ਘਰ ਦੇ ਗੇਟ ਦਾ ਤਾਲਾ ਤੋੜ ਕੇ ਅਣਪਛਾਤੇ ਚੋਰ ਅੰਦਰ ਦਾਖ਼ਲ ਹੋ ਗਿਆ ਤੇ ਉਸ ਨੇ ਘਰ ਅੰਦਰੋਂ ਸਿਲੰਡਰ ਅਤੇ ਭਾਂਡੇ ਚੋਰੀ ਕਰਕੇ ਫ਼ਰਾਰ ਹੋ ਗਿਆ | ਇਸ ਚੋਰੀ ਦੀ ਘਟਨਾ ਸੀਸੀਟੀਵੀ ਕੈਮਰੇ ਵਿਚ ਕੈਦ ਹੋ ਚੁੱਕੀ ਹੈ | ਅਣਪਛਾਤਾਂ ਚੋਰ ਉਸ ਸਮੇਂ ਘਰ ਅੰਦਰ ਦਾਖ਼ਲ ਹੋਇਆ, ਜਦੋਂ ਘਰ ਵਿਚ ਕੋਈ ਵੀ ਮੌਜੂਦ ਨਹੀ ਸੀ ਤੇ ਘਰ ਦੇ ਬਾਹਰ ਗੇਟ ਨੂੰ ਤਾਲਾ ਲੱਗਿਆ ਹੋਇਆ ਸੀ | ਇਸ ਸਾਰੇ ਮਾਮਲੇ ਦੀ ਵੀਡੀਓ ਸੋਸ਼ਲ ਮੀਡੀਆ ਉੱਪਰ ਵਾਇਰਲ ਹੋ ਰਹੀ ਹੈ | ਇਸੇ ਤਰ੍ਹਾਂ ਸ਼ਕਤੀ ਨਗਰ ਦੀ ਗਲੀ ਨੰਬਰ-1 'ਚ ਅਣਪਛਾਤੇ ਚੋਰ ਵਲੋਂ ਘਰ ਅੰਦਰ ਦਾਖ਼ਲ ਹੋ ਕੇ ਸਾਈਕਲ ਚੋਰੀ ਕੀਤਾ ਗਿਆ ਹੈ | ਜਿਸ ਦੀ ਵੀਡੀਓ ਸੋਸ਼ਲ ਮੀਡੀਆ ਉੱਪਰ ਵਾਇਰਲ ਹੋ ਰਹੀ ਹੈ |

Ad Position 22
No active advertisement
ਪਿਛਲੀ ਖ਼ਬਰ ਬਠਿੰਡਾ ਸ਼ਹਿਰ 'ਚ ਪੁਲਿਸ ਦੀ ਸੁਸਤ ਕਾਰਵਾਈ ਕਾਰਨ ਚੋਰਾਂ ਦੇ ਹੌਂਸਲੇ ਬੁਲੰਦ <br/> ਅਗਲੀ ਖ਼ਬਰ ਅੰਬੂਜਾ ਸੀਮੈਂਟਸ ਲਿਮਟਿਡ ਬਠਿੰਡਾ ਵਿਖੇ ਵਿਸ਼ਵ ਵਾਤਾਵਰਨ ਦਿਵਸ ਮਨਾਇਆ <br/>
Ad Position 24